ਜੇਐੱਨਐੱਨ, ਚੰਡੀਗੜ੍ਹ : ਪੰਜਾਬ 'ਚ ਇਕ ਵਾਰ ਫਿਰ ਤੀਸਰੇ ਸਿਆਸੀ ਮੋਰਚੇ ਦੀ ਕਵਾਇਦ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਸੀਨੀਅਰ ਅਕਾਲੀ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਵਿਧਾਇਕ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਦੀ ਬਰਖ਼ਾਸਤਗੀ ਤੋਂ ਬਾਅਦ ਤੀਸਰੇ ਮੋਰਚੇ ਦੀ ਹਲਚਲ ਤੇਜ਼ ਹੋ ਗਈ ਹੈ। ਦੋਵਾਂ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾਇਆ ਹੈ ਜਿਸ ਨਾਲ ਸੂਬੇ ਦੀ ਸਿਆਸਤ 'ਚ ਨਵੇਂ ਸਮੀਕਰਨ ਦੀ ਸੰਭਾਵਨਾ ਬਣ ਸਕਦੀ ਹੈ।

ਸਿਆਸੀ ਜਾਣਕਾਰਾਂ ਦਾ ਕਹਿਣਾ ਹੈ ਕਿ ਸੁਖਦੇਵ ਢੀਂਡਸਾ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਸਭ ਤੋਂ ਸੀਨੀਅਰ ਆਗੂ ਸਨ।

ਸਿਆਸੀ ਜਾਣਕਾਰਾਂ ਦਾ ਕਹਿਣਾ ਹੈ ਕਿ ਸੁਖਦੇਵ ਢੀਂਡਸਾ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਸਭ ਤੋਂ ਸੀਨੀਅਰ ਆਗੂ ਸਨ। ਅਜਿਹੇ ਵਿਚ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ 'ਚੋਂ ਕੱਢਣ ਤੋਂ ਬਾਅਦ ਕਾਂਗਰਸ ਤੇ ਅਕਾਲੀ ਦਲ ਤੋਂ ਨਾਰਾਜ਼ ਆਗੂ ਇਕਜੁੱਟ ਹੋਣ ਲੱਗੇ ਹਨ। ਇਨ੍ਹਾਂ ਆਗੂਆਂ ਦੀ ਸੋਚ ਦੱਸੀ ਜਾ ਰਹੀ ਹੈ ਕਿ ਸੂਬੇ 'ਚ ਤੀਜੇ ਫਰੰਟ ਦੇ ਗਠਨ ਦੀ ਅਗਵਾਈ ਕਰ ਸਕਦੇ ਹਨ।

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 2022 'ਚ ਹੋਣੀਆਂ ਹਨ। ਇਸ ਲਈ ਮਾਹੌਲ 8 ਫਰਵਰੀ ਨੂੰ ਦਿੱਲੀ 'ਚ ਹੋਣ ਵਾਲੀਆਂ ਚੋਣਾਂ ਦੇ ਨਤੀਜੇ 'ਤੇ ਵੀ ਨਿਰਭਰ ਕਰੇਗਾ। ਸਿਆਸੀ ਮਾਹਿਰਾਂ ਦਾ ਕਹਿਣਾ ਹੈਕਿ ਜੇਕਰ ਨਤੀਜੇ ਆਮ ਆਦਮੀ ਪਾਰਟੀ ਦੇ ਹੱਕ 'ਚ ਆਏ ਤਾਂ ਯਕੀਨੀ ਤੌਰ 'ਤੇ ਪੰਜਾਬ 'ਚ ਬਹੂਕੋਣੀ ਮੁਕਾਬਲੇ ਹੋਣਗੇ। ਦਿੱਲੀ 'ਚ ਜੇਕਰ ਭਾਜਪਾ ਸੱਤਾ 'ਚ ਕਾਬਿਜ਼ ਹੁੰਦੀ ਹੈ ਤਾਂ ਤਿੰਨ ਫਰੰਟ ਹੀ ਬਣਨਗੇ। ਕਾਂਗਰਸ ਤੇ ਸ਼੍ਰੋਅਦ-ਭਾਜਪਾ ਗਠਜੋੜ ਨੂੰ ਚੁਣੌਤੀ ਦੇਣ ਵਾਲੇ ਤੀਜੇ ਫਰੰਟ 'ਚ ਆਮ ਆਦਮੀ ਪਾਰਟੀ ਵੀ ਸ਼ਾਮਲ ਹੋ ਸਕਦੀ ਹੈ।

ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ 'ਚ ਬੇਸ਼ਕ ਹਰਿਆਣਾ ਤੋਂ ਬਾਅਦ ਦਿੱਲੀ 'ਚ ਵੀ ਸੀਟਾਂ ਨੂੰ ਲੈ ਕੇ ਆਪਸ 'ਚ ਕੋਈ ਸਹਿਮਤੀ ਨਹੀਂ ਹੋਈ ਪਰ ਅਕਾਲੀ ਦਲ ਨੇ ਸਿੱਖ ਵੋਟ ਬੈਂਕ ਨੂੰ ਖਿੰਡਣ ਤੋਂ ਬਚਾਉਣ ਲਈ ਆਪਣੀ ਸਹਿਯੋਗੀ ਪਾਰਟੀ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਫ਼ੈਸਲੇ ਦਾ ਸਿੱਖ ਭਾਈਚਾਰੇ 'ਤੇ ਕਿੰਨਾ ਅਸਰ ਹੁੰਦਾ ਹੈ, ਇਹ ਇਸ ਗੱਲ 'ਤੇ ਨਿਰਭਰ ਕਰੇਗਾ ਕਿ ਸਿੱਖਾਂ ਬਹੁਤਾਤ ਵਾਲੀਆਂ ਸੀਟਾਂ 'ਤੇ ਭਾਜਪਾ ਨੂੰ ਕਿੰਨਾ ਵੋਟ ਸ਼ੇਅਰ ਮਿਲਦਾ ਹੈ। ਜੇਕਰ ਇਨ੍ਹਾਂ ਸੀਟਾਂ 'ਤੇ ਵੋਟ ਸ਼ੇਅਰ ਨਾ ਵਧਿਆ ਤਾਂ ਦੋਵਾਂ ਪਾਰਟੀਆਂ ਦੇ ਰਿਸ਼ਤਿਆਂ 'ਚ ਕੁੜੱਤਣ ਵਧ ਵੀ ਸਕਦੀ ਹੈ।

