ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ
Publish Date: Sun, 23 Aug 2026 06:57 PM (IST)
Updated Date: Mon, 24 Aug 2026 04:04 AM (IST)
ਫੋਟੋ ਕੈਪਸ਼ਨ : ਸ਼ਰਧਾਲੂਆਂ ਦੀ ਬੱਸ ਨੂੰ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ। 11ਪੀ ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਤਹਿਤ ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਸ਼ਰਧਾਲੂਆਂ ਨੂੰ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਸੰਗੋਥਾ ਤੋਂ 118ਵੀਂ ਅਤੇ ਪਿੰਡ ਜੜੌਤ ਤੋਂ 119ਵੀਂ ਤੇ 120ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ। ਇਸ ਮੌਕੇ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਰਾਹੀਂ ਸੰਗਤਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਡੇਰਾਬੱਸੀ ਤੋਂ ਲਗਾਤਾਰ ਬੱਸਾਂ ਰਵਾਨਾ ਕੀਤੀਆਂ ਜਾ ਰਹੀਆਂ ਹਨ ਤੇ ਲੋਕਾਂ ਵਿਚ ਇਸ ਯਾਤਰਾ ਪ੍ਰਤੀ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਅੱਜ ਰਵਾਨਾ ਹੋਈਆਂ ਤਿੰਨੋਂ ਬੱਸਾਂ ਰਾਹੀਂ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਵਿੱਤਰ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨਗੇ। ਯਾਤਰਾ ਦੌਰਾਨ ਆਉਣ-ਜਾਣ, ਰਹਿਣ-ਸਹਿਣ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਜ਼ੋਰਾਵਰ ਸਿੰਘ, ਸੀਨੀਅਰ ਵਾਈਸ ਪ੍ਰਧਾਨ ਹਰੀਸ਼ ਮਦਾਨ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ, ਸਰਪੰਚ ਤਰਲੋਚਨ ਸਿੰਘ, ਸਰਪੰਚ ਪਰਮਜੀਤ ਸਿੰਘ ਤੇ ਪਰਮਜੀਤ ਸਿੰਘ ਮੀਰਪੁਰ ਆਦਿ ਹਾਜ਼ਰ ਸਨ।