ਵੱਡਾ ਐਲਾਨ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਕੱਢੇਗੀ 4 ਵਿਸ਼ਾਲ ਯਾਤਰਾਵਾਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ 'ਤੇ ਅਤੇ ਸ਼ਰਧਾਪੂਰਵਕ ਮਨਾਉਣ ਲਈ ਵੱਡੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਮਾਨਵਤਾਵਾਦੀ ਫ਼ਲਸਫ਼ੇ ਦਾ ਪ੍ਰਚਾਰ ਕਰਨ ਲਈ ਚਾਰ ਵਿਸ਼ਾਲ ਯਾਤਰਾਵਾਂ ਕੱਢਣ ਦਾ ਐਲਾਨ ਕੀਤਾ ਗਿਆ ਹੈ।
Publish Date: Tue, 22 Sep 2026 11:17 AM (IST)
Updated Date: Tue, 22 Sep 2026 11:18 AM (IST)
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ 'ਤੇ ਅਤੇ ਸ਼ਰਧਾਪੂਰਵਕ ਮਨਾਉਣ ਲਈ ਵੱਡੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਮਾਨਵਤਾਵਾਦੀ ਫ਼ਲਸਫ਼ੇ ਦਾ ਪ੍ਰਚਾਰ ਕਰਨ ਲਈ ਚਾਰ ਵਿਸ਼ਾਲ ਯਾਤਰਾਵਾਂ ਕੱਢਣ ਦਾ ਐਲਾਨ ਕੀਤਾ ਗਿਆ ਹੈ।
ਮੰਤਰੀਆਂ ਨੇ ਦੱਸਿਆ ਕਿ ਇਹ ਚਾਰੋਂ ਯਾਤਰਾਵਾਂ ਵੱਖ-ਵੱਖ ਇਤਿਹਾਸਕ ਤੇ ਮੁੱਖ ਸਥਾਨਾਂ ਤੋਂ ਸ਼ੁਰੂ ਹੋ ਕੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ (ਗਰ੍ਹਸ਼ੰਕਰ) ਵਿਖੇ ਪਹੁੰਚ ਕੇ ਸੰਪੂਰਨ ਹੋਣਗੀਆਂ:
ਪਹਿਲੀ ਯਾਤਰਾ : 30 ਨਵੰਬਰ ਨੂੰ ਗੁਰੂ ਸਾਹਿਬ ਦੇ ਜਨਮ ਅਸਥਾਨ ਵਾਰਾਣਸੀ (ਉੱਤਰ ਪ੍ਰਦੇਸ਼) ਤੋਂ ਰਵਾਨਾ ਹੋਵੇਗੀ।
ਦੂਜੀ ਯਾਤਰਾ: 30 ਨਵੰਬਰ ਨੂੰ ਹੀ ਜੰਮੂ ਤੋਂ ਸ਼ੁਰੂ ਕੀਤੀ ਜਾਵੇਗੀ।
ਤੀਜੀ ਯਾਤਰਾ: 1 ਦਸੰਬਰ ਨੂੰ ਮਾਲਵਾ ਦੇ ਕੇਂਦਰ ਬਠਿੰਡਾ ਤੋਂ ਸ਼ੁਰੂ ਹੋਵੇਗੀ।
ਚੌਥੀ ਯਾਤਰਾ: 2 ਦਸੰਬਰ ਨੂੰ ਫ਼ਰੀਦਕੋਟ ਦੀ ਪਵਿੱਤਰ ਧਰਤੀ ਤੋਂ ਰਵਾਨਾ ਕੀਤੀ ਜਾਵੇਗੀ।
ਇਸ ਮੌਕੇ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ "ਬੇਗਮਪੁਰਾ" ਦੇ ਸੰਕਲਪ, ਆਪਸੀ ਭਾਈਚਾਰੇ, ਬਰਾਬਰਤਾ ਅਤੇ ਸਰਬੱਤ ਦੇ ਭਲੇ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਹੈ। ਇਹ ਯਾਤਰਾਵਾਂ ਸੰਗਤਾਂ ਨੂੰ ਧਾਰਮਿਕ ਤੇ ਰੂਹਾਨੀ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਦੱਸਿਆ ਕਿ ਯਾਤਰਾਵਾਂ ਦੌਰਾਨ ਸੰਗਤਾਂ ਦੇ ਰਹਿਣ-ਸਹਿਣ, ਲੰਗਰ ਅਤੇ ਸੁਰੱਖਿਆ ਦੇ ਵਿਸ਼ੇਸ਼ ਇੰਤਜ਼ਾਮ ਕੀਤੇ ਜਾਣਗੇ।