- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟੀਐਸਯੂ, ਸਰਕਲ ਮੁਹਾਲੀ ਦੀ ਚੋਣ, ਗੁਰਬਖ਼ਸ਼ ਸਿੰਘ ਨੂੰ ਪ੍ਰਧਾਨ ਚੁਣਿਆ

-ਸਬ ਡਵੀਜ਼ਨਾਂ ਦੇ ਲਗਭਗ 16 ਡੈਲੀਗੇਟਾਂ ਨੇ ਕੀਤੀ ਸ਼ਮੂਲੀਅਤ
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ
ਮੁਹਾਲੀ : ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਟੈਕਨੀਕਲ ਸਰਵਿਸਿਜ਼ ਯੂਨੀਅਨ (ਟੀਐਸਯੂ) ਪੰਜਾਬ ਦੀ ਸੂਬਾ ਕਮੇਟੀ ਦੀ ਚੋਣ ਦੋ ਮੈਂਬਰੀ ਕਮੇਟੀ (ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਅਤੇ ਸੂਬਾ ਕੈਸ਼ੀਅਰ ਸੰਤੋਖ ਸਿੰਘ) ਦੀ ਨਿਗਰਾਨੀ ਹੇਠ ਮੁਕੰਮਲ ਕੀਤੀ ਗਈ। ਜਿਸ ਵਿਚ ਸਬ ਡਵੀਜ਼ਨਾਂ ਦੇ ਲਗਭਗ 16 ਡੈਲੀਗੇਟਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸਰਬਸੰਮਤੀ ਨਾਲ ਫੋਰਮੈਨ ਗੁਰਬਖ਼ਸ਼ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ। ਜਦੋਂਕਿ ਗੁਰਮੀਤ ਸਿੰਘ ਜੇਈ ਨੂੰ ਮੀਤ ਪ੍ਰਧਾਨ, ਜਗਦੀਪ ਸਿੰਘ ਜੇਈ ਨੂੰ ਜਨਰਲ ਸਕੱਤਰ, ਜਸਪਾਲ ਸਿੰਘ ਲਾਇਨਮੈਨ ਨੂੰ ਸਹਾਇਕ ਸਕੱਤਰ, ਸਰਬਜੀਤ ਕੁਮਾਰ ਜੇਈ ਸਬ ਸਟੇਸ਼ਨ ਨੂੰ ਕੈਸ਼ੀਅਰ ਨਾਮਜ਼ਦ ਕੀਤਾ ਗਿਆ।
ਇਸ ਇਜਲਾਸ ’ਚ ਭਰਾਤਰੀ ਜਥੇਬੰਦੀਆਂ ਵੱਲੋਂ ਪੈਨਸ਼ਨਰਜ਼ ਐਸੋਸੀਏਸ਼ਨ ਮੁਹਾਲੀ ਅਤੇ ਠੇਕਾ ਮੁਲਾਜ਼ਮ ਜਥੇਬੰਦੀ ਵੱਲੋਂ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ ਗਈ। ਚੋਣ ਉਪਰੰਤ ਸਮੂਹ ਸੂਬਾ ਕਮੇਟੀ, ਪੈਨਸ਼ਨਰਜ਼ ਐਸੋਸੀਏਸ਼ਨ ਦੇ ਸਰਕਲ ਪ੍ਰਧਾਨ ਵਿਜੈ ਕੁਮਾਰ, ਸਰਪ੍ਰਸਤ ਐਸ.ਐਸ. ਮੱਲੀ, ਸੀ.ਐਚ.ਬੀ. ਕਾਮਿਆਂ ਵੱਲੋਂ ਏਕਮ ਸਿੱਧੂ ਅਤੇ ਜ਼ੋਰਾਵਰ ਸਿੰਘ, ਸਾਬਕਾ ਸੂਬਾਈ ਆਗੂ ਰਜਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਅਖੀਰ ਵਿਚ ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਲੱਖਾ ਸਿੰਘ ਨੇ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੱਤੀ ਅਤੇ ਸੂਬਾ ਕਮੇਟੀ ਅਤੇ ਚੋਣ ਪ੍ਰਕਿਰਿਆ ਵਿਚ ਸ਼ਾਮਲ ਸਾਰੇ ਹੀ ਅਹੁਦੇਦਾਰ ਅਤੇ ਮੁਲਾਜ਼ਮਾਂ ਪੈਨਸ਼ਨਰ ਅਤੇ ਸੀ.ਐਚ.ਬੀ. ਕਾਮਿਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਸਰਬਸੰਮਤੀ ਨਾਲ ਦੁਬਾਰਾ ਪ੍ਰਧਾਨ ਚੁਣੇ ਗਏ ਗੁਰਬਖ਼ਸ਼ ਸਿੰਘ ਨੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਲਗਨ, ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਪਾਵਰਕੌਮ ਦੇ ਮੁਲਜ਼ਮਾਂ ਦੇ ਹੱਕਾਂ ਦੀ ਲੜਾਈ ਅੱਗੇ ਹੋ ਕੇ ਲੜਣਗੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਅਤੇ ਮੁਲਾਜ਼ਮ ਮਾਰੂ ਫ਼ੈਸਿਲਆਂ ਖ਼ਿਲਾਫ਼ ਫੈਸਲਾਕੁਨ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਆਉਂਦੇ ਦਿਨਾਂ ਵਿਚ ਸਮੂਹ ਭਰਾਤਰੀ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਮੁਲਾਜ਼ਮਾਂ ਦੇ ਹੱਕਾਂ ਅਤੇ ਜਾਇਜ਼ ਮੰਗਾਂ ਮਨਵਾਉਣ ਲਈ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।