ਤੇਜ਼ ਰਫ਼ਤਾਰ ਦਾ ਕਹਿਰ : ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਥਾਰ, ਗੱਡੀ ਦੇ ਉੱਡੇ ਪਰਖੱਚੇ; ਜਾਨੀ ਨੁਕਸਾਨ ਤੋਂ ਬਚਾਅ
ਡੇਰਾਬੱਸੀ-ਮੁਬਾਰਕਪੁਰ ਰੋਡ ’ਤੇ ਸਥਿਤ ਡੀਏਵੀ ਸਕੂਲ ਦੇ ਨੇੜੇ ਸਵੇਰੇ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਇਕ ਤੇਜ਼ ਰਫ਼ਤਾਰ ਮਹਿੰਦਰਾ ਥਾਰ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਇਕ ਦਰੱਖਤ ਨਾਲ ਜਾ ਟਕਰਾਈ।
Publish Date: Mon, 20 Jul 2026 12:30 PM (IST)
Updated Date: Mon, 20 Jul 2026 12:33 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ। ਡੇਰਾਬੱਸੀ-ਮੁਬਾਰਕਪੁਰ ਰੋਡ ’ਤੇ ਸਥਿਤ ਡੀਏਵੀ ਸਕੂਲ ਦੇ ਨੇੜੇ ਸਵੇਰੇ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਇਕ ਤੇਜ਼ ਰਫ਼ਤਾਰ ਮਹਿੰਦਰਾ ਥਾਰ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਇਕ ਦਰੱਖਤ ਨਾਲ ਜਾ ਟਕਰਾਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਪਰ ਖ਼ੁਸ਼ਕਿਸਮਤੀ ਇਹ ਰਹੀ ਕਿ ਹਾਦਸੇ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਚਾਲਕ ਦਾ ਬਚਾਅ ਰਿਹਾ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ ਕਰੀਬ 7 ਵਜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਮਹਿੰਦਰਾ ਥਾਰ ਦਾ ਚਾਲਕ ਮੁਬਾਰਕਪੁਰ ਵਾਲੀ ਸਾਈਡ ਤੋਂ ਡੇਰਾਬੱਸੀ ਵੱਲ ਨੂੰ ਆ ਰਿਹਾ ਸੀ, ਜਿਵੇਂ ਹੀ ਉਹ ਡੀਏਵੀ ਸਕੂਲ ਦੇ ਨਜ਼ਦੀਕ ਪਹੁੰਚਿਆ ਤਾਂ ਤੇਜ਼ ਰਫ਼ਤਾਰ ਹੋਣ ਕਾਰਨ ਗੱਡੀ ਅਚਾਨਕ ਬੇਕਾਬੂ ਹੋ ਗਈ ਅਤੇ ਸਿੱਧੀ ਦਰੱਖਤ ਨਾਲ ਜਾ ਟਕਰਾਈ। ਹਾਦਸੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਤੁਰੰਤ ਮੌਕੇ 'ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਚਾਲਕ ਨੂੰ ਸੁਰੱਖਿਅਤ ਬਾਹਰ ਕੱਢਿਆ।
ਏਐੱਸਆਈ ਲਖਵਿੰਦਰ ਸਿੰਘ ਮੁਤਾਬਕ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਾਹਨ ਚਲਾਉਂਦੇ ਸਮੇਂ ਰਫ਼ਤਾਰ ਦਾ ਖ਼ਾਸ ਖਿਆਲ ਰੱਖਣ ਤਾਂ ਜੋ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।