- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਤਾ ‘ਆਪ’ ਨੂੰ ਦਿਖਾਏਗੀ ਬਾਹਰ ਦਾ ਰਸਤਾ : ਨਾਇਬ ਸਿੰਘ ਸੈਣੀ

ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੇ ਕੰਮਕਾਜ ਤੋਂ ਨਾਰਾਜ਼ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਉਸ ਨੂੰ ਬਾਹਰ ਦਾ ਰਸਤਾ ਦਿਖਾਉਣਗੇ। ਉਨ੍ਹਾਂ ਕਾਂਗਰਸ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕ ਦੋਵਾਂ ਪਾਰਟੀਆਂ ਦੇ ਸ਼ਾਸਨ ਨੂੰ ਦੇਖ ਚੁੱਕੇ ਹਨ। ਹਰਿਆਣਾ ਨਿਵਾਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਖ਼ਤਮ ਕਰਨ ਸਬੰਧੀ ਕੀਤੇ ਗਏ ਦਾਅਵਿਆਂ ਦਾ ਹੁਣ ਲੋਕ ਹਿਸਾਬ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜ ਸਾਲ ਲੋਕਾਂ ਨੂੰ ਚੁਟਕਲੇ ਸੁਣਾ ਕੇ ਸਰਕਾਰ ਨਹੀਂ ਚਲਾਈ ਜਾ ਸਕਦੀ। ਗੈਰ-ਕਾਨੂੰਨੀ ਮਾਈਨਿੰਗ ਦੇ ਮੁੱਦੇ ’ਤੇ ਉਨ੍ਹਾਂ ਕਾਂਗਰਸ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਉਨ੍ਹਾਂ ਦੇ ਕਾਰਜਕਾਲ ਦੌਰਾਨ ਮਾਈਨਿੰਗ ਦੀ ਸਥਿਤੀ ਯਾਦ ਰੱਖਣ ਲਈ ਕਿਹਾ। ਸੈਣੀ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਿੱਖਿਆ ਸਬੰਧੀ ਦਾਅਵਿਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਕਿੰਨੇ ਬੱਚੇ ਡਾਕਟਰ ਅਤੇ ਇੰਜੀਨੀਅਰ ਬਣੇ।