ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਅਸਲ ਚਿਹਰਾ ਆਇਆ ਸਾਹਮਣੇ, ਜੇਲ੍ਹਾਂ ’ਚੋਂ ਚੱਲ ਰਿਹਾ ਨਸ਼ੇ ਦਾ ਗੋਰਖ ਧੰਦਾ : ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਦੇ ਆਰਟੀਆਈ ਸੈਲ ਦੇ ਚੇਅਰਮੈਨ ਪਰਮਜੀਤ ਸਿੰਘ ਸੰਨੀ ਨੇ ਕਿਹਾ ਕਿ ਜੇਲ੍ਹਾਂ ਵਿਚ ਸਿਆਸੀ ਸਰਪ੍ਰਸਤੀ ਹੇਠ ਪੁਲਿਸ ਫੋਰਸ ਨਸ਼ਿਆਂ ਦਾ ਗੋਰਖ ਧੰਦਾ ਚਲਾਉਣ ਵਿਚ ਮਦਦ ਕਰ ਰਹੀ ਹੈ। ਹੁਸ਼ਿਆਰਪੁਰ ਜੇਲ੍ਹ ਦੇ ਕੈਦੀ ਵੱਲੋਂ ਲਾਈਵ ਹੋ ਕੇ ਪਾਈ ਵੀਡੀਓ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਸਰਕਾਰ ਜੇਲ੍ਹ ਦੇ ਡਿਪਟੀ ਸੁਪਰਡੈਂਟ ਸਮੇਤ ਦੋ ਅਧਿਕਾਰੀਆਂ ਨੂੰ ਗ੍ਰਿਫਤਾਰ ਕਰਨ ਵਾਸਤੇ ਮਜਬੂਰ ਹੋਈ ਹੈ।
Publish Date: Tue, 07 Jul 2026 08:48 AM (IST)
Updated Date: Tue, 07 Jul 2026 08:51 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਆਰਟੀਆਈ ਸੈਲ ਦੇ ਚੇਅਰਮੈਨ ਪਰਮਜੀਤ ਸਿੰਘ ਸੰਨੀ ਨੇ ਕਿਹਾ ਕਿ ਜੇਲ੍ਹਾਂ ਵਿਚ ਸਿਆਸੀ ਸਰਪ੍ਰਸਤੀ ਹੇਠ ਪੁਲਿਸ ਫੋਰਸ ਨਸ਼ਿਆਂ ਦਾ ਗੋਰਖ ਧੰਦਾ ਚਲਾਉਣ ਵਿਚ ਮਦਦ ਕਰ ਰਹੀ ਹੈ। ਹੁਸ਼ਿਆਰਪੁਰ ਜੇਲ੍ਹ ਦੇ ਕੈਦੀ ਵੱਲੋਂ ਲਾਈਵ ਹੋ ਕੇ ਪਾਈ ਵੀਡੀਓ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਸਰਕਾਰ ਜੇਲ੍ਹ ਦੇ ਡਿਪਟੀ ਸੁਪਰਡੈਂਟ ਸਮੇਤ ਦੋ ਅਧਿਕਾਰੀਆਂ ਨੂੰ ਗ੍ਰਿਫਤਾਰ ਕਰਨ ਵਾਸਤੇ ਮਜਬੂਰ ਹੋਈ ਹੈ।
ਸੰਨੀ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਅਸਲ ਚਿਹਰਾ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜੇਲ੍ਹ ਮਾਮਲੇ ਵਿਚ ਇਹ ਸਾਬਤ ਹੋ ਗਿਆ ਹੈ ਕਿ ਜੇਲ੍ਹਰ ਖੁਦ ਹੀ ਕੈਦੀਆਂ ਨੂੰ ਨਸ਼ੇ ਸਪਲਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਸਗੋਂ ਅਪਰਾਧੀਆਂ ਨੂੰ ਜੇਲ੍ਹਾਂ ਵਿਚ ਖੁੱਲ੍ਹੀ ਛੋਟ ਮਿਲੀ ਹੋਈ ਹੈ ਜਿਸ ਕਾਰਨ ਸੂਬੇ ਵਿਚ ਫਿਰੌਤੀਆਂ ਤੇ ਮਿਥ ਕੇ ਕਤਲਾਂ ਦੀਆਂ ਘਟਨਾਵਾਂ ਨਿਰੰਤਰ ਵੱਧ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਆਰ. ਟੀ. ਆਈ. ਦੇ ਇਕ ਜਵਾਬ ਮੁਤਾਬਕ ਸਰਕਾਰ ਨੇ ਦਾਅਵਾ ਕੀਤਾ ਹੈ ਕਿ 2022 ਤੋਂ 2026 ਤੱਕ ਸਰਕਾਰ ਨੂੰ 5.33 ਲੱਖ ਸ਼ਿਕਾਇਤਾਂ ਇਸ ਹੈਲਪਲਾਈਨ ’ਤੇ ਪ੍ਰਾਪਤ ਹੋਈਆਂ ਹਨ। ਇੰਨੀ ਵੱਡੀ ਗਿਣਤੀ ਗਿਣਤੀ ਵਿਚ ਸ਼ਿਕਾਇਤਾਂ ਪ੍ਰਾਪਤ ਹੋਣ ਦੇ ਬਾਵਜੂਦ ਸਰਕਾਰ ਨੇ ਜਵਾਬ ਵਿਚ ਦੱਸਿਆ ਕਿ 1394 ਕੇਸਾਂ ਵਿਚ ਕਾਰਵਾਈ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਸਰਕਾਰ ਨੇ ਮੰਨਿਆ ਹੈ ਕਿ ਸਿਰਫ ਇਕ ਵਿਅਕਤੀ ਨੂੰ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਕਿਸੇ ਵਿਧਾਇਕ ਜਾਂ ਮੰਤਰੀ ਦੇ ਖਿਲਾਫ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ। ਇਸ ਤੋਂ ਸਾਬਤ ਹੁੰਦਾ ਹੈ ਕਿ ਭ੍ਰਿਸ਼ਟਾਚਾਰ ਵਿਰੋਧੀ ਹੈਲਪ ਲਾਈਨ ਕਿਸੇ ਕੰਮ ਦੀ ਨਹੀਂ ਤੇ ਆਪ ਸਰਕਾਰ ਦਾ ਕੀਤੇ ਵਾਅਦੇ ਮੁਤਾਬਕ ਭ੍ਰਿਸ਼ਟਾਚਾਰ ਖਤਮ ਕਰਨ ਦਾ ਕੋਈ ਇਰਾਦਾ ਨਹੀਂ ਹੈ।