- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਹ ਸਥਿਤੀ ਸਰਕਾਰ ਦੀ ਵਿੱਤੀ ਬਦਇੰਤਜ਼ਾਮੀ ਅਤੇ ਸਿੱਖਿਆ ਪ੍ਰਤੀ ਉਸ ਦੀ ਕਥਿਤ ਗੰਭੀਰਤਾ ’ਤੇ ਵੱਡਾ ਸਵਾਲੀਆ ਨਿਸ਼ਾਨ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ 31 ਹਜ਼ਾਰ ਤੋਂ ਵੱਧ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਅਤੇ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਵਿੱਚ ਲਗਭਗ 6 ਲੱਖ ਵਿਦਿਆਰਥੀਆਂ ਦੀ ਗਿਣਤੀ ਘਟੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਿੱਖਿਆ ਖੇਤਰ ਵਿਚ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਦੀ ਅਸਲੀਅਤ ਹੁਣ ਜ਼ਮੀਨੀ ਪੱਧਰ ’ਤੇ ਸਾਹਮਣੇ ਆ ਰਹੀ ਹੈ। ਢਿੱਲੋਂ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ’ਤੇ ਸਰਕਾਰ ਆਪਣੀਆਂ ਮੁਫ਼ਤ ਸਿੱਖਿਆ ਸਕੀਮਾਂ ਦਾ ਵਿੱਤੀ ਬੋਝ ਪਾ ਰਹੀ ਹੈ, ਉਸੇ ਬੋਰਡ ਦੇ ਕਰੀਬ 574 ਕਰੋੜ ਸਰਕਾਰ ਵੱਲੋਂ ਬਕਾਇਆ ਪਏ ਹਨ। ਇਹ ਸਥਿਤੀ ਸਰਕਾਰ ਦੀ ਵਿੱਤੀ ਬਦਇੰਤਜ਼ਾਮੀ ਅਤੇ ਸਿੱਖਿਆ ਪ੍ਰਤੀ ਉਸ ਦੀ ਕਥਿਤ ਗੰਭੀਰਤਾ ’ਤੇ ਵੱਡਾ ਸਵਾਲੀਆ ਨਿਸ਼ਾਨ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ 31 ਹਜ਼ਾਰ ਤੋਂ ਵੱਧ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਅਤੇ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਵਿੱਚ ਲਗਭਗ 6 ਲੱਖ ਵਿਦਿਆਰਥੀਆਂ ਦੀ ਗਿਣਤੀ ਘਟੀ ਹੈ। ਇਸ ਦੇ ਬਾਵਜੂਦ ਸਰਕਾਰ ਆਪਣੀ ‘ਸਿੱਖਿਆ ਕ੍ਰਾਂਤੀ’ ਦਾ ਪ੍ਰਚਾਰ ਕਰਨ ਵਿੱਚ ਲੱਗੀ ਹੋਈ ਹੈ।
ਢਿੱਲੋਂ ਨੇ ਕਿਹਾ ਕਿ ਇੱਕ ਪਾਸੇ ਹਜ਼ਾਰਾਂ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ, ਦੂਜੇ ਪਾਸੇ ਲੱਖਾਂ ਬੱਚਿਆਂ ਦਾ ਸਰਕਾਰੀ ਸਕੂਲਾਂ ਤੋਂ ਘਟਦਾ ਦਾਖਲਾ ਅਤੇ ਤੀਜੇ ਪਾਸੇ ਸਿੱਖਿਆ ਬੋਰਡ ਦੇ ਸੈਂਕੜੇ ਕਰੋੜ ਰੁਪਏ ਸਰਕਾਰ ਵੱਲੋਂ ਬਕਾਇਆ ਹਨ। ਇਹ ਅੰਕੜੇ ਸਰਕਾਰ ਦੇ ਸਿੱਖਿਆ ਸਬੰਧੀ ਦਾਅਵਿਆਂ ਦੀ ਪੋਲ ਖੋਲ੍ਹਦੇ ਹਨ। ਉਨ੍ਹਾਂ ਕਿਹਾ ਕਿ ਬੋਰਡ ਦੇ ਕਰਮਚਾਰੀ ਆਪਣੇ ਬਕਾਏ, ਤਨਖਾਹ ਅਤੇ ਹੋਰ ਵਿੱਤੀ ਹੱਕਾਂ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹਨ, ਜਦਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ‘ਕ੍ਰਾਂਤੀ’ ਦੇ ਇਸ਼ਤਿਹਾਰਾਂ ’ਤੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਬੋਰਡ ਵੱਲੋਂ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੋਂ ਵਿਦਿਆਰਥੀਆਂ ਦੀਆਂ ਫੀਸਾਂ, ਕਿਤਾਬਾਂ, ਪ੍ਰੀਖਿਆ ਫੀਸਾਂ ਅਤੇ ਹੋਰ ਮੱਦਾਂ ਤਹਿਤ ਕਰੋੜਾਂ ਰੁਪਏ ਦੀ ਰਕਮ ਲੈਣੀ ਹੈ। ਇਸ ਦੇ ਬਾਵਜੂਦ ਸਰਕਾਰ ਵੱਲੋਂ ਬਕਾਇਆ ਰਕਮ ਜਾਰੀ ਨਾ ਕਰਨਾ ਬੋਰਡ ਦੀ ਵਿੱਤੀ ਸਥਿਤੀ ਨੂੰ ਹੋਰ ਕਮਜ਼ੋਰ ਕਰ ਰਿਹਾ ਹੈ।