ਜੈ ਸਿੰਘ ਛਿੱਬਰ, ਚੰਡੀਗੜ੍ਹ : ਪੰਜਾਬ ਭਵਨ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਵਿਚ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ ਵਿੱਚ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਪਹਿਲਾਂ ਟ੍ਰਿਬਿਊਨਲ ਪੰਜਾਬ ਦੇ ਦਰਿਆਵਾਂ ਦੇ ਪਾਣੀ ਦੀ ਮਾਤਰਾ ਚੈੱਕ ਕਰੋ ਉਸ ਤੋਂ ਬਾਅਦ ਪਾਣੀ ਦੀ ਵੰਡ ਕੀਤੀ ਜਾਵੇ।

ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮਾਂ ਕਾਫ਼ੀ ਬਦਲ ਚੁੱਕਾ ਹੈ। ਪਾਣੀ ਦੀ ਅਸਲ ਸਥਿਤੀ ਚੈੱਕ ਕਰਨ ਦੀ ਜ਼ਰੂਰਤ ਹੈ। ਸਾਰੀਆਂ ਪਾਰਟੀਆਂ ਨੇ ਸਹਿਮਤੀ ਜਤਾਉਦਿਆਂ ਮਤਾ ਪਾਸ ਕੀਤਾ ਹੈ। ਕੈਪਟਨ ਨੇ ਕਿਹਾ ਕਿ ਮੀਟਿੰਗ ਦੇ ਫੈਸਲੇ ਤੋਂ ਪ੍ਰਧਾਨ ਮੰਤਰੀ ਨੂੰ ਜਾਣੂੰ ਕਰਵਾ ਕੇ ਸਾਰੇ ਦਲ ਪ੍ਰਧਾਨ ਮੰਤਰੀ ਤੋਂ ਸਮਾਂ ਲੈ ਕੇ ਮੀਟਿੰਗ ਕਰਨਗੇ।

ਮੀਟਿੰਗ ਵਿੱਚ ਪੰਜਾਬ ਦੇ ਭਖਦੇ ਮਸਲਿਆਂ ਬਾਰੇ ਛੇ ਮਹੀਨਿਆਂ ਬਾਅਦ ਮੀਟਿੰਗ ਕਰਨ ਦਾ ਫੈਸਲਾ ਲਿਆ ਗਿਆ ਹੈ। ਪਾਣੀ ਦੇ ਮੁੱਦੇ 'ਤੇ ਰਿਪੇਰੀਅਨ ਕਾਨੂੰਨ ਮੁਤਾਬਿਕ ਫੈਸਲਾ ਹੋਣਾ ਚਾਹੀਦਾ ਹੈ ।

ਬੈੰਸ ਭਰਾਵਾਂ ਨੂੰ ਮੀਟਿੰਗ ਵਿੱਚ ਨਾ ਬਲਾਉਣ ਦੇ ਸਵਾਲ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਰਜਿਸਟਰਡ ਪਾਰਟੀਆਂ ਨੂੰ ਮੀਟਿੰਗ ਵਿੱਚ ਬੁਲਾਇਆ ਗਿਆ ਸੀ।

ਮੀਟਿੰਗ ਵਿੱਚ ਪ੍ਰਦੂਸ਼ਿਤ ਹੋ ਰਹੇ ਪਾਣੀ, ਧਰਤੀ ਹੇਠਲੇ ਪਾਣੀ ਅਤੇ ਮੁਫ਼ਤ ਪਾਣੀ ਬਿਜਲੀ ਦੇ ਮੁੱਦੇ 'ਤੇ ਵੀ ਵਿਚਾਰ ਚਰਚਾ ਕੀਤੀ ਗਈ।

Posted By: Tejinder Thind