PM ਦੇ ਚੰਡੀਗੜ੍ਹ ਪਹੁੰਚਣ ਤੋਂ ਪਹਿਲਾਂ ਬੰਬ ਧਮਾਕੇ ਦੀ ਧਮਕੀ, ਪੰਜਾਬ ਤੇ ਹਰਿਆਣਾ ਸਿਵਲ ਸਕੱਤਰੇਤ ਨੂੰ ਉਡਾਉਣ ਦੀ ਕਾਲ; ਸੁਰੱਖਿਆ ਏਜੰਸੀਆਂ ’ਚ ਤਰਥੱਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਤੋਂ ਠੀਕ ਪਹਿਲਾਂ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ’ਚ ਤਰਥੱਲੀ ਮਚ ਗਈ। ਕੰਟਰੋਲ ਰੂਮ ਨੂੰ ਬੰਬ ਧਮਕੀ ਦਾ ਸੁਨੇਹਾ ਮਿਲਣ ਤੋਂ ਬਾਅਦ ਪੂਰੇ ਸਕੱਤਰੇਤ ਕੰਪਲੈਕਸ ’ਚ ਹਾਈ ਅਲਰਟ ਐਲਾਨ ਦਿੱਤਾ ਗਿਆ।
Publish Date: Fri, 17 Jul 2026 11:05 AM (IST)
Updated Date: Fri, 17 Jul 2026 11:09 AM (IST)
ਪੰਜਾਬੀ ਜਾਗਰਣ, ਚੰਡੀਗੜ੍ਹ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਤੋਂ ਠੀਕ ਪਹਿਲਾਂ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ’ਚ ਤਰਥੱਲੀ ਮਚ ਗਈ। ਕੰਟਰੋਲ ਰੂਮ ਨੂੰ ਬੰਬ ਧਮਕੀ ਦਾ ਸੁਨੇਹਾ ਮਿਲਣ ਤੋਂ ਬਾਅਦ ਪੂਰੇ ਸਕੱਤਰੇਤ ਕੰਪਲੈਕਸ ’ਚ ਹਾਈ ਅਲਰਟ ਐਲਾਨ ਦਿੱਤਾ ਗਿਆ।
ਸੂਚਨਾ ਮਿਲਦਿਆਂ ਹੀ ਚੰਡੀਗੜ੍ਹ ਪੁਲਿਸ, ਬੰਬ ਨਿਰੋਧਕ ਦਸਤਾ, ਡੌਗ ਸਕੁਆਡ ਅਤੇ ਹੋਰ ਸੁਰੱਖਿਆ ਏਜੰਸੀਆਂ ਮੌਕੇ ’ਤੇ ਪਹੁੰਚ ਗਈਆਂ। ਸਾਵਧਾਨੀ ਵਜੋਂ ਸਕੱਤਰੇਤ ਕੰਪਲੈਕਸ ਨੂੰ ਖਾਲੀ ਕਰਵਾ ਦਿੱਤਾ ਗਿਆ ਅਤੇ ਪੂਰੇ ਇਲਾਕੇ ਦੀ ਡੂੰਘਾਈ ਨਾਲ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਨੂੰ ਧਿਆਨ ਵਿੱਚ ਰੱਖਦੇ ਹੋਏ ਪਹਿਲਾਂ ਹੀ ਸ਼ਹਿਰ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅਜਿਹੇ ਵਿੱਚ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧ ਹੋਰ ਵੀ ਸਖ਼ਤ ਕਰ ਦਿੱਤੇ ਗਏ ਹਨ। ਪੁਲਿਸ ਨੇ ਸਕੱਤਰੇਤ ਦੇ ਸਾਰੇ ਦਾਖ਼ਲਾ ਅਤੇ ਨਿਕਾਸ ਦਰਵਾਜ਼ਿਆਂ ’ਤੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਆਲੇ-ਦੁਆਲੇ ਦੇ ਇਲਾਕੇ ’ਚ ਵੀ ਨਿਗਰਾਨੀ ਤੇਜ਼ ਕਰ ਦਿੱਤੀ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ ਕੰਟਰੋਲ ਰੂਮ ’ਤੇ ਪ੍ਰਾਪਤ ਧਮਕੀ ਭਰੇ ਸੁਨੇਹੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸੁਨੇਹਾ ਭੇਜਣ ਵਾਲੇ ਦੀ ਪਛਾਣ ਅਤੇ ਸਰੋਤ ਦਾ ਪਤਾ ਲਗਾਉਣ ਲਈ ਸਾਈਬਰ ਅਤੇ ਤਕਨੀਕੀ ਟੀਮਾਂ ਨੂੰ ਵੀ ਲਗਾਇਆ ਗਿਆ ਹੈ।
ਫਿਲਹਾਲ ਪੂਰੇ ਸਕੱਤਰੇਤ ਕੰਪਲੈਕਸ ਦੀ ਤਲਾਸ਼ੀ ਜਾਰੀ ਹੈ। ਕਿਸੇ ਵੀ ਸ਼ੱਕੀ ਵਸਤੂ ਜਾਂ ਵਿਸਫੋਟਕ ਮਿਲਣ ਦੀ ਅਧਿਕਾਰਤ ਪੁਸ਼ਟੀ ਅਜੇ ਤੱਕ ਨਹੀਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।