ਸੀਐੱਮ ਦੀ ਅਗਵਾਈ ਹੇਠ ਸੂਬੇ ਦੇ ਵਿਕਾਸ ਦੀ ਰਫ਼ਤਾਰ ਲਗਾਤਾਰ ਤੇਜ਼ : ਵਿਧਾਇਕ ਕੁਲਵੰਤ ਸਿੰਘ
ਸੀਐੱਮ ਦੀ ਅਗਵਾਈ ਹੇਠ ਸੂਬੇ ਦੇ ਵਿਕਾਸ ਦੀ ਰਫ਼ਤਾਰ ਲਗਾਤਾਰ ਤੇਜ਼ : ਵਿਧਾਇਕ ਕੁਲਵੰਤ ਸਿੰਘ,
Publish Date: Thu, 22 Jan 2026 05:52 PM (IST)
Updated Date: Thu, 22 Jan 2026 05:54 PM (IST)

ਹਲਕੇ ਦੀਆਂ 5 ਸੜਕਾਂ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਿਆ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਵਿਧਾਨ ਸਭਾ ਹਲਕਾ ਮੁਹਾਲੀ ’ਚ ਵਿਕਾਸ ਕਾਰਜਾਂ ਦੀ ਰਫ਼ਤਾਰ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਹਲਕੇ ਵਿਚ ਕੁੱਲ 60 ਪਿੰਡ ਹਨ, ਜਿਨ੍ਹਾਂ ਵਿਚੋਂ ਲਗਭਗ 30 ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਹਲਕੇ ਵਿਚ ਪੈਂਦੀਆਂ 5 ਸੜਕਾਂ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਬਲਿਆਲੀ ਦੀ ਫਿਰਨੀ, ਪਿੰਡ ਬੱਲੋ ਮਾਜਰਾ ਦੀ ਫਿਰਨੀ (ਜੋ ਮੇਨ ਰੋਡ ਤੋਂ ਪਹੁੰਚ ਮਾਰਗ ਵਜੋਂ ਵੀ ਤਿਆਰ ਕੀਤੀ ਜਾ ਰਹੀ ਹੈ), ਮੇਨ ਰੋਡ ਤੋਂ ਗੁਰਦੁਆਰਾ ਸਾਹਿਬ ਵੱਲ ਜਾਣ ਵਾਲੀ ਸੜਕ, ਖਰੜ–ਚੰਡੀਗੜ੍ਹ ਰੋਡ ’ਤੇ ਪੈਂਦੇ ਪਿੰਡ ਰਾਏਪੁਰ ਅਤੇ ਪਿੰਡ ਤੜੌਲੀ ਵਿਚ ਸੜਕਾਂ ਦੇ ਕੰਮ ਕਰੀਬ ਸਵਾ ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ। ਇਹ ਸਾਰੇ ਕੰਮ ਛੇ ਮਹੀਨਿਆਂ ਦੇ ਅੰਦਰ ਪੂਰੇ ਕਰ ਲਏ ਜਾਣਗੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਮਸਲਿਆਂ ਦਾ ਸਥਾਈ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਲੌਂਗੀ ਵਿਚ ਉਹ ਸੜਕ, ਜੋ ਪਿਛਲੇ 20 ਸਾਲਾ ਤੋਂ ਨਹੀਂ ਬਣ ਸਕੀ ਸੀ, ਸਰਕਾਰ ਬਣਦੇ ਹੀ ਤਿਆਰ ਕਰਵਾ ਦਿੱਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਤੋਂ ਪੰਜਾਬ ਦੇ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਅਧੀਨ ਸਾਰੇ ਲਾਭਪਾਤਰੀਆਂ ਦੇ ਕਾਰਡ ਮੁਫ਼ਤ ਬਣਾਏ ਜਾਣਗੇ ਅਤੇ 10 ਲੱਖ ਰੁਪਏ ਤੱਕ ਦਾ ਇਲਾਜ ਪੂਰੀ ਤਰ੍ਹਾਂ ਮੁਫ਼ਤ ਹੋਵੇਗਾ। ਵਿਧਾਇਕ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਤੋਂ ਪੰਜਾਬ ਦੀਆਂ ਮਹਿਲਾਵਾਂ ਦੇ ਖਾਤਿਆਂ ਵਿਚ 1100 ਰੁਪਏ ਪ੍ਰਤੀ ਮਹੀਨਾ ਆਉਣੇ ਸ਼ੁਰੂ ਹੋ ਜਾਣਗੇ। ਇਸ ਤੋਂ ਇਲਾਵਾ, ਬਲੌਂਗੀ ਵਿਚ ਟ੍ਰੈਫਿਕ ਸਮੱਸਿਆ ਨੂੰ ਦੇਖਦੇ ਹੋਏ ਜਲਦੀ ਹੀ ਇਕ ਹੋਰ ਪੁਲ਼ ਦਾ ਨਿਰਮਾਣ ਕੀਤਾ ਜਾਵੇਗਾ, ਤਾਂ ਜੋ ਰਾਹਗੀਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਇਸ ਮੌਕੇ ’ਤੇ ਰਣਜੀਤ ਸਿੰਘ ਐਕਸੀਅਨ ਪੀਡਬਲਯੂਡੀ, ਭਰਤ ਐੱਸਡੀਓ ਪੀਡਬਲਯੂਡੀ, ਕੁਲਦੀਪ ਸਿੰਘ ਸਮਾਣਾ, ਕੁਲਬੀਰ ਸਿੰਘ ਬਲਿਆਲੀ ਸਰਪੰਚ, ਗੁਰਪ੍ਰੀਤ ਸਿੰਘ ਚਾਹਲ, ਮਲਕੀਤ ਸਿੰਘ ਬਲਾਕ ਪ੍ਰਧਾਨ, ਗੁਰਜਿੰਦਰ ਸਿੰਘ ਸਰਪੰਚ ਬੱਲੋ ਮਾਜਰਾ, ਬਲਜੀਤ ਸਿੰਘ ਵਿੱਕੀ ਬਲਾਕ ਪ੍ਰਧਾਨ, ਸਤਨਾਮ ਸਿੰਘ ਸਰਪੰਚ ਬਲੌਂਗੀ, ਮੱਖਣ ਸਿੰਘ ਸਰਪੰਚ ਬਲੌਂਗੀ, ਰੀਟਾ ਬਲੌਂਗੀ, ਮਗਨ ਲਾਲ, ਮਮਤਾ ਜੈਨ, ਰਣਜੀਤ ਸੈਣੀ, ਗਿਰੀ ਨਾਥ ਝਾਅ, ਰਜਿੰਦਰ ਸਿੰਘ ਰਾਜੂ ਸਰਪੰਚ ਬੜਮਾਜਰਾ, ਗੁਰਨਾਮ ਸਿੰਘ ਸਰਪੰਚ ਬੜਮਾਜਰਾ ਕਾਲੌਨੀ, ਮਨਪ੍ਰੀਤ ਸਿੰਘ ਮਨੀ, ਗੁਰਵਿੰਦਰ ਸਿੰਘ ਪਿੰਕੀ, ਗੋਗਾ ਦੇਵੀ ਪੰਚ, ਭੁਪਿੰਦਰ ਸਿੰਘ ਜੋਗੀ ਪੰਚ, ਹਰਪਾਲ ਸਿੰਘ ਸਰਪੰਚ ਤੜੌਲੀ, ਸਰਬਜੀਤ ਸਿੰਘ ਰੋਕੀ ਬਲੌਂਗੀ, ਮਨਪ੍ਰੀਤ ਸਿੰਘ ਮਨੀ ਰਾਏਪੁਰ, ਇਕਬਾਲ ਸਿੰਘ ਚਿੱਟਾ ਸਰਪੰਚ, ਆਰਤੀ ਜੁਝਾਰ ਨਗਰ ਅਤੇ ਗੁਰਨਾਮ ਸਿੰਘ ਬੜਮਾਜਰਾ ਵੀ ਹਾਜ਼ਰ ਸਨ।