ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਨੇ ਗੁੰਮ ਹੋਇਆ ਪਰਸ ਮਾਲਕ ਨੂੰ ਕੀਤਾ ਵਾਪਸ
ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਨੇ ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ, ਗੁੰਮ ਹੋਇਆ ਪਰਸ ਮਾਲਕ ਨੂੰ ਕੀਤਾ ਵਾਪਸ
Publish Date: Fri, 28 Nov 2025 05:52 PM (IST)
Updated Date: Fri, 28 Nov 2025 05:53 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਦੇ ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਨੇ ਆਪਣੀ ਡਿਊਟੀ ਪ੍ਰਤੀ ਇਮਾਨਦਾਰੀ ਅਤੇ ਨਿਸ਼ਠਾ ਦੀ ਇਕ ਸ਼ਾਨਦਾਰ ਮਿਸਾਲ ਪੇਸ਼ ਕੀਤੀ ਹੈ। ਉਨ੍ਹਾਂ ਨੇ ਇਕ ਵਿਅਕਤੀ ਦਾ ਗੁੰਮ ਹੋਇਆ ਪਰਸ ਲੱਭ ਕੇ ਉਸਦੇ ਅਸਲ ਮਾਲਕ ਨੂੰ ਵਾਪਸ ਕਰ ਦਿੱਤਾ।
ਟ੍ਰੈਫਿਕ ਇੰਚਾਰਜ ਡੇਰਾਬੱਸੀ ਸੁਰਿੰਦਰ ਸਿੰਘ ਨੂੰ ਡਿਊਟੀ ਦੌਰਾਨ ਸੜਕ 'ਤੇ ਇਕ ਪਰਸ ਪਿਆ ਮਿਲਿਆ। ਜਦੋਂ ਉਨ੍ਹਾਂ ਨੇ ਪਰਸ ਨੂੰ ਖੋਲ੍ਹ ਕੇ ਦੇਖਿਆ, ਤਾਂ ਉਸ ਵਿਚ ਨਕਦੀ ਦੇ ਨਾਲ-ਨਾਲ ਡਰਾਈਵਿੰਗ ਲਾਇਸੈਂਸ ਅਤੇ ਕਈ ਜ਼ਰੂਰੀ ਦਸਤਾਵੇਜ਼ ਮੌਜੂਦ ਸਨ। ਸੁਰਿੰਦਰ ਸਿੰਘ ਨੇ ਬਿਨਾਂ ਕਿਸੇ ਦੇਰੀ ਦੇ ਦਸਤਾਵੇਜ਼ਾਂ ਦੀ ਮਦਦ ਨਾਲ ਪਰਸ ਦੇ ਮਾਲਕ ਦੀ ਪਛਾਣ ਕੀਤੀ ਅਤੇ ਉਸ ਨਾਲ ਸੰਪਰਕ ਕੀਤਾ। ਪਰਸ ਦਾ ਮਾਲਕ ਗੁਰਮੀਤ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਤਰਨਤਾਰਨ ਤੋਂ ਬੁਲਾਕੇ ਪੂਰੀ ਤਸਦੀਕ ਕਰਨ ਤੋਂ ਬਾਅਦ ਪਰਸ ਸਬੰਧਤ ਵਿਅਕਤੀ ਨੂੰ ਸੌਪ ਦਿੱਤਾ। ਪਰਸ ਵਾਪਸ ਮਿਲਣ 'ਤੇ ਵਿਅਕਤੀ ਨੇ ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਸ ਨੇ ਕਿਹਾ ਕਿ ਪਰਸ ਵਿਚ ਮੌਜੂਦ ਨਕਦੀ ਤੋਂ ਜ਼ਿਆਦਾ ਉਸਦੇ ਜ਼ਰੂਰੀ ਦਸਤਾਵੇਜ਼ ਕੀਮਤੀ ਸਨ, ਜੋ ਸੁਰਿੰਦਰ ਸਿੰਘ ਦੀ ਇਮਾਨਦਾਰੀ ਕਾਰਨ ਸੁਰੱਖਿਅਤ ਉਸ ਤੱਕ ਪਹੁੰਚ ਗਏ। ਇਸ ਘਟਨਾ ਨੇ ਪੁਲਿਸ ਵਿਭਾਗ ਦੇ ਅਕਸ ਨੂੰ ਹੋਰ ਉੱਚਾ ਕੀਤਾ ਹੈ ਅਤੇ ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਦੇ ਇਸ ਨੇਕ ਕੰਮ ਦੀ ਹਰ ਪਾਸੇ ਤਾਰੀਫ਼ ਹੋ ਰਹੀ ਹੈ।