ਪੈਰਾ-ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਸਿਹਤ ਮੰਤਰੀ ਨਾਲ ਪੈਨਲ ਮੀਟਿੰਗ ਸੰਘਰਸ਼ ਕਮੇਟੀ ਦੀ ਸਿਹਤ ਮੰਤਰੀ ਨਾਲ ਪੈਨਲ ਮੀਟਿੰਗ ਹੋਈ
Publish Date: Tue, 10 Nov 2026 06:40 PM (IST)
Updated Date: Tue, 10 Nov 2026 06:42 PM (IST)
-ਸਿਹਤ ਮੰਤਰੀ ਵੱਲੋਂ ਵਿਭਾਗ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਦਾ ਭਰੋਸਾ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਪੈਰਾ-ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਮੰਗਲਵਾਰ ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਪੈਨਲ ਮੀਟਿੰਗ ਹੋਈ, ਜਿਸ ’ਚ ਸਿਹਤ ਵਿਭਾਗ ਦੇ ਸਕੱਤਰ ਕੁਮਾਰ ਰਾਹੁਲ, ਡਾਇਰੈਕਟਰ ਅਨਿਲ ਗੋਇਲ ਤੇ ਅਦਿੱਤੀ ਸਲਾਰੀਆ ਅਤੇ ਡਾਇਰੈਕਟਰ ਡੀਆਰਐੱਮਈ ਸ਼ਾਮਲ ਹੋਏ। ਮੀਟਿੰਗ ਦੀ ਅਗਵਾਈ ਕਰਦਿਆਂ ਕੋਆਰਡੀਨੇਟਰ ਗੁਲਜ਼ਾਰ ਖਾਨ ਅਤੇ ਨਰਿੰਦਰ ਸ਼ਰਮਾ ਨੇ ਪੈਰਾ-ਮੈਡੀਕਲ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਗਈ, ਜਿਨ੍ਹਾਂ ਵਿਚ ਸਮੂਹ ਆਊਟਸੋਰਸ ਕਰਮਚਾਰੀਆਂ ਨੂੰ ਵਿਭਾਗ ਅਧੀਨ ਲਿਆਉਣ, 15 ਜਨਵਰੀ 2015 ਅਤੇ 17 ਜੁਲਾਈ 2020 ਦਾ ਪੱਤਰ ਰੱਦ ਕਰਨ, ਸਿਹਤ ਵਿਭਾਗ ’ਚ ਕੰਮ ਕਰਦੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਸਬ ਸੈਂਟਰਾਂ ਤੱਕ ਟੀਕਾਕਰਨ ਵੈਕਸੀਨ ਪਹੁੰਚਾਉਣ ਦੇ ਪੁਖ਼ਤਾ ਪ੍ਰਬੰਧ ਕਰਨ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਅਤੇ ਏਐੱਮਓ ਦੀਆਂ ਦੀਆਂ ਪ੍ਰਮੋਸ਼ਨਾਂ ਛੇਤੀ ਕਰਨ, ਰੇਡੀਓਗ੍ਰਾਫਰਾਂ ਦੀਆਂ ਨਵੀਆਂ ਪੋਸਟਾਂ ਦੀ ਰਚਨਾਂ ਕਰਨ, ਨਰਸਿੰਗ ਕਾਡਰ ਦੇ ਪੇ ਗ੍ਰੇਡ ਨੂੰ 4600 ਕਰਨ, ਬਿਨਾਂ ਜਾਂਚ ਤੋਂ ਜਾਅਲੀ ਸ਼ਿਕਾਇਤਾਂ ਦੇ ਆਧਾਰ ’ਤੇ ਕੀਤੀਆਂ ਬਦਲੀਆਂ ਰੱਦ ਕਰਨ, ਵੱਖ-ਵੱਖ ਕਾਡਰਾਂ ਦੇ ਨਾਮ ਤਬਦੀਲ ਕਰਨ, ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ, ਦਰਜਾ ਚਾਰ ਕਰਮਚਾਰੀਆਂ ਦੀਆਂ ਪ੍ਰਮੋਸ਼ਨਾਂ ਸੀਨੀਆਰਤਾ ਦੇ ਅਧਾਰ ’ਤੇ ਕਰਨ ਮੰਗ ਪੱਤਰ ’ਚ ਦਰਜ਼ ਮੁਲਾਜ਼ਮ ਮੰਗਾਂ ’ਤੇ ਚਰਚਾ ਕੀਤੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਉਪਰੋਕਤ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਉਪਰੰਤ ਜਥੇਬੰਦੀ ਦੇ ਆਗੂਆਂ ਨੇ ਡਾਇਰੈਕਟਰ ਦਫ਼ਤਰ ’ਚ ਦੋਵੇਂ ਸਿਹਤ ਡਾਇਰੈਕਟਰਾਂ ਨਾਲ ਵੱਖਰੀ ਮੀਟਿੰਗ ਕੀਤੀ। ਜਿਸ ’ਚ ਵਿਭਾਗ ਨਾਲ ਸਬੰਧਤ ਮੰਗਾਂ ’ਤੇ ਚਰਚਾ ਕੀਤੀ। ਡਾਇਰੈਕਟਰ ਨੇ ਵੀ ਮੁਲਾਜ਼ਮ ਮੰਗਾਂ ਨੂੰ ਗੌਰ ਨਾਲ ਸੁਣਦਿਆਂ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪ.ਸ.ਸ.ਫ ਵਿਗਿਆਨਕ ਦੇ ਸੂਬਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ, ਸੁਖਵਿੰਦਰ ਸਿੰਘ ਦੋਦਾ, ਮੁਨੱਵਰ ਜਹਾਂ, ਜਸਪ੍ਰੀਤ ਕੌਰ ਮੋਗਾ, ਰਾਜਿੰਦਰ ਬੱਲੂਆਣਾ, ਜਸਵਿੰਦਰ ਸਿੰਘ ਕੌੜਾ, ਜਸਮੇਲ ਸਿੰਘ ਦਿਓਲ, ਗੁਰਵਿੰਦਰ ਸਿੰਘ, ਮਨਜੀਤ ਸਿੰਘ ਰੇਡੀਓਗ੍ਰਾਫਰ, ਦਲਜੀਤ ਸਿੰਘ ਹਾਜ਼ਰ ਸਨ।