ਚੰਡੀਗੜ੍ਹ, ਛਿੱਬਰ : ਏਡੀਜੀਪੀ ਇੰਟੈਲੀਜੈਂਸ ਪੰਜਾਬ ਵਰਿੰਦਰ ਕੁਮਾਰ ਅਤੇ ਏਡੀਜੀਪੀ-ਕਮ-ਡਾਇਰੈਕਟਰ ਪੰਜਾਬ ਪੁਲਿਸ ਅਕਾਦਮੀ ਫਿਲੌਰ ਅਨੀਤਾ ਪੁੰਜ ਨੂੰ ਵਿਲੱਖਣ ਸੇਵਾਵਾਂ ਨਿਭਾਉਣ ਬਦਲੇ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕਰਨ ਲਈ ਚੁਣਿਆ ਗਿਆ ਹੈ। ਇਨ੍ਹਾਂ ਤੋਂ ਇਲਾਵਾ 13 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਕੰਵਲਦੀਪ ਸਿੰਘ ਜਾਇੰਟ ਡਾਇਰੈਕਟਰ ਆਈਵੀਸੀ ਅਤੇ ਐੱਸਯੂ ਵਿਜੀਲੈਂਸ ਬਿਓਰੋ ਪੰਜਾਬ, ਹਰਗੋਬਿੰਦ ਸਿੰਘ ਏਆਈਜੀ ਵਿਜੀਲੈਂਸ ਬਿਓਰੋ ਪੰਜਾਬ ਐੱਸਏਐੱਸ ਨਗਰ ਅਤੇ ਕੁਲਵੰਤ ਰਾਏ ਐਸਪੀ, ਪੀਬੀਆਈ, ਓਸੀ ਸ੍ਰੀ ਮੁਕਤਸਰ ਸਾਹਿਬ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ।

ਬੁਲਾਰੇ ਨੇ ਦੱਸਿਆ ਕਿ ਇੰਦਰਪਾਲ ਸਿੰਘ ਇੰਸਪੈਕਟਰ ਵਿਜੀਲੈਂਸ ਬਿਓਰੋ ਮੁੱਖ ਦਫਤਰ ਐੱਸਏਐੱਸ ਨਗਰ, ਲਖਵਿੰਦਰ ਸਿੰਘ ਇੰਸਪੈਕਟਰ ਪੋਵਿਜਨਿੰਗ ਵਿੰਗ ਪੰਜਾਬ, ਚੰਡੀਗੜ੍ਹ, ਸ਼ਿਵ ਕੁਮਾਰ ਇੰਸਪੈਕਟਰ, ਇੰਚਾਰਜ ਸੀਆਈਏ ਸਟਾਫ ਜਲੰਧਰ ਦਿਹਾਤੀ, ਕਮਲਜੀਤ ਇੰਸਪੈਕਟਰ, 80 ਬਟਾਲੀਅਨ ਪੀਏਪੀ ਜਲੰਧਰ, ਕੁਲਦੀਪ ਸਿੰਘ ਸਬ ਇੰਸਪੈਕਟਰ, ਆਰਮਡ ਬਟਾਲੀਅਨ ਪੀਏਪੀ ਜਲੰਧਰ, ਜਸਵੀਰ ਸਿੰਘ ਸਬ-ਇੰਸਪੈਕਟਰ, 7ਵੀਂ ਬਟਾਲੀਅਨ ਪੀਏਪੀ ਜਲੰਧਰ, ਹਰਭਜਨ ਲਾਲ ਐੱਸਆਈ ਓਪਰੇਸ਼ਨਲ ਸਟਾਫ ਬਠਿੰਡਾ, ਬੂਟਾ ਸਿੰਘ ਏਐਸਆਈ ਭਰਤੀ ਟਰੇਨਿੰਗ ਸੈਂਟਰ ਪੀਏਪੀ. ਜਲੰਧਰ, ਸੁਖਦੇਵ ਸਿੰਘ ਏਐੱਸਆਈ ਪੁਲਿਸ ਕੰਟਰੋਲ ਰੂਮ ਤਕਨੀਕੀ ਸਰਵਿਸਿਜ ਕਮਿਸ਼ਨਰੇਟ ਜਲੰਧਰ ਅਤੇ ਹਰਪਾਲ ਸਿੰਘ ਏਐੱਸਆਈ ਸਪੈਸ਼ਲ ਬ੍ਰਾਂਚ ਕਮਿਸ਼ਨਰੇਟ ਲੁਧਿਆਣਾ ਨੂੰ ਆਜ਼ਾਦੀ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ।