2017 ਦੀਆਂ ਚੋਣਾਂ 'ਚ 10 ਸਾਲ ਤੋਂ ਲਗਾਤਾਰ ਸੱਤਾ 'ਤੇ ਕਾਬਿਜ਼ ਰਹੇ ਸ਼੍ਰੋਅਦ-ਭਾਜਪਾ ਗਠਜੋੜ ਨੂੰ ਹਾਰ ਮਿਲੀ। ਬੇਰੁਜ਼ਗਾਰੀ, ਕਿਰਸਾਨੀ ਸੰਕਟ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਤੇ ਨਸ਼ੇ ਵਰਗੀਆਂ ਸਮੱਸਿਆਵਾਂ ਸਬੰਧੀ ਗਠਜੋੜ ਇੰਨੀ ਬੁਰੀ ਤਰ੍ਹਾਂ ਘਿਰਿਆ ਕਿ ਉਸ ਦੇ ਕੋਲ ਵਿਰੋਧੀ ਧਿਰ ਦੇ ਦੋਸ਼ਾਂ ਦਾ ਕੋਈ ਜਵਾਬ ਨਹੀਂ ਸੀ। ਆਮ ਆਦਮੀ ਪਾਰਟੀ ਨੇ ਬਦਲ ਬਣਨ ਦੀ ਕੋਸ਼ਿਸ਼ ਕੀਤੀ ਤੇ ਉਸ ਨੂੰ ਕਾਫ਼ੀ ਸਫ਼ਲਤਾ ਵੀ ਮਿਲ ਰਹੀ ਸੀ, ਪਰ ਕਈ ਵੱਡੀਆਂ ਗ਼ਲਤੀਆਂ ਨੇ ਉਸ ਨੂੰ ਸੱਤਾ ਤੋਂ ਦੂਰ ਕਰ ਦਿੱਤਾ। ਚੋਣਾਂ 'ਚ ਆਪ ਨੇ ਤੀਸਰਾ ਫਰੰਟ ਬਣਨ ਦੀਆਂ ਸਾਰੀਆਂ ਉਮੀਦਾਂ 'ਤੇ ਵੀ ਪਾਣੀ ਫੇਰ ਦਿੱਤਾ।

ਪੰਜਾਬ 'ਚ ਆਪ ਦੀ ਹਾਲਤ ਠੀਕ ਨਹੀਂ

ਪੰਜਾਬ 'ਚ ਹੁਣ ਆਪ ਦੀ ਵੀ ਹਾਲਤ ਖ਼ਰਾਬ ਹੈ। ਉਸ ਦੇ ਕਈ ਸੀਨੀਅਰ ਆਗੂ ਜਾਂ ਤਾਂ ਪਾਰਟੀ ਛੱਡ ਚੁੱਕੇ ਹਨ ਜਾਂ ਨਾਰਾਜ਼ ਹਨ। ਸ਼੍ਰੋਅਦ-ਭਾਜਪਾ ਗਠਜੋੜ ਵੀ ਫ਼ਿਲਹਾਲ ਉੱਠ ਨਹੀਂ ਪਾ ਰਿਹਾ। ਕਾਂਗਰਸ ਤੋਂ ਲਾਈਆਂ ਉਮੀਦਾਂ 'ਤੇ ਪਾਣੀ ਫਿਰ ਰਿਹਾ ਹੈ। ਅਜਿਹੇ ਵਿਚ ਹੁਣ ਮੁੜ ਤੀਸਰੇ ਫਰੰਟ ਦੀਆਂ ਆਵਾਜ਼ਾਂ ਉੱਠਣ ਲੱਗੀਆਂ ਹਨ। ਇਸ ਕੋਸ਼ਿਸ਼ 'ਚ ਜੁਟੇ ਆਗੂ ਕਹਿ ਰਹੇ ਹਨ ਕਿ ਨਵਜੋਤ ਸਿੱਧੂ, ਲੋਕ ਇਨਸਾਫ਼ ਪਾਰਟੀ ਦੇ ਬੈਂਸ ਭਰਾ, ਅਕਾਲੀ ਦਲ ਟਕਸਾਲੀ ਦੇ ਬੀਰ ਦਵਿੰਦਰ ਤੇ ਰਣਜੀਤ ਸਿੰਘ ਬ੍ਰਹਮਪੁਰਾ ਵਰਗੇ ਆਗੂ ਹੋਰਨਾਂ ਆਗੂਆਂ ਨੂੰ ਇਕਜੁੱਟ ਕਰਨ ਲਈ ਕੰਮ ਕਰਨ।

Posted By: Seema Anand