- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦਾ ਇਕੋ ਨਾਅਰਾ ਭਗਵੰਤ ਮਾਨ ਦੁਬਾਰਾ : ਵਿਧਾਇਕ ਰੰਧਾਵਾ,

- ਕਿਹਾ, ਸਰਕਾਰ ਦੀਆਂ ਪ੍ਰਾਪਤੀਆਂ ਰੱਖੀਆਂ ਲੋਕਾਂ ਸਾਹਮਣੇ
- ਕਿਹਾ, ‘ਆਪ’ ਸਰਕਾਰ ਨੇ ਹਰ ਗਾਰੰਟੀ ਨੂੰ ਪੂਰਾ ਕਰਨ ਲਈ ਇਮਾਨਦਾਰੀ ਨਾਲ ਕੰਮ ਕੀਤਾ
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ
ਡੇਰਾਬੱਸੀ : ‘ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਮੁਹਿੰਮ ਤਹਿਤ ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਬਾਕਰਪੁਰ ਟੈਂਕੀ, ਕਾਰਕੌਰ, ਸੇਖਪੁਰ ਕਲਾਂ ਅਤੇ ਬਰੌਲੀ ਵਿਖੇ ਪਹੁੰਚ ਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਰੂਬਰੂ ਹੁੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੀਤੇ ਗਏ ਲੋਕ ਪੱਖੀ ਕੰਮਾਂ ਅਤੇ ਇਤਿਹਾਸਕ ਫ਼ੈਸਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਲੋਕਾਂ ਨੂੰ ਦਿੱਤੀ ਹਰ ਗਾਰੰਟੀ ਨੂੰ ਪੂਰਾ ਕਰਨ ਲਈ ਇਮਾਨਦਾਰੀ ਨਾਲ ਕੰਮ ਕੀਤਾ ਹੈ। ਪੰਜਾਬ ਦੇ 90 ਫ਼ੀਸਦੀ ਤੋਂ ਵੱਧ ਘਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਗਈ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਸੂਬੇ ਦੀ ਵਿੱਤੀ ਹਾਲਤ ਨੂੰ ਮਜ਼ਬੂਤ ਕਰਦੇ ਹੋਏ ਆਮਦਨ ਵਿਚ ਵਾਧਾ ਕੀਤਾ ਗਿਆ ਅਤੇ ਲੋਕਾਂ ’ਤੇ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਸਿੱਖਿਆ ਖੇਤਰ ਵਿਚ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਕਰਕੇ ਵਿਦਿਆਰਥੀਆਂ ਨੂੰ ਮਿਆਰੀ ਅਤੇ ਆਧੁਨਿਕ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਹਜ਼ਾਰਾਂ ਅਧਿਆਪਕਾਂ ਨੂੰ ਵਿਦੇਸ਼ੀ ਟਰੇਨਿੰਗ ਲਈ ਭੇਜਿਆ ਗਿਆ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਵੱਡੇ ਸੁਧਾਰ ਕੀਤੇ ਗਏ ਹਨ। ਸਿਹਤ ਖੇਤਰ ’ਚ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਇਲਾਜ ਦੀ ਸਹੂਲਤ ਉਨ੍ਹਾਂ ਦੇ ਘਰਾਂ ਦੇ ਨੇੜੇ ਉਪਲਬਧ ਕਰਵਾਈ ਗਈ ਹੈ। ਲੱਖਾਂ ਲੋਕ ਇਨ੍ਹਾਂ ਕਲੀਨਿਕਾਂ ਤੋਂ ਮੁਫ਼ਤ ਜਾਂਚਾਂ, ਟੈਸਟਾਂ ਅਤੇ ਦਵਾਈਆਂ ਦਾ ਲਾਭ ਲੈ ਰਹੇ ਹਨ। ਸਰਕਾਰੀ ਹਸਪਤਾਲਾਂ ਵਿਚ ਵੀ ਸਿਹਤ ਸਹੂਲਤਾਂ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਵਿਕਾਸ, ਇਮਾਨਦਾਰ ਰਾਜਨੀਤੀ ਅਤੇ ਲੋਕ-ਪੱਖੀ ਨੀਤੀਆਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪਣਾ ਸਹਿਯੋਗ ਜਾਰੀ ਰੱਖਣ ਤਾਂ ਜੋ ਪੰਜਾਬ ਤਰੱਕੀ ਦੇ ਰਾਹ ’ਤੇ ਹੋਰ ਤੇਜ਼ੀ ਨਾਲ ਅੱਗੇ ਵੱਧ ਸਕੇ।