ਚਾਂਦਹੇੜੀ 'ਚ ਗੁਰਪੁਰਬ ਦਾ ਪਵਿੱਤਰ ਦਿਹਾੜਾ ਸ਼ੁਕਰਾਨੇ ਵਜੋਂ ਮਨਾਇਆ
ਚਾਂਦਹੇੜੀ 'ਚ ਗੁਰਪੁਰਬ ਦਾ ਪਵਿੱਤਰ ਦਿਹਾੜਾ ਸ਼ੁਕਰਾਨੇ ਵਜੋਂ ਮਨਾਇਆ
Publish Date: Tue, 06 Jan 2026 06:51 PM (IST)
Updated Date: Tue, 06 Jan 2026 06:53 PM (IST)

ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਨਗਰ ਕੌਂਸਲ ਲਾਲੜੂ ਅਧੀਨ ਪੈਂਦੇ ਪਿੰਡ ਚਾਂਦਹੇੜੀ ਦੇ ਗੁਰਦੁਆਰਾ ਸਾਹਿਬ ਵਿਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ ਤੇ ਕੀਰਤਨੀ ਜਥੇ ਵੱਲੋਂ ਪਾਵਨ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਗੁਰੂ ਸਾਹਿਬ ਅੱਗੇ ਪਿੰਡ ਦੀ ਤਰੱਕੀ ਤੇ ਆਪਸੀ ਸਦਭਾਵਨਾ ਦੀ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਵੱਖ-ਵੱਖ ਖੇਤਰਾਂ ਵਿਚ ਚੰਗਾ ਕੰਮ ਕਰਨ ਵਾਲੇ ਵਸਨੀਕਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਸਭ ਤੋਂ ਪਹਿਲਾਂ ਸਾਬਕਾ ਸਰਪੰਚ ਹਰੀ ਚੰਦ ਚਾਂਦਹੇੜੀ ਦਾ ਪਿੰਡ ਦੀ ਡਿਵੈਲਪਮੈਂਟ ਵਿਚ ਸਰਾਹਨਾਯੋਗ ਯੋਗਦਾਨ ਲਈ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਚ ਨਿਸ਼ਕਾਮ ਸੇਵਾ ਕਰਨ ਵਾਲੇ ਸੁਖਵੀਰ ਸਿੰਘ, ਕਰਮ ਸਿੰਘ, ਸਤਪਾਲ ਸਿੰਘ, ਜਸਵਿੰਦਰ ਸਿੰਘ, ਸੰਦੀਪ ਸਿੰਘ, ਹਰਨਾਮ ਸਿੰਘ ਤੇ ਸਹਿਜਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਧਾਰਮਿਕ ਖੇਤਰ ਵਿਚ ਨਾਮਣਾ ਖੱਟਣ ਵਾਲੇ ਬੱਚੇ ਭਵਨਪ੍ਰੀਤ ਸਿੰਘ, ਅਭੀਜੋਤ ਸਿੰਘ, ਦਮਨਪ੍ਰੀਤ ਸਿੰਘ, ਅਭੀਜੀਤ ਸਿੰਘ ਤੇ ਬੱਚੀਆਂ ਗੁਰਪਨ ਕੌਰ, ਅਵਨੂਰ ਕੌਰ ਦਾ ਸਨਮਾਨ ਕੀਤਾ ਗਿਆ। ਬਲਕਾਰ ਸਿੰਘ ਲੰਬੜਦਾਰ ਤੇ ਕਮੇਟੀ ਦੇ ਪ੍ਰਧਾਨ ਗੁਰਧਿਆਨ ਸਿੰਘ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਸੁਰਜਣ ਸਿੰਘ, ਰਣਬੀਰ ਸਿੰਘ, ਹਜਾਰਾ ਸਿੰਘ, ਦਲਬੀਰ ਸਿੰਘ ਖ਼ਜ਼ਾਨਚੀ, ਵਰਿੰਦਰ ਸਿੰਘ ਰੌਕੀ, ਹੀਰਾ ਸਿੰਘ, ਨੈਬ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ। ਸਟੇਜ ਦੀ ਜ਼ਿੰਮੇਵਾਰੀ ਕਿਸਾਨ ਆਗੂ ਗੁਰਬਿੰਦਰ ਸਿੰਘ ਨੇ ਨਿਭਾਈ।