- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਕਮੇਟੀ ਦੇ ਚੇਅਰਮੈਨ ਹੋਣਗੇ। ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸਤਿਨਾਮ ਸਿੰਘ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਵਾਲੇ, ਐੱਸਜੀਪੀਸੀ ਵੱਲੋਂ ਨਾਮਜ਼ਦ ਮੈਂਬਰ ਅਤੇ ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ/ਸਕੱਤਰ ਕਮੇਟੀ ਦੇ ਮੈਂਬਰ ਹੋਣਗੇ।

ਸਟੇਟ ਬਿਊਰੋ, ਚੰਡੀਗੜ੍ਹ : ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਸਤਾਵਿਤ ਵਿਰਾਸਤੀ ਮਾਰਗ (ਹੈਰੀਟੇਜ ਸਟਰੀਟ) ਪ੍ਰਾਜੈਕਟ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਹੱਲ ਕੱਢਣ ਲਈ ਪੰਜਾਬ ਸਰਕਾਰ ਨੇ ਮੰਤਰੀ ਪੱਧਰ ਦੀ ਛੇ ਮੈਂਬਰੀ ਕਮੇਟੀ ਬਣਾਈ ਹੈ। ਇਸ ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਇੱਕ ਨੁਮਾਇੰਦੇ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸਰਕਾਰ ਨੂੰ ਉਮੀਦ ਹੈ ਕਿ ਕਮੇਟੀ ਸਹਿਮਤੀ ਨਾਲ ਰਾਹ ਕੱਢ ਕੇ ਪ੍ਰਾਜੈਕਟ ਨੂੰ ਮੁੜ ਅੱਗੇ ਵਧਾਏਗੀ।
ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਕਮੇਟੀ ਦੇ ਚੇਅਰਮੈਨ ਹੋਣਗੇ। ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸਤਿਨਾਮ ਸਿੰਘ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਵਾਲੇ, ਐੱਸਜੀਪੀਸੀ ਵੱਲੋਂ ਨਾਮਜ਼ਦ ਮੈਂਬਰ ਅਤੇ ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ/ਸਕੱਤਰ ਕਮੇਟੀ ਦੇ ਮੈਂਬਰ ਹੋਣਗੇ।
ਐੱਸਜੀਪੀਸੀ ਦੇ ਇਤਰਾਜ਼ਾਂ ਕਾਰਨ ਰੁਕਿਆ ਸੀ ਕੰਮ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਸਰਕਾਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਮੁੱਖ ਬਾਜ਼ਾਰ ਤੱਕ ਵਿਰਾਸਤੀ ਮਾਰਗ ਬਣਾਉਣ ਦਾ ਫ਼ੈਸਲਾ ਕੀਤਾ ਸੀ ਅਤੇ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਸੀ। ਪਰ ਐੱਸਜੀਪੀਸੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਇਤਰਾਜ਼ ਜਤਾਏ ਜਾਣ ਤੋਂ ਬਾਅਦ ਕੰਮ ਰੋਕ ਦਿੱਤਾ ਗਿਆ।
ਐੱਸਜੀਪੀਸੀ ਨੇ ਮੁੱਖ ਸੜਕ 'ਤੇ ਬਣਾਏ ਜਾਣ ਵਾਲੇ ਪ੍ਰਵੇਸ਼ ਦੁਆਰ (ਗੇਟਵੇਅ) 'ਤੇ ਇਤਰਾਜ਼ ਜਤਾਉਂਦਿਆਂ ਕਿਹਾ ਸੀ ਕਿ ਇਸ ਨਾਲ ਤਖ਼ਤ ਸਾਹਿਬ ਦੇ ਦਰਸ਼ਨਾਂ ਵਿੱਚ ਰੁਕਾਵਟ ਪੈ ਸਕਦੀ ਹੈ। ਤਖ਼ਤ ਨੂੰ ਜਾਂਦੀ ਸੜਕ 'ਤੇ ਸਫ਼ੈਦ ਮਾਰਬਲ ਵਿਛਾਉਣ ਦਾ ਵੀ ਵਿਰੋਧ ਕੀਤਾ ਗਿਆ ਸੀ।
ਨਵੇਂ ਪ੍ਰਸਤਾਵ ਵਿੱਚ ਬਦਲੇਗਾ ਰੂਟ
ਜਾਣਕਾਰੀ ਅਨੁਸਾਰ ਸਰਕਾਰ ਹੁਣ ਸੋਧੇ ਹੋਏ ਪ੍ਰਸਤਾਵ 'ਤੇ ਕੰਮ ਕਰ ਰਹੀ ਹੈ। ਇਸ ਤਹਿਤ ਵਿਰਾਸਤੀ ਮਾਰਗ ਨੂੰ ਕਿਲਾ ਅਨੰਦਗੜ੍ਹ ਸਾਹਿਬ ਤੋਂ ਸ਼ੁਰੂ ਕਰਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਤੱਕ ਲਿਜਾਣ ਦੀ ਯੋਜਨਾ ਹੈ। ਪਹਿਲਾਂ ਦੇ ਪ੍ਰਸਤਾਵ ਦੇ ਉਲਟ ਨਵਾਂ ਮਾਰਗ ਮੁੱਖ ਹਾਈਵੇ ਨਾਲ ਜੁੜਨ ਦੀ ਬਜਾਏ ਸ਼ਹਿਰ ਦੀਆਂ ਅੰਦਰੂਨੀ ਸੜਕਾਂ ਰਾਹੀਂ ਲੰਘੇਗਾ।
ਪ੍ਰਾਜੈਕਟ ਵਿੱਚ ਕੀ ਸੀ ਸ਼ਾਮਲ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਮੁੱਖ ਬਾਜ਼ਾਰ ਤੱਕ ਵਿਰਾਸਤੀ ਮਾਰਗ ਦਾ ਵਿਕਾਸ।
ਦੁਕਾਨਾਂ ਦੇ ਅਗਲੇ ਹਿੱਸਿਆਂ ਨੂੰ ਸਿੱਖ ਵਿਰਾਸਤ ਅਨੁਸਾਰ ਇੱਕੋ ਜਿਹੀ ਦਿੱਖ ਦੇਣਾ।
ਚੌੜੇ ਫੁੱਟਪਾਥ, ਬੈਠਣ ਦੀਆਂ ਥਾਵਾਂ, ਸਟਰੀਟ ਲਾਈਟਾਂ ਅਤੇ ਸਫ਼ਾਈ ਦੀ ਵਿਵਸਥਾ।
ਸਿੱਖ ਇਤਿਹਾਸ ਨਾਲ ਸਬੰਧਤ ਸਾਈਨੇਜ ਅਤੇ ਚਿੱਤਰ ਲਗਾਉਣਾ।
ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਬਿਹਤਰ ਸਹੂਲਤਾਂ ਅਤੇ ਵਿਰਾਸਤ ਦੀ ਸੰਭਾਲ।