ਜੋਤੀ ਸਰੂਪ ਕੰਨਿਆ ਆਸਰਾ ਦੀਆਂ ਲੜਕੀਆਂ ਨੂੰ ਟਰੈਕ ਸੂਟ ਵੰਡੇ ਜੋਤੀ ਸਰੂਪ ਕੰਨਿਆ ਆਸਰਾ ਦੀਆਂ ਲੜਕੀਆਂ ਨੂੰ ਟਰੈਕ ਸੂਟ ਵੰਡੇ
Publish Date: Fri, 06 Nov 2026 07:15 PM (IST)
Updated Date: Fri, 06 Nov 2026 07:17 PM (IST)
ਅਮਨਪ੍ਰੀਤ ਖਾਨਪੁਰੀ, ਪੰਜਾਬੀ ਜਾਗਰਣ ਖਰੜ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜੋਤੀ ਸਰੂਪ ਕੰਨਿਆ ਆਸਰਾ, ਖਰੜ ਵਿਖੇ ਰਹਿ ਰਹੀਆਂ ਲੜਕੀਆਂ ਨੂੰ ਸਰਦੀਆਂ ਦੇ ਮੌਸਮ ਲਈ 135 ਟਰੈਕ ਸੂਟ ਵੰਡੇ ਗਏ। ਇਹ ਟਰੈਕ ਸੂਟ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਪ੍ਰਧਾਨ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਏਡੀਸੀ (ਜ) ਗੀਤਿਕਾ ਸਿੰਘ ਵੱਲੋਂ ਲੜਕੀਆਂ ਨੂੰ ਸੌਂਪੇ ਗਏ। ਇਸ ਮੌਕੇ ਲੜਕੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜੋਤੀ ਸਰੂਪ ਕੰਨਿਆ ਆਸਰਾ, ਖਰੜ ਦੇ ਪ੍ਰਬੰਧਕਾਂ ਵੱਲੋਂ ਲੜਕੀਆਂ ਦੀ ਦੇਖਭਾਲ ਅਤੇ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜਿਕ ਜ਼ਿੰਮੇਵਾਰੀ ਅਤੇ ਮਨੁੱਖੀ ਸੇਵਾ ਦੀ ਭਾਵਨਾ ਨੂੰ ਦਰਸਾਉਂਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਲੋੜਵੰਦਾਂ ਅਤੇ ਅਜਿਹੀਆਂ ਸੰਸਥਾਵਾਂ ਦੀ ਸਹਾਇਤਾ ਲਈ ਹਮੇਸ਼ਾਂ ਤਤਪਰ ਰਹਿਣਗੇ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਹਰਬੰਸ ਸਿੰਘ ਅਤੇ ਜੋਤੀ ਸਰੂਪ ਕੰਨਿਆ ਆਸਰਾ ਦੇ ਪ੍ਰਬੰਧਕ ਮੈਂਬਰ ਰਣਧੀਰ ਸਿੰਘ ਅਤੇ ਡਾ. ਹਰਮਿੰਦਰ ਸਿੰਘ ਵੀ ਮੌਜੂਦ ਸਨ। ਪ੍ਰਬੰਧਕਾਂ ਵੱਲੋਂ ਇਸ ਨੇਕ ਉਪਰਾਲੇ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗਿਆ।ਫੋਟੋ ਕੈਪਸ਼ਨ : ਡੀਸੀ ਕੋਮਲ ਮਿੱਤਲ ਜੋਤੀ ਸਰੂਪ ਕੰਨਿਆ ਆਸਰਾ ਦੀਆਂ ਲੜਕੀਆਂ ਨੂੰ ਟਰੈਕ ਸੂਟ ਵੰਡਦੇ ਹੋਏ।