ਸਾਬਕਾ ਪੁਲਿਸ ਅਧਿਕਾਰੀ ਸਾਧੂ ਸਿੰਘ ਨਮਿਤ ਅੰਤਿਮ ਅਰਦਾਸ ਹੋਈ ਸਾਬਕਾ ਪੁਲਿਸ ਅਧਿਕਾਰੀ ਸਾਧੂ ਸਿੰਘ ਜੀ ਨਿਮਿੱਤ ਅੰਤਿਮ ਅਰਦਾਸ ਹੋਈ, ਵੱਖ-ਵੱਖ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ
Publish Date: Sun, 23 Aug 2026 09:59 PM (IST)
Updated Date: Mon, 24 Aug 2026 04:10 AM (IST)
ਫੋਟੋ ਕੈਪਸ਼ਨ : ਨਿਮਿੱਤ ਅੰਤਿਮ ਅਰਦਾਸ ਮੌਕੇ ਵੈਰਾਗਮਈ ਕੀਰਤਨ ਕਰਦੇ ਹੋਏ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਤੇ ਸਾਥੀ। 30ਪੀ ਫੋਟੋ ਕੈਪਸ਼ਨ : ਸਾਬਕਾ ਪੁਲਿਸ ਅਧਿਕਾਰੀ ਸਾਧੂ ਸਿੰਘ ਦੀ ਪੁਰਾਣੀ ਤਸਵੀਰ। 31ਪੀ * ਵੱਖ-ਵੱਖ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਪੰਜਾਬ ਪੁਲਿਸ ਦੇ ਸੇਵਾਮੁਕਤ ਅਧਿਕਾਰੀ ਸਾਧੂ ਸਿੰਘ ਨੂੰ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਪੰਜਾਬ ਪੁਲਿਸ ਦੇ ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਬੰਧੀ ਡੀਐੱਸਪੀ ਗੁਰਚਰਨ ਸਿੰਘ ਅਤੇ ਸਮੂਹ ਪਰਿਵਾਰ ਵੱਲੋਂ ਗੁਰਦੁਆਰਾ ਸੱਚਾ ਧਨ ਸਾਹਿਬ, ਫੇਜ਼-3ਬੀ1, ਮੁਹਾਲੀ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਤੇ ਸਾਥੀਆਂ ਨੇ ਵੈਰਾਗਮਈ ਕੀਰਤਨ ਕੀਤਾ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੀਨੀਅਰ ਆਈਪੀਐੱਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਪਰਿਵਾਰ ਦੀ ਤਰਫ਼ੋਂ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਮਰਹੂਮ ਸਾਧੂ ਸਿੰਘ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਉਨ੍ਹਾਂ ਦੇ ਜੀਵਨ ਸਮੇਤ ਡੀਐੱਸਪੀ ਗੁਰਚਰਨ ਸਿੰਘ ਦੀਆਂ ਸਮਾਜਿਕ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਪੈਸ਼ਲ ਡੀਜੀਪੀ ਆਰ ਐੱਨ ਢੋਕੇ, ਆਈਜੀ ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ, ਸਾਬਕਾ ਏਆਈਜੀ ਵਰਿੰਦਰਪਾਲ ਸਿੰਘ, ਸਾਬਕਾ ਐੱਸਐੱਸਪੀ ਰਜਿੰਦਰ ਸਿੰਘ ਸੋਹਲ, ਸਾਬਕਾ ਐੱਮਐੱਲਏ ਗੁਰਪ੍ਰੀਤ ਸਿੰਘ ਜੀਪੀ, ਸਾਬਕਾ ਓਐੱਸਡੀ ਲਖਵਿੰਦਰ ਕੌਰ ਗਰਚਾ, ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਭਾਜਪਾ ਆਗੂ ਸੁਖਵਿੰਦਰ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੈਠੀ ਤੇ ਕੁਲਜੀਤ ਸਿੰਘ ਬੇਦੀ, ਅਜੈਪਾਲ ਸਿੰਘ ਮਿੱਡੂਖੇੜਾ, ਸਾਬਕਾ ਐੱਸਪੀ ਜਗਜੀਤ ਸਿੰਘ ਜੱਲ੍ਹਾ, ਡੀਐੱਸਪੀ ਜਰਨੈਲ ਸਿੰਘ, ਡੀਐੱਸਪੀ ਹਰਸਿਮਰਨ ਸਿੰਘ ਬੱਲ, ਡੀਐੱਸਪੀ ਪਵਨ ਕੁਮਾਰ,, ਇੰਸਪੈਕਟਰ ਮਨਫੂਲ ਸਿੰਘ, ਇੰਸਪੈਕਟਰ ਰਾਜੀਵ ਕੁਮਾਰ, ਸਾਬਕਾ ਇੰਸਪੈਕਟਰ ਮਹਿੰਦਰ ਸਿੰਘ, ਆਜ਼ਾਦ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ, ਕਾਂਗਰਸ ਆਗੂ ਸਵਰਨਜੀਤ ਕੌਰ, ਕੌਂਸਲਰ ਗੁਰਮੀਤ ਕੌਰ, ਗੁਰਨਾਮ ਸਿੰਘ ਮੁੰਡੀ ਖਰੜ, ਕਮਲ ਕਿਸ਼ੋਰ ਸ਼ਰਮਾ, ਸਟੇਟ ਐਵਾਰਡੀ ਫੂਲਰਾਜ ਸਿੰਘ, ਡਾ. ਭੁਪਿੰਦਰ ਸਿੰਘ, ਡੀਐੱਸਪੀ ਰਾਜਪਾਲ ਸਿੰਘ, ਸੀਆਈਏ ਹਰਮਿੰਦਰ ਸਿੰਘ, ਡੀਐਸਪੀ ਮਨਜੀਤ ਸਿੰਘ ਔਲਖ, ਗਾਇਕ ਦੁਰਗਾ ਰੰਗੀਲਾ, ਬੀ. ਪਰਾਕ, ਕੁਲਵਿੰਦਰ ਬਿੱਲਾ, ਦਿਲਨੂਰ, ਹਰਬਿੰਦਰ ਸਿੰਘ ਸੈਣੀ ਅਤੇ ਕੌਂਸਲਰ ਰਵਿੰਦਰ ਸਿੰਘ ਸਮੇਤ ਇਲਾਕੇ ਦੇ ਕਈ ਪਤਵੰਤੇ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।