- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਹੈ ਕਿ ਸੜਕਾਂ ਦੇ ਮੁੜ ਨਿਰਮਾਣ ਤੋਂ ਬਾਅਦ ਮੁਹਾਲੀ

ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਹੈ ਕਿ ਸੜਕਾਂ ਦੇ ਮੁੜ ਨਿਰਮਾਣ ਤੋਂ ਬਾਅਦ ਮੁਹਾਲੀ ਦੀਆਂ ਸੜਕਾਂ ਦੀ ਹਾਲਤ ਬਦਲ ਜਾਵੇਗੀ। ਉਨ੍ਹਾਂ ਨਗਰ ਨਿਗਮ ਦੀ ਪਲੈਨਿੰਗ ਐਂਡ ਕੰਟਰੈਕਟ ਕਮੇਟੀ ਵੱਲੋਂ 10 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਮੁੜ ਉਸਾਰੀ ਤੇ ਮੁਰੰਮਤ ਲਈ ਵਰਕ ਆਰਡਰ ਜਾਰੀ ਕਰਨ ਉਪਰੰਤ ਕਿਹਾ ਕਿ ਇਹ ਕੰਮ ਜਲਦੀ ਹੀ ਸ਼ੁਰੂ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪਏ ਮੀਂਹ ਕਾਰਨ ਸੜਕਾਂ ਦੀ ਹਾਲਤ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਤੇ ਕਈ ਥਾਵਾਂ 'ਤੇ ਸੜਕਾਂ ਟੁੱਟ ਗਈਆਂ ਹਨ ਅਤੇ ਇਸ ਕੰਮ ਦੇ ਮੁਕੰਮਲ ਹੋਣ ਤੋਂ ਬਾਅਦ ਸੜਕਾਂ ਦੀ ਹਾਲਤ ਵਿੱਚ ਸੁਧਾਰ ਹੋਵੇਗਾ।
ਮੀਟਿੰਗ ਦੌਰਾਨ ਇਨ੍ਹਾਂ ਸੜਕਾਂ ਦੇ ਨਾਲ-ਨਾਲ ਜਨ ਸਿਹਤ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਮੁਰੰਮਤ ਦੇ ਕੰਮਾਂ ਅਤੇ ਨਿਗਮ ਵੱਲੋਂ ਸ਼ਹਿਰ ਵਿਚ ਕੀਤੇ ਜਾਣ ਵਾਲੇ 4 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਮੀਟਿੰਗ ਦੌਰਾਨ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਰੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਨਵਜੋਤ ਕੌਰ, ਸੰਯੁਕਤ ਕਮਿਸ਼ਨਰ ਕਿਰਾ ਸ਼ਰਮਾ, ਕੌਂਸਲਰ ਜਸਬੀਰ ਸਿੰਘ ਮਣਕੂ ਅਤੇ ਹੋਰ ਅਧਿਕਾਰੀ ਹਾਜ਼ਰ ਸਨ।