ਪੰਜਾਬੀ ਜਾਗਰਣ ਬਿਊਰੋ, ਚੰਡੀਗਡ਼੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਡ਼ ਤੋਂ ਆਪਣਾ ਘਰ ਵਸਾਉਣ ਜਾ ਰਹੇ ਹਨ। ਡਾ. ਗੁਰਪ੍ਰੀਤ ਕੌਰ ਉਨ੍ਹਾਂ ਦੀ ਸ਼ਰੀਕ ਏ ਹਿਆਤ ਬਣਨ ਜਾ ਰਹੀ ਹੈ। ਬਹੁਤ ਹੀ ਸਾਦੇ ਸਮਾਗਮ ਵਿਚ ਸੀਐਮ ਹਾਊਸ ਵਿਚ ਦੋਵੇਂ ਇਕ ਦੂਜੇ ਦੇ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਰਿਵਾਰ ਸਮੇਤ ਸ਼ਿਰਕਤ ਕਰਨਗੇ। ਉਨ੍ਹਾਂ ਨੂੰ ਰਾਜਾ ਵੜਿੰਗ, ਅਮਨ ਅਰੋੜਾ ਤੇ ਡਾ. ਨਿੱਝਰ ਨੇ ਵਿਆਹ ਦੀਆਂ ਵਧਾਈਆਂ ਦਿੱਤੀਆਂ।

ਉਨ੍ਹਾਂ ਦੇ ਵਿਆਹ ਦੀ ਖੁਸ਼ੀ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਡ਼ਿੰਗ ਨੇ ਟਵੀਟ ਕਰਕੇ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਜ਼ਿੰਦਗੀ ਦਾ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਹੇ ਹਨ। ਇਸ ਸ਼ੁੱਭ ਮੌਕੇ ’ਤੇ ਮੈਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੰਦਾ ਹਾਂ ਅਤੇ ਅਗਲੇ ਖੁਸ਼ਹਾਲ ਜੀਵਨ ਦੀ ਕਾਮਨਾ ਕਰਦਾ ਹਾਂ।

Posted By: Tejinder Thind