ਲੋਕਾਂ ਨੂੰ ਮਾਲਕਾਨਾ ਹੱਕ ਦੇ ਕੇ ਸਰਕਾਰ ਨੇ ਵਾਅਦਾ ਨਿਭਾਇਆ : ਗੋਲਡੀ ਲੋਕਾਂ ਨੂੰ ਮਾਲਕਾਨਾ ਹੱਕ ਦੇ ਕੇ ਸਰਕਾਰ ਨੇ ਵਾਅਦਾ ਨਿਭਾਇਆ : ਗੋਲਡੀ,,
Publish Date: Tue, 20 Oct 2026 08:24 PM (IST)
Updated Date: Tue, 20 Oct 2026 08:27 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਜਰੀ :ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਜਨਹਿਤੈਸ਼ੀ ਯੋਜਨਾ ‘ਮੇਰਾ ਘਰ ਮੇਰੇ ਨਾਮ’ ਤਹਿਤ ਇਲਾਕੇ ਦੇ ਚਾਰ ਪਿੰਡਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਨਾਲ ਸਬੰਧਤ ਮਾਲਕੀ ਹੱਕ ਦੇ ਦਸਤਾਵੇਜ਼ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਲਾਭਪਾਤਰੀ ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ ਗਏ। ਇਸ ਯੋਜਨਾ ਤਹਿਤ ਪਿੰਡ ਸੁਲਤਾਨਪੁਰ, ਹਰਨਾਮਪੁਰ, ਲੁਬਾਣਗੜ੍ਹ ਅਤੇ ਸੈਣੀ ਮਾਜਰਾ ਦੇ ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਹੱਕ ਨਾਲ ਸਬੰਧਤ ਦਸਤਾਵੇਜ਼ ਸੌਂਪਦਿਆਂ ਗੋਲਡੀ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਰਾਹੀਂ ਲਾਲ ਡੋਰੇ ਆਬਾਦੀ ਦੇ ਖੇਤਰ ਵਿਚ ਲੰਬੇ ਸਮੇਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਪੱਕੇ ਮਾਲਕੀ ਹੱਕ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਲਕੀ ਹੱਕ ਮਿਲਣ ਨਾਲ ਪਰਿਵਾਰਾਂ ਨੂੰ ਆਪਣੀ ਜਾਇਦਾਦ ਸਬੰਧੀ ਕਾਨੂੰਨੀ ਸੁਰੱਖਿਆ ਮਿਲੇਗੀ ਅਤੇ ਉਹ ਲੋੜ ਪੈਣ ’ਤੇ ਬੈਂਕ ਕਰਜ਼ੇ ਸਮੇਤ ਹੋਰ ਵਿੱਤੀ ਸਹੂਲਤਾਂ ਪ੍ਰਾਪਤ ਕਰਨ ਲਈ ਵੀ ਇਨ੍ਹਾਂ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਣਗੇ। ਗੋਲਡੀ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣਾ ਅਤੇ ਪਿੰਡਾਂ ਦੇ ਵਸਨੀਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀਆਂ ਤਰਜੀਹਾਂ ਵਿਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮਾਲਕੀ ਹੱਕ ਦੇ ਦਸਤਾਵੇਜ਼ ਮਿਲਣ ਨਾਲ ਇਨ੍ਹਾਂ ਪਰਿਵਾਰਾਂ ਨੂੰ ਆਪਣੀ ਜਾਇਦਾਦ ਸਬੰਧੀ ਭਵਿੱਖ ਵਿਚ ਵੱਖ-ਵੱਖ ਸਹੂਲਤਾਂ ਪ੍ਰਾਪਤ ਕਰਨ ’ਚ ਮਦਦ ਮਿਲੇਗੀ। ਇਸ ਮੌਕੇ ਸੁਦਾਗਰ ਸਿੰਘ ਕੁਬਾਹੇੜੀ, ਜਗਜੀਤ ਸਿੰਘ ਜੱਗੀ ਕਾਦੀਮਾਜਰਾ, ਜਰਨੈਲ ਸਿੰਘ, ਜੰਗ ਸਿੰਘ, ਹਰਮੀਤ ਸਿੰਘ, ਸਤਵਿੰਦਰ ਸਿੰਘ ਸਲੇਮਪੁਰ ਬਲਾਕ ਪ੍ਰਧਾਨ, ਮਨਮੋਹਨ ਸਿੰਘ, ਚੇਤਨ ਕੁਮਾਰ ਅਤੇ ਕਮਲ ਚੌਧਰੀ ਸਮੇਤ ਹੋਰ ਮੋਹਤਬਰ ਹਾਜ਼ਰ ਸਨ।