ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਅਹਿਮ ਪ੍ਰੇਰਨਾ ਸਰੋਤ : ਢਿੱਲੋਂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਅਹਿਮ ਪ੍ਰੇਰਨਾ ਸਰੋਤ : ਢਿੱਲੋਂ
Publish Date: Mon, 26 Oct 2026 08:41 PM (IST)
Updated Date: Mon, 26 Oct 2026 08:43 PM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ ਲਾਲੜੂ : ਲਾਲੜੂ ਦੇ ਵਾਰਡ ਨੰ. 12 ਵਿਚ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਕਰਵਾਏ ਧਾਰਮਿਕ ਸਮਾਗਮ ਵਿਚ ਕਾਂਗਰਸ ਦੇ ਸੀਨੀਅਰ ਆਗੂ ਦੀਪਇੰਦਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਭਗਵਾਨ ਵਾਲਮੀਕਿ ਜੀ ਅੱਗੇ ਨਤਮਸਤਕ ਹੋਏ। ਸ੍ਰ. ਢਿੱਲੋਂ ਵੱਲੋਂ ਵਾਲਮੀਕਿ ਮੰਦਰ ਲਈ ਮੰਦਰ ਕਮੇਟੀ ਨੂੰ 21 ਹਜ਼ਾਰ ਰੁਪਏ ਭੇਟ ਵਜੋਂ ਦਿੱਤੇ। ਇਸ ਮੌਕੇ ਸੰਬੋਧਨ ਕਰਦਿਆਂ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਲਈ ਅਹਿਮ ਪ੍ਰੇਰਨਾ ਸਰੋਤ ਹਨ ਤੇ ਅਜਿਹੇ ਧਾਰਮਿਕ ਸਮਾਗਮ ਸਾਨੂੰ ਇਕਜੁੱਟ ਹੋ ਕੇ ਮਨਾਉਣੇ ਚਾਹੀਦੇ ਹਨ। ਇਨ੍ਹਾਂ ਨਾਲ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਮਾਜ ਨੂੰ ਸਹੀ ਸੇਧ ਦੇਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਆਪਣੀ ਮਹਾਨ ਰਚਨਾ ਰਾਮਾਇਣ ਰਾਹੀਂ ਮਨੁੱਖਤਾ ਨੂੰ ਧਰਮ, ਸੱਚਾਈ, ਨੈਤਿਕਤਾ ਅਤੇ ਆਦਰਸ਼ ਜੀਵਨ ਜਿਊਣ ਦਾ ਸੰਦੇਸ਼ ਦਿੱਤਾ। ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਵਿਚ ਬਰਾਬਰਤਾ, ਆਪਸੀ ਸਤਿਕਾਰ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਮੌਕੇ ਵਾਰਡ -12 ਦੇ ਕਾਂਗਰਸੀ ਕੌਂਸਲਰ ਮਨੀਸ਼ ਕੁਮਾਰ, ਮਾਸਟਰ ਮੋਹਨ ਸਿੰਘ, ਸੁਸ਼ੀਲ ਰਾਣਾ, ਯੁਗਵਿੰਦਰ ਰਾਠੌਰ, ਗਗਨ ਕੁਮਾਰ, ਹਰਵਿੰਦਰ ਸਿੰਘ ਪ੍ਰਧਾਨ, ਬਲਕਾਰ ਸਿੰਘ, ਜਸਵੀਰ ਸਿੰਘ ਲੈਹਲੀ, ਧਰਮਿੰਦਰ ਕੁਮਾਰ, ਰਾਮੇਸ਼ਵਰ, ਸੁਰਿੰਦਰ, ਹਰਪਾਲ, ਸਾਹਿਲ, ਗਗਨ ਗੱਗੀ, ਬਿੱਟੂ, ਪ੍ਰਵੀਨ ਕੁਮਾਰ ਤੇ ਸੰਜੂ ਆਦਿ ਹਾਜ਼ਰ ਸਨ।