- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੂਮੈਨ ਐਂਡ ਚਾਈਲਡ ਵੈੱਲਫੇਅਰ ਸੁਸਾਇਟੀ ਨੇ ਸਕੂਲ ’ਚ ਪੌਦੇ ਲਗਾਏ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਰੜ : ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਅਤੇ ਵਿਦਿਆਰਥੀਆਂ ਵਿਚ ਕੁਦਰਤ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ‘ਵੂਮੈਨ ਐਂਡ ਚਾਈਲਡ ਵੈੱਲਫੇਅਰ ਸੁਸਾਇਟੀ’ ਵੱਲੋਂ ਓਅੰਕਾਰ ਸਮਾਰਟ ਸਕੂਲ, ਜਨਤਾ ਨਗਰ ਖਰੜ ਵਿਖੇ ਵਿਸ਼ੇਸ਼ ਬੂਟੇ ਲਗਾਓ ਮੁਹਿੰਮ ਚਲਾਈ ਗਈ। ਮੁਹਿੰਮ ਦੌਰਾਨ ਸਕੂਲ ਕੰਪਲੈਕਸ ਵਿਚ 50 ਤੋਂ ਵੱਧ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾ ਕੇ ਹਰਿਆਵਲੀ ਦਾ ਸੁਨੇਹਾ ਦਿੱਤਾ ਗਿਆ। ਵਿਦਿਆਰਥੀਆਂ ਨੇ ਇਸ ਮੁਹਿੰਮ ਵਿਚ ਵਧ ਚੜ੍ਹ ਕੇ ਹਿੱਸਾ ਲੈਂਦਿਆਂ ਜਾਮਣ, ਆਂਵਲਾ, ਅਮਰੂਦ ਅਤੇ ਅੰਬ ਸਮੇਤ ਫ਼ਲਦਾਰ ਬੂਟੇ, ਫੁੱਲਦਾਰ ਅਤੇ ਛਾਂਦਾਰ ਦੇ ਨਾਲ-ਨਾਲ ਵੱਖ-ਵੱਖ ਔਸ਼ਧੀ ਬੂਟੇ ਵੀ ਲਗਾਏ। ਇਸ ਮੌਕੇ ਸੁਸਾਇਟੀ ਦੀ ਸੰਸਥਾਪਕ ਅਤੇ ਪ੍ਰਧਾਨ ਪੂਜਾ ਬਖ਼ਸ਼ੀ ਨੇ ਕਿਹਾ ਕਿ ਵੱਧ ਰਿਹਾ ਪ੍ਰਦੂਸ਼ਣ ਅਤੇ ਜਲਵਾਯੂ ਪਰਿਵਰਤਨ ਸਮੁੱਚੀ ਮਨੁੱਖਤਾ ਲਈ ਵੱਡੀ ਚੁਣੌਤੀ ਹੈ। ਅਜਿਹੇ ਹਾਲਾਤ ਵਿਚ ਵੱਧ ਤੋਂ ਵੱਧ ਬੂਟੇ ਲਗਾਉਣਾ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੀ ਮੁਹਿੰਮ ਨੂੰ ਸਿਰਫ਼ ਇਕ ਦਿਨ ਤੱਕ ਸੀਮਤ ਨਾ ਰੱਖ ਕੇ ਇਸ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਲੋੜ ਹੈ।