ਚੰਡੀਗੜ੍ਹ ਪੁਲਿਸ ਨੂੰ ਮਿਲੀ ਖ਼ੌਫ਼ਨਾਕ ਧਮਕੀ, ਪੂਰੇ ਸ਼ਹਿਰ ਨੂੰ ਅੱਗ ਲਗਾਉਣ ਦੀ ਕਾਲ ਤੋਂ ਬਾਅਦ ਮਚੀ ਤਰਥੱਲੀ !
ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਦੀ ਲੋੜ ਨਹੀਂ ਹੈ, ਪਰ ਸਾਵਧਾਨੀ ਵਜੋਂ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਸ਼ੱਕੀ ਗਤੀਵਿਧੀਆਂ ‘ਤੇ ਨਜ਼ਰ ਰੱਖਣ ਦੇ ਨਾਲ-ਨਾਲ ਸ਼ਹਿਰ ਵਿੱਚ ਗਸ਼ਤ ਵੀ ਵਧਾ ਦਿੱਤੀ ਗਈ ਹੈ।
Publish Date: Fri, 03 Apr 2026 01:46 PM (IST)
Updated Date: Fri, 03 Apr 2026 01:53 PM (IST)
ਤਰੁਣ ਭਜਨੀ, ਚੰਡੀਗੜ੍ਹ : ਸੁਰੱਖਿਆ ਏਜੰਸੀਆਂ ਇਕ ਵਾਰ ਫਿਰ ਅਲਰਟ ‘ਤੇ ਆ ਗਈਆਂ ਹਨ। ਪੁਲਿਸ ਕੰਟਰੋਲ ਰੂਮ 'ਚ ਇਕ ਧਮਕੀ ਭਰੀ ਕਾਲ ਪ੍ਰਾਪਤ ਹੋਈ ਹੈ ਜਿਸ ਵਿਚ ਕਾਲ ਕਰਨ ਵਾਲੇ ਨੇ ਪੂਰੇ ਚੰਡੀਗੜ੍ਹ ਨੂੰ ਅੱਗ ਲਗਾਉਣ ਦੀ ਧਮਕੀ ਦਿੱਤੀ ਹੈ।
ਡਿਊਟੀ ਅਧਿਕਾਰੀਆਂ ਦੇ ਮੁਤਾਬਕ, ਕਾਲ ਮਿਲਦੇ ਹੀ ਪੂਰੇ ਸ਼ਹਿਰ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ। ਸੰਵੇਦਨਸ਼ੀਲ ਇਲਾਕਿਆਂ, ਸਰਕਾਰੀ ਦਫ਼ਤਰਾਂ ਅਤੇ ਭੀੜ-ਭਾੜ ਵਾਲੀਆਂ ਥਾਵਾਂ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
ਪੁਲਿਸ ਨੇ ਕਾਲ ਕਰਨ ਵਾਲੇ ਦੀ ਪਛਾਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਈਬਰ ਅਤੇ ਤਕਨੀਕੀ ਟੀਮ ਕਾਲ ਦੀ ਲੋਕੇਸ਼ਨ ਤੇ ਸਰੋਤ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਦੀ ਲੋੜ ਨਹੀਂ ਹੈ, ਪਰ ਸਾਵਧਾਨੀ ਵਜੋਂ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਸ਼ੱਕੀ ਗਤੀਵਿਧੀਆਂ ‘ਤੇ ਨਜ਼ਰ ਰੱਖਣ ਦੇ ਨਾਲ-ਨਾਲ ਸ਼ਹਿਰ ਵਿੱਚ ਗਸ਼ਤ ਵੀ ਵਧਾ ਦਿੱਤੀ ਗਈ ਹੈ।
ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਸ਼ੱਕੀ ਜਾਣਕਾਰੀ ਜਾਂ ਗਤੀਵਿਧੀ ਦੀ ਤੁਰੰਤ ਸੂਚਨਾ ਪੁਲਿਸ ਨੂੰ ਦੇਣ। ਮਾਮਲੇ ਦੀ ਜਾਂਚ ਜਾਰੀ ਹੈ।