- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸਰਦਾਰ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਦੀ ਸ਼ਰਨ 'ਚ ਆਏ ਕਿਸੇ ਵੀ ਵਿਅਕਤੀ 'ਤੇ ਹਮਲਾ ਕਰਨਾ ਬੇਹੱਦ ਨਿੰਦਣਯੋਗ ਅਤੇ ਅਸਵੀਕਾਰਨਯੋਗ ਹੈ। ਗੁਰੂ ਦਾ ਘਰ ਸ਼ਾਂਤੀ, ਸਹਿਣਸ਼ੀਲਤਾ ਅਤੇ ਪੂਰੀ ਮਾਨਵਤਾ ਦੀ ਭਲਾਈ ਦਾ ਸੁਨੇਹਾ ਦਿੰਦਾ ਹੈ। ਅਜਿਹੇ ਪਵਿੱਤਰ ਅਸਥਾਨ ਨਾਲ ਜੁੜੀ ਥਾਂ 'ਤੇ ਹਿੰਸਾ ਲਈ ਕੋਈ ਥਾਂ ਨਹੀਂ ਹੋ ਸਕਦੀ। ਰੰਧਾਵਾ ਨੇ ਕਿਹਾ ਕਿ ਉਹ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਜਲਦੀ ਸਿਹਤਯਾਬ ਹੋਣ ਅਤੇ ਉਨ੍ਹਾਂ ਦੇ ਉੱਚੇ ਮਨੋਬਲ ਲਈ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਨ।

ਆਨਲਾਈਨ ਡੈਸਕ, ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਅੱਜ ਮਹਾਰਾਸ਼ਟਰ ਦੇ ਨਾਂਦੇੜ ਵਿਖੇ ਹਮਲਾ ਹੋਇਆ। ਇਹ ਘਟਨਾ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਬਾਹਰ ਵਾਪਰੀ। ਮੁੱਢਲੀ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਦੇ ਹੱਥ 'ਤੇ ਸੱਟ ਲੱਗੀ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਸਮੇਂ ਉਨ੍ਹਾਂ ਨਾਲ ਉਨ੍ਹਾਂ ਦਾ ਪੂਰਾ ਪਰਿਵਾਰ ਮੌਜੂਦ ਸੀ। ਹਮਲੇ ਤੋਂ ਬਾਅਦ ਮੌਕੇ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ।