ਸਟੇੇਟ ਬਿਊਰੋ, ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਹਾਈ ਕੋਰਟ ਨੇ ਹੁਕਮ ਕੀਤੇ ਹਨ ਕਿ ਤਰਨਤਾਰਨ ਦੀ ਜ਼ਿਲ੍ਹਾ ਅਦਾਲਤ ਵਿਚ ਉਨ੍ਹਾਂ ਵਿਰੁੱਧ ਚੱਲ ਰਹੇ ਮੁਕੱਦਮੇ ਸਬੰਧੀ ਹਫ਼ਤੇ ਦੇ ਅੰਦਰ ਪੇਸ਼ ਹੋਣ। ਅਦਾਲਤ ਨੇ ਕਿਹਾ ਹੈ ਕਿ ਟਰਾਇਲ ਕੋਰਟ ਹੀ ਤੈਅ ਕਰੇਗੀ ਕਿ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ ਜਾਂ ਨਹੀਂ।

ਭੁੱਲਰ ਨੇ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਨੂੰ ਮਿਲੀ ਰੈਗੂਲਰ ਜ਼ਮਾਨਤ ਇਸ ਲਈ ਖ਼ਾਰਜ ਕਰ ਦਿੱਤੀ ਸੀ ਕਿਉਂਕਿ ਉਹ ਟਰਾਇਲ ਕੋਰਟ ਵਿਚ ਹਾਜ਼ਰ ਨਹੀਂ ਹੋ ਰਹੇ ਸਨ। ਇਸ ਦੇ ਵਿਰੁੱਧ ਭੁੱਲਰ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਖ਼ਲ ਕਰ ਕੇ 26 ਅਗਸਤ ਨੂੰ ਤਰਨਤਾਰਨ ਜ਼ਿਲ੍ਹਾ ਅਦਾਲਤ ਦੇ ਵਧੀਕ ਮੁੱਖ ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਰੱਦ ਕੀਤੇ ਜਾਣ ਦੇ ਹੁਕਮਾਂ ਨੂੰ ਖ਼ਾਰਜ ਕੀਤੇ ਜਾਣ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਸੀ ਕਿ 26 ਅਗਸਤ ਨੂੰ ਕੈਬਨਿਟ ਦੀ ਮੀਟਿੰਗ ਸੀ, ਇਸ ਕਾਰਨ ਉਹ ਅਦਾਲਤ ਵਿਚ ਪੇਸ਼ ਨਹੀਂ ਹੋ ਸਕੇ ਸਨ।

Posted By: Jagjit Singh