ਝੁੱਗੀਆਂ ’ਚ ਰਹਿਣ ਵਾਲੀ 35 ਸਾਲਾ ਔਰਤ ਦੀ ਦਰਦਨਾਕ ਮੌਤ, ਇਲਾਕੇ ’ਚ ਫੈਲੀ ਸੋਗ ਦੀ ਲਹਿਰ
ਢਕੌਲੀ ਦੇ ਪੀਰਮੁਛੱਲਾ ਖੇਤਰ ਦੀਆਂ ਝੁੱਗੀਆਂ ’ਚ ਰਹਿਣ ਵਾਲੀ ਇਕ 35 ਸਾਲਾ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾ ਦੀ ਪਛਾਣ ਸੁਧਾ (35) ਪਤਨੀ ਮਿਥਿਲੇਸ਼ ਵਜੋਂ ਹੋਈ ਹੈ, ਜੋ ਕਿ ਮੂਲ ਰੂਪ ’ਚ ਉੱਤਰ ਪ੍ਰਦੇਸ਼ (ਯੂਪੀ) ਦੀ ਰਹਿਣ ਵਾਲੀ ਸੀ।
Publish Date: Mon, 20 Jul 2026 12:35 PM (IST)
Updated Date: Mon, 20 Jul 2026 12:49 PM (IST)
ਤਰਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ। ਢਕੌਲੀ ਦੇ ਪੀਰਮੁਛੱਲਾ ਖੇਤਰ ਦੀਆਂ ਝੁੱਗੀਆਂ ’ਚ ਰਹਿਣ ਵਾਲੀ ਇਕ 35 ਸਾਲਾ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾ ਦੀ ਪਛਾਣ ਸੁਧਾ (35) ਪਤਨੀ ਮਿਥਿਲੇਸ਼ ਵਜੋਂ ਹੋਈ ਹੈ, ਜੋ ਕਿ ਮੂਲ ਰੂਪ ’ਚ ਉੱਤਰ ਪ੍ਰਦੇਸ਼ (ਯੂਪੀ) ਦੀ ਰਹਿਣ ਵਾਲੀ ਸੀ।
ਹਾਸਲ ਜਾਣਕਾਰੀ ਅਨੁਸਾਰ ਮ੍ਰਿਤਕਾ ਦਾ ਪਤੀ ਮਿਥਿਲੇਸ਼ ਇੱਥੇ ਸਥਾਨਕ ਇਕ ਨਿੱਜੀ ਡੇਅਰੀ ਵਿਚ ਕੰਮ ਕਰਦਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਢਕੌਲੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਸੁਧਾ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੀ ਸੀ, ਉਸ ਦੀ ਮੌਤ ਹੋਣ ਦਾ ਕਾਰਨ ਗੰਭੀਰ ਬਿਮਾਰੀ ਦੱਸਿਆ ਜਾ ਰਿਹਾ ਹੈ।
ਫਿਲਹਾਲ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪੇਕੇ ਪਰਿਵਾਰ ਨੂੰ ਉੱਤਰ ਪ੍ਰਦੇਸ਼ ’ਚ ਸੂਚਨਾ ਭੇਜ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਇੱਥੇ ਪਹੁੰਚਣ ਤੋਂ ਬਾਅਦ ਹੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।