Big News : 'ਪੰਜਾਬ ਬੰਦ' ਦੌਰਾਨ ਭਾਜਪਾ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲ ਨੂੰ ਵੀ ਦਿੱਤੀ ਚਿਤਾਵਨੀ; ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਚੰਡੀਗੜ੍ਹ ਵਿੱਚ ਭਾਜਪਾ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਜਾਣਕਾਰੀ ਮੁਤਾਬਕ BJP ਦਫ਼ਤਰ ਦੀ ਅਧਿਕਾਰਤ ਈਮੇਲ ਆਈਡੀ ’ਤੇ ਇੱਕ ਧਮਕੀ ਭਰੀ ਈਮੇਲ ਭੇਜੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Publish Date: Fri, 21 Aug 2026 12:42 PM (IST)
Updated Date: Fri, 21 Aug 2026 12:44 PM (IST)
ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ - ਚੰਡੀਗੜ੍ਹ ਵਿੱਚ ਭਾਜਪਾ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਜਾਣਕਾਰੀ ਮੁਤਾਬਕ BJP ਦਫ਼ਤਰ ਦੀ ਅਧਿਕਾਰਤ ਈਮੇਲ ਆਈਡੀ ’ਤੇ ਇੱਕ ਧਮਕੀ ਭਰੀ ਈਮੇਲ ਭੇਜੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਧਮਕੀ ਭਰੀ ਈਮੇਲ ਵਿੱਚ 21 ਅਗਸਤ ਦੇ ‘ਪੰਜਾਬ ਬੰਦ’ ਦਾ ਜ਼ਿਕਰ ਕੀਤਾ ਗਿਆ ਹੈ। ਇਸ ਦੇ ਨਾਲ ਹੀ 31 ਅਗਸਤ ਨੂੰ ਸਕੂਲ ਬੰਦ ਰੱਖਣ ਦੀ ਗੱਲ ਵੀ ਲਿਖੀ ਗਈ ਹੈ। ਈਮੇਲ ਵਿੱਚ ਖਾਲਿਸਤਾਨ ਨਾਲ ਸਬੰਧਤ ਹਵਾਲੇ ਅਤੇ ਬੰਬ ਧਮਾਕਿਆਂ ਤੇ IED ਨਾਲ ਜੁੜੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ। ਫਿਲਹਾਲ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਈਮੇਲ ਭੇਜਣ ਵਾਲੇ ਦੀ ਪਛਾਣ ਅਤੇ ਇਸ ਦੇ ਸਰੋਤ ਦਾ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ। ਮਾਮਲੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਭਾਜਪਾ ਦਫ਼ਤਰ ਦੇ ਬਾਹਰ ਗ੍ਰੇਨੇਡ ਹਮਲਾ ਹੋ ਚੁੱਕਾ ਹੈ।