ਤਰਲੋਚਨ ਸਿੰਘ ਸੋਢੀ, ਕੁਰਾਲੀ

ਸਥਾਨਕ ਸ਼ਹਿਰ ਦੇ ਸ਼ਕਤੀ ਕਲੱਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 26 ਵਾਂ ਚਾਰ ਰੋਜ਼ਾ ਧਾਰਮਿਕ ਸਮਾਗਮ 2 ਤੋਂ 5 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖ ਕੇ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ 2 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਰੂਪਨਗਰ ਮਾਰਗ 'ਤੇ ਸ੍ਰੀ ਵਿਸ਼ਵਕਰਮਾ ਮੰਦਰ ਦੇ ਨੇੜੇ ਅਰੰਭ ਕੀਤੇ ਜਾਣਗੇ। 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗਿਆਨੀ ਪਿ੍ਰਪਾਲ ਸਿੰਘ ਕਥਾਵਾਚਕ ਪਟਿਆਲਾ ਵਾਲੇ ਸੰਗਤਾਂ ਨੂੰ ਗੁਰਬਾਣੀ, ਕਥਾ ਵਿਚਾਰਾਂ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ। ਇਸ ਮੌਕੇ ਰਾਤ 7 ਵਜੇ ਤੋਂ ਸਜੇ ਦੀਵਾਨਾਂ ਦੌਰਾਨ ਵੱਖ-ਵੱਖ ਰਾਗੀ ਜਥੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ। ਸਮਾਗਮ ਦੇ ਆਖਰੀ ਦਿਨ 5 ਦਸੰਬਰ ਨੂੰ ਰਾਤ ਸਾਢੇ 7 ਵਜੇੇ ਤੋਂ ਦੇਰ ਰਾਤ ਤੱਕ ਗਿਆਨੀ ਸਰਬਜੀਤ ਸਿੰਘ ਕਥਾਵਾਚਕ ਲੁਧਿਆਣਾ ਅਤੇ ਗਿਆਨੀ ਚਰਨ ਸਿੰਘ ਆਲਮਗੀਰ ਦਾ ਢਾਡੀ ਜਥਾ ਸੰਗਤਾਂ ਨੂੰ ਕਥਾ ਅਤੇ ਢਾਡੀ ਵਾਰਾਂ ਨਾਲ ਸਿੱਖ ਇਤਿਹਾਸ ਨਾਲ ਜੋੜਨਗੇ। ਇਸ ਮੌਕੇ ਸੰਗਤਾਂ 'ਚ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ।