- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਗੌਲੀ ਦੇ ਆਮ ਆਦਮੀ ਕਲੀਨਿਕ ’ਚ ਤੀਜੀ ਵਾਰ ਚੋਰੀ ;

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਨੇੜਲੇ ਪਿੰਡ ਸਮਗੌਲੀ ਵਿਖੇ ਸਥਿਤ ਆਮ ਆਦਮੀ ਕਲੀਨਿਕ ਨੂੰ ਅਣਪਛਾਤੇ ਚੋਰਾਂ ਵੱਲੋਂ ਮੁੜ ਨਿਸ਼ਾਨਾ ਬਣਾਉਂਦਿਆਂ ਤੀਜੀ ਵਾਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਚੋਰ ਕਲੀਨਿਕ ਦੇ ਤਾਲੇ ਤੋੜ ਕੇ ਅੰਦਰੋਂ ਇਨਵਰਟਰ ਚੋਰੀ ਕਰਕੇ ਲੈ ਗਏ। ਲਗਾਤਾਰ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਕਾਰਨ ਸਿਹਤ ਵਿਭਾਗ ਦੇ ਸਟਾਫ਼ ਅਤੇ ਪਿੰਡ ਵਾਸੀਆਂ ’ਚ ਭਾਰੀ ਰੋਸ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਡਾ. ਰੋਹਿਤ ਰਾਣਾ ਨੇ ਦੱਸਿਆ ਕਿ ਸਵੇਰੇ ਜਦੋਂ ਕਲੀਨਿਕ ’ਚ ਸਫ਼ਾਈ ਕਰਮਚਾਰੀ ਡਿਊਟੀ ’ਤੇ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਮੁੱਖ ਦਰਵਾਜ਼ੇ ਦੇ ਤਾਲੇ ਟੁੱਟੇ ਹੋਏ ਸਨ। ਅੰਦਰ ਜਾ ਕੇ ਜਾਂਚ ਕਰਨ ’ਤੇ ਪਤਾ ਲੱਗਾ ਕਿ ਕਲੀਨਿਕ ’ਚ ਲੱਗਿਆ ਇਨਵਰਟਰ ਗਾਇਬ ਸੀ। ਸਟਾਫ਼ ਮੈਂਬਰਾਂ ਨੇ ਦੱਸਿਆ ਕਿ ਇਸ ਕਲੀਨਿਕ ’ਚ ਇਹ ਤੀਜੀ ਚੋਰੀ ਹੈ, ਜਿਸ ਕਾਰਨ ਕਲੀਨਿਕ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ ਅਤੇ ਮਰੀਜ਼ਾਂ ਨੂੰ ਵੀ ਪਰੇਸ਼ਾਨੀ ਝੱਲਣੀ ਪੈਂਦੀ ਹੈ। ਘਟਨਾ ਸਬੰਧੀ ਸਬੰਧਤ ਪੁਲਿਸ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ’ਚ ਰਾਤ ਸਮੇਂ ਗਸ਼ਤ ਵਧਾਈ ਜਾਵੇ ਅਤੇ ਚੋਰਾਂ ਨੂੰ ਜਲਦ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।