ਮੁੱਖ ਮੰਤਰੀ ਰਕਸ਼ਕ ਪਦਕ ਤੇ ਡਿਊਟੀ ਪ੍ਰਤੀ ਵਿਲੱਖਣ ਸੇਵਾ ਐਵਾਰਡ

ਉਨ੍ਹਾਂ ਅੱਗੇ ਦੱਸਿਆ ਕਿ ਸਵਰਨ ਸਿੰਘ ਏਐੱਸਆਈ (ਐੱਲਆਰ) ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੰਦੀਪ ਗੋਇਲ, ਸੀਨੀਅਰ ਪੁਲਿਸ ਕਪਤਾਨ ਬਰਨਾਲਾ, ਬਲਵੰਤ ਕੌਰ, ਕਮਾਂਡੈਂਟ 13ਵੀਂ ਬਟਾਲੀਅਨ ਪੀਏਪੀ, ਸੁਖਵਿੰਦਰ ਸਿੰਘ, ਡੀਐੱਸਪੀ (ਪੀਬੀਆਈ) ਸਪੈਸ਼ਲ ਕ੍ਰਾਈਮ ਮੋਗਾ, ਜਗਦੀਸ਼ ਕੁਮਾਰ, ਡੀਐੱਸਪੀ (ਐੱਸਡੀ) ਫਾਜ਼ਿਲਕਾ, ਭੁਪਿੰਦਰ ਸਿੰਘ, ਇੰਸਪੈਕਟਰ ਇੰਟੈਲੀਜੈਂਸ ਵਿੰਗ, ਬਲਜੀਤ ਸਿੰਘ ਇੰਸਪੈਕਟਰ ਇੰਚਾਰਜ ਸੀਆਈਏ ਬਰਨਾਲਾ, ਕੌਰ ਸਿੰਘ ਇੰਸਪੈਕਟਰ (ਐੱਲਆਰ) ਇੰਚਾਰਜ ਸੀਆਈਏ ਮੁੱਖ ਦਫਤਰ ਫਿਰੋਜ਼ਪੁਰ, ਰਾਜੀਵ ਕੁਮਾਰ ਇੰਸਪੈਕਟਰ (ਐੱਲਆਰ) ਥਾਣਾ ਮਟੌਰ ਐੱਸਏਐੱਸਨਗਰ, ਸੁਖਬੀਰ ਸਿੰਘ ਸਬ ਇੰਸਪੈਕਟਰ (ਐੱਲਆਰ) ਇੰਟੈਲੀਜੈਂਸ ਵਿੰਗ ਅਤੇ ਨੀਰਜ ਕੁਮਾਰ ਇੰਸਪੈਕਟਰ 432 /ਬੀਆਰ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਮੁੱਖ ਮੰਤਰੀ ਮੈਡਲ ਦੇ ਸਨਮਾਨਿਤ ਕੀਤਾ ਜਾਵੇਗਾ।

ਡੀਜੀਪੀ ਵੱਲੋਂ ਸ਼ੁਭ ਕਾਮਨਾਵਾਂ

ਇਸੇ ਦੌਰਾਨ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਨੇ ਪੁਲਿਸ ਮੈਡਲ ਹਾਸਲ ਕਰਨ ਵਾਲੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀਆਂ ਸ਼ੁੱਭ ਇਛਾਵਾਂ ਅਤੇ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਇੰਨਾਂ ਪੁਲਿਸ ਮੁਲਜ਼ਮਾਂ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਇਹ ਪੁਲਿਸ ਮੈਡਲਾਂ ਦੇ ਹੱਕਦਾਰ ਸਨ।

Posted By: Sunil Thapa