ਤੀਰਥ ਯਾਤਰਾ: ਮੁਹਾਲੀ ’ਚੋਂ ਤਿੰਨ ਹੋਰ ਬੱਸਾਂ ਨੂੰ ਕੀਤਾ ਰਵਾਨਾ ਤੀਰਥ ਯਾਤਰਾ: ਮੁਹਾਲੀ ’ਚੋਂ ਤਿੰਨ ਹੋਰ ਬੱਸਾਂ ਨੂੰ ਕੀਤਾ ਰਵਾਨਾ
Publish Date: Tue, 22 Sep 2026 09:29 PM (IST)
Updated Date: Wed, 23 Sep 2026 04:06 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਮੰਗਲਵਾਰ ਨੂੰ ਮਹਾਲੀ ਹਲਕੇ ’ਚੋਂ ਸ਼ਰਧਾਲੂਆਂ ਦੀਆਂ ਤਿੰਨ ਹੋਰ ਬੱਸਾਂ ਰਵਾਨਾ ਹੋਈਆਂ। ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮਾਣਕ ਮਾਜਰਾ ਤੋਂ ਇਕ ਬੱਸ ਅਤੇ ਪਿੰਡ ਮੋਟੇ ਮਾਜਰਾ ਤੋਂ ਦੋ ਬੱਸਾਂ ਨੂੰ ਹਰੀ ਝੰਡੀ ਦਿਖਾ ਕਿ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਵਾਹਗਾ ਬਾਰਡਰ, ਜ਼ਿਲ੍ਹਿਆਂਵਾਲਾ ਬਾਗ ਅਤੇ ਸ੍ਰੀ ਖਾਟੂ ਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਜਾ ਚੁੱਕੇ ਹਨ। ਸ਼ਰਧਾਲੂਆਂ ’ਚ ਤੀਰਥ ਯਾਤਰਾ ਨੂੰ ਲੈ ਕੇ ਕਾਫ਼ੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਨੂੰ ਲੈ ਕੇ ਸੀਨੀਅਰ ਸਿਟੀਜ਼ਨਾਂ ਦੇ ਖਾਣ-ਪੀਣ, ਰਹਿਣ-ਸਹਿਣ ਅਤੇ ਆਉਣ-ਜਾਣ ਦਾ ਸਾਰਾ ਪ੍ਰਬੰਧ ਤਸੱਲੀਬਖ਼ਸ਼ ਨਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸਕੀਮਾਂ ਲਈ ਸਰਕਾਰ ਵੱਲੋਂ ਕੋਈ ਵਰਗੀਕਰਨ ਨਹੀਂ ਕੀਤਾ ਗਿਆ, ਸਗੋਂ ਲੋਕ-ਪੱਖੀ ਸਕੀਮਾਂ ਸਾਰੇ ਵਰਗਾਂ ਲਈ ਬਰਾਬਰ ਲਾਗੂ ਕੀਤੀਆਂ ਗਈਆਂ ਹਨ, ਫਿਰ ਭਾਵੇਂ ਉਹ 10 ਲੱਖ ਸਿਹਤ ਬੀਮਾ ਕਾਰਡ ਹੋਵੇ, 300 ਯੂਨਿਟ ਬਿਜਲੀ ਮੁਆਫ਼ ਦੀ ਗੱਲ ਹੋਵੇ ਜਾਂ ਫਿਰ ਕੋਈ ਹੋਰ ਯੋਜਨਾ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਆਮ ਲੋਕਾਂ ਤੱਕ ਪਹੁੰਚ ਕੀਤੀ ਜਾਵੇ ਅਤੇ ਉਨ੍ਹਾਂ ਦੀਆਂ ਲੋੜਾਂ ਅਤੇ ਮੰਗਾਂ ਨੂੰ ਸਮਾਂ ਰਹਿੰਦਿਆਂ ਹੱਲ ਪੂਰਾ ਕੀਤਾ ਜਾਵੇ। ਇਸ ਮੌਕੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਆਪ ਆਗੂ ਕੁਲਦੀਪ ਸਿੰਘ ਸਮਾਣਾ, ਅਮਰਜੀਤ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਸਰਪੰਚ ਮਾਣਕਮਾਜਰਾ, ਦਲਵੀਰ ਸਿੰਘ, ਅਮਨਦੀਪ ਸਿੰਘ, ਰਾਜਿੰਦਰ ਸਿੰਘ ਮੋਟੇਮਾਜਰਾ, ਸਵਰਨਜੀਤ ਕੌਰ, ਗੁਰਨਾਮ ਸਿੰਘ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ ਹਾਜ਼ਰ ਸਨ।