ਟ੍ਰੈਫਿਕ ਪੁਲਿਸ ਵੱਲੋਂ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਚੈਕਿੰਗ
ਟ੍ਰੈਫਿਕ ਪੁਲਿਸ ਵੱਲੋਂ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਚੈਕਿੰਗ
Publish Date: Wed, 25 Feb 2026 06:46 PM (IST)
Updated Date: Wed, 25 Feb 2026 06:49 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸੇਫ ਸਕੂਲ ਵਾਹਨ ਪਾਲਿਸੀ ਤਹਿਤ ਉਪ ਕਪਤਾਨ ਪੁਲਿਸ, ਟ੍ਰੈਫਿਕ, ਕਰਨੈਲ ਸਿੰਘ ਵੱਲੋਂ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸਕੂਲੀ ਬੱਸਾਂ ਵਿਚ ਕੈਮਰਿਆਂ, ਫਾਇਰ ਸਿਲੰਡਰ, ਮੁੱਢਲੀ ਸਹਾਇਤਾ ਬਾਕਸ ਆਦਿ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਜਿਨ੍ਹਾਂ ਸਕੂਲੀ ਬੱਸਾਂ ਵਿਚ ਖਾਮੀਆਂ ਪਾਈਆਂ ਗਈਆਂ, ਉਨ੍ਹਾਂ ਸਕੂਲੀ ਬੱਸਾਂ ’ਤੇ ਟ੍ਰੈਫਿਕ ਨਿਯਮਾਂ ਤਹਿਤ ਬਣਦੀ ਕਾਰਵਾਈ ਕੀਤੀ ਗਈ। ਇਸ ਚੈਕਿੰਗ ਦਾ ਮੁੱਖ ਉਦੇਸ਼ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਦੇ ਹੋਏ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੀ। ਚੈਕਿੰਗ ਦੌਰਾਨ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਹਦਾਇਤ ਕੀਤੀ ਗਈ ਕਿ ਸਕੂਲੀ ਬੱਸਾਂ ਨੂੰ ਨਿਰਧਾਰਤ ਕੀਤੀ ਗਈ ਗਤੀ ਤੋਂ ਵੱਧ ਨਾ ਚਲਾਇਆ ਜਾਵੇ। ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ ਡੀਐੱਸਪੀ ਟ੍ਰੈਫਿਕ ਨੇ ਸਕੂਲੀ ਬੱਚਿਆਂ ਨਾਲ ਵਾਰਤਾਲਾਪ ਕਰਦੇ ਹੋਏ, ਸਕੂਲੀ ਬੱਚਿਆਂ ਨੂੰ ਦੱਸਿਆ ਕਿ ਜੇਕਰ ਤੁਹਾਡੀ ਬੱਸ ਦਾ ਡਰਾਈਵਰ ਸਕੂਲੀ ਬੱਸ ਨੂੰ ਓਵਰ ਸਪੀਡ ਜਾਂ ਗ਼ਲਤ ਸਾਈਡ ’ਤੇ ਚਲਾਉਂਦਾ ਹੈ, ਤਾਂ ਤੁਸੀਂ ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਜਾਂ ਸੀਨੀਅਰ ਅਧਿਆਪਕਾਂ ਨੂੰ ਸੂਚਨਾ ਦਿਓ ਤਾਂ ਜੋ ਭਵਿੱਖ ਵਿਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।