- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਖੜ ਨੇ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਦੇ ਹਿਸਾਬ ਲਈ ਨਿਆਂ ਦੀ ਚੱਕੀ ਚੱਲ ਪਈ ਹੈ। ਹਾਈਕੋਰਟ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਵੱਡੇ ਅਹੁਦਿਆਂ ਤੇ ਬਿਰਾਜਮਾਨ ਲੋਕਾਂ ਵੱਲੋਂ ਮੁੱਖ ਮੰਤਰੀ ਦਫ਼ਤਰ ਦੇ ਖੰਭਾਂ ਹੇਠ ਕੀਤੇ ਜਾ ਰਹੇ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਹਾਈਕੋਰਟ ਵੱਲੋਂ ਭ੍ਰਿਸ਼ਟਾਚਾਰ ਦੀ ਜਾਂਚ ਸੀਬੀਆਈ ਨੂੰ ਸੌਂਪਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ‘ਤੁਸੀਂ ਭੱਜ ਸਕਦੇ ਹੋ, ਬਚ ਨਹੀਂ ਸਕਦੇ, ਕਾਨੂੰਨ ਇਕ ਦਿਨ ਤੁਹਾਨੂੰ ਫੜ੍ਹ ਲਵੇਗਾ।’
ਜਾਖੜ ਨੇ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਦੇ ਹਿਸਾਬ ਲਈ ਨਿਆਂ ਦੀ ਚੱਕੀ ਚੱਲ ਪਈ ਹੈ। ਹਾਈਕੋਰਟ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਵੱਡੇ ਅਹੁਦਿਆਂ ਤੇ ਬਿਰਾਜਮਾਨ ਲੋਕਾਂ ਵੱਲੋਂ ਮੁੱਖ ਮੰਤਰੀ ਦਫ਼ਤਰ ਦੇ ਖੰਭਾਂ ਹੇਠ ਕੀਤੇ ਜਾ ਰਹੇ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਕੱਟੜ ਇਮਾਨਦਾਰੀ ਦਾ ਚੋਗਾ ਪਾ ਕੇ ਪੰਜਾਬ ਦੇ ਖਜ਼ਾਨੇ ਨੂੰ ਲੁੱਟਣ ਤੇ ਲੋਕਾਂ ਨੂੰ ਕੁੱਟਣ ਆਏ ਆਪ ਦੇ ਬਹਿਰੁਪੀਆਂ ਦੇ ਦਿਨ ਹੁਣ ਪੁੱਗ ਗਏ ਹਨ। ਰੱਬ ਦੇ ਨਿਆਂ ਦੀ ਚੱਕੀ ਭਾਵੇਂ ਹੌਲੀ ਚਲਦੀ ਹੈ, ਪਰ ਇਹ ਪੀਂਹਦੀ ਬਾਰੀਕ ਹੈ। ਪੰਜਾਬ ਦੇ ਇਕ ਇਕ ਪੈਸੇ ਦਾ ਹਿਸਾਬ ਹੋਵੇਗਾ। ਇਮਾਨਦਾਰੀ ਦੇ ਬੋਰਡ ਲਾ ਕੇ ਆਪਣੇ ਇਮਾਨਦਾਰ ਹੋਣ ਦੇ ਦਾਅਵੇ ਕਰਨ ਵਾਲਿਆਂ ਨੇ ਅਜਿਹੇ ਕਾਰਨਾਮੇ ਕੀਤੇ ਹਨ ਕਿ ਜਾਣ ਤੋਂ ਪਹਿਲਾਂ ਹੀ ਆਪਣੀ ਬੇਈਮਾਨੀ ਦੇ ਢੋਲ ਵਜਾ ਕੇ ਜਾਣਗੇ।