ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਡੇਅਰੀ ਨੂੰ ਲਾਹੇਵੰਦ ਧੰਦਾ ਬਣਾਉਣ ਦੇ ਗੁਰ ਸਿਖਾਉਣ ਲਈ ਚਾਰ ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 13 ਅਗਸਤ ਤੋੋਂ ਸ਼ੁਰੂ ਕੀਤਾ ਜਾਵੇਗਾ। ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਇੰਦਰਜੀਤ ਸਿੰਘ ਨੇ ਦੱਸਿਆ ਕਿ ਸਿਖਲਾਈ ਪ੍ਰੋਗਰਾਮ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ (ਲੁਧਿਆਣਾ), ਚਤਾਮਲੀ (ਰੋਪੜ), ਗਿੱਲ (ਮੋਗਾ), ਅਬੁੱਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਸਰਦੂਲਗੜ੍ਹ (ਮਾਨਸਾ), ਫਗਵਾੜਾ (ਕਪੂਰਥਲਾ) ਤੇ ਵੇਰਕਾ (ਅੰਮਿ੍ਤਸਰ) ਵਿਖੇ ਸ਼ੁਰੂ ਹੋਵੇਗਾ।

ਸਿਖਿਆਰਥੀਆਂ ਦੀ ਚੋਣ ਲਈ 26 ਜੁਲਾਈ 2019 ਨੂੰ ਸਵੇਰੇ 10 ਵਜੇ ਉਕਤ ਸਿਖਲਾਈ ਕੇਂਦਰਾਂ ਤੇ ਕੌਂਸਲਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਰੋਗਰਾਮ ਲਈ ਜੋ ਯੋਗਤਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਉਨ੍ਹਾਂ ਤਹਿਤ ਘੱਟੋਂ ਘੱਟ 10ਵੀਂ ਤਕ ਵਿਦਿਅਕ ਯੋੋਗਤਾ ਰੱਖਦੇ ਹੋਏ ਨੌਜਵਾਨ ਲੜਕੇ ਲੜਕੀਆਂ, ਜਿਨ੍ਹਾਂ ਦੀ ਉਮਰ 18 ਤੋਂ 45 ਸਾਲ ਦੇ ਵਿਚ ਹੋਵੇ ਅਤੇ ਜਿਨ੍ਹਾਂ ਦਾ ਆਪਣਾ ਘੱਟੋਂ ਘੱਟ 5 ਦੁਧਾਰੂ ਪਸ਼ੂਆਂ ਦਾ ਡੇਅਰੀ ਫਾਰਮ ਹੋਵੇ, ਇਹ ਸਿਖਲਾਈ ਹਾਸਲ ਕਰ ਸਕਦੇ ਹਨ।