- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ, ਰੋਪੜ ਦੇ 150 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਦੋ ਯੂਨਿਟ ਬੰਦ ਹੋਣ ਦੇ ਬਾਵਜੂਦ, "ਪੰਜਾਬ ਵਿੱਚ ਬਿਜਲੀ ਦੀ ਕੋਈ ਘਾਟ ਨਹੀਂ ਆਈ ਅਤੇ ਕਿਤੇ ਵੀ ਬਿਜਲੀ ਦੀ ਘਾਟ ਨਾਲ ਸਬੰਧਤ ਕੋਈ ਕੱਟ ਨਹੀਂ ਲਗਾਇਆ ਗਿਆ।"

ਪੰਜਾਬੀ ਜਾਗਰਣ ਬਿੳੂਰੋ, ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ, ਰੋਪੜ ਦੇ 150 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਦੋ ਯੂਨਿਟ ਬੰਦ ਹੋਣ ਦੇ ਬਾਵਜੂਦ, "ਪੰਜਾਬ ਵਿੱਚ ਬਿਜਲੀ ਦੀ ਕੋਈ ਘਾਟ ਨਹੀਂ ਆਈ ਅਤੇ ਕਿਤੇ ਵੀ ਬਿਜਲੀ ਦੀ ਘਾਟ ਨਾਲ ਸਬੰਧਤ ਕੋਈ ਕੱਟ ਨਹੀਂ ਲਗਾਇਆ ਗਿਆ।"
ਇੱਕ ਬਿਆਨ ਵਿੱਚ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, "ਰੋਪੜ ਪਾਵਰ ਪਲਾਂਟ ਦੇ ਦੋ ਯੂਨਿਟ, ਜਿਨ੍ਹਾਂ ਦੀ ਕੁੱਲ ਸਮਰੱਥਾ 150 ਮੈਗਾਵਾਟ ਹੈ, ਇਸ ਵੇਲੇ ਬੰਦ ਹਨ। ਇਹਨਾਂ ਵਿੱਚੋਂ ਇੱਕ ਯੂਨਿਟ ਕੱਲ੍ਹ ਸਵੇਰ ਤੱਕ ਚਾਲੂ ਹੋ ਜਾਵੇਗਾ, ਜਦੋਂ ਕਿ ਦੂਜਾ ਯੂਨਿਟ ਕੁਝ ਦਿਨਾਂ ਵਿੱਚ ਚਾਲੂ ਹੋ ਜਾਵੇਗਾ। ਇਸ ਦੇ ਬਾਵਜੂਦ, ਪੰਜਾਬ ਵਿੱਚ ਬਿਜਲੀ ਦੀ ਕੋਈ ਘਾਟ ਨਹੀਂ ਹੋਈ ਹੈ ਅਤੇ ਲੋਕਾਂ ਨੂੰ ਬਿਜਲੀ ਦੀ ਸਪਲਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਹੀਂ ਕਰਨਾ ਪਿਆ।"
ਰਾਜ ਦੀ ਰਿਕਾਰਡ ਮੰਗ ਨੂੰ ਪੂਰਾ ਕਰਨ ਦੀ ਸਮਰੱਥਾ 'ਤੇ ਚਾਨਣਾ ਪਾਉਂਦਿਆਂ ਬਿਜਲੀ ਮੰਤਰੀ ਨੇ ਕਿਹਾ, "ਪੰਜਾਬ ਨੇ 12 ਸਤੰਬਰ ਨੂੰ ਦੁਪਹਿਰ 2:15 ਵਜੇ 16,268 ਮੈਗਾਵਾਟ, 13 ਸਤੰਬਰ ਨੂੰ ਸਵੇਰੇ 11:45 ਵਜੇ 16,455 ਮੈਗਾਵਾਟ ਅਤੇ 14 ਸਤੰਬਰ ਨੂੰ ਦੁਪਹਿਰ 3:00 ਵਜੇ 17,281 ਮੈਗਾਵਾਟ ਦੀ ਮੰਗ ਨੂੰ ਪੂਰਾ ਕੀਤਾ। 14 ਸਤੰਬਰ ਨੂੰ ਪੂਰੀ ਕੀਤੀ ਗਈ 17,281 ਮੈਗਾਵਾਟ ਦੀ ਮੰਗ ਪੰਜਾਬ ਦੁਆਰਾ ਹੁਣ ਤੱਕ ਦੀ ਸਭ ਤੋਂ ਵੱਧ ਪੂਰੀ ਕੀਤੀ ਗਈ ਮੰਗ ਹੈ। ਦੋ ਯੂਨਿਟ ਬੰਦ ਹੋਣ ਦੇ ਬਾਵਜੂਦ ਸੂਬੇ ਵਿੱਚ ਬਿਜਲੀ ਦੀ ਕੋਈ ਘਾਟ ਨਹੀਂ ਆਈ।"