ਜੇ ਐੱਸ ਕਲੇਰ, ਜ਼ੀਰਕਪੁਰ : ਵਿਧਾਇਕ ਐੱਨਕੇ ਸ਼ਰਮਾ ਵੱਲੋਂ ਪਿੰਡ ਲੋਹਗੜ੍ਹ ਵਿਖੇ ਨਵੇਂ ਲੱਗਣ ਵਾਲੇ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਕੀਤੀ। ਵਿਧਾਇਕ ਸ਼ਰਮਾ ਨੇ ਦੱਸਿਆ ਕਿ ਲੋਕਾਂ ਦੀਆਂ ਲੋੜਾਂ ਨੂੰ ਵੇਖਦੇ ਹੋਏ ਇਸ ਖੇਤਰ 'ਚ ਟਿਊਬਵੈੱਲ ਲਾਏ ਜਾਣੇ ਸਨ, ਜਿਨ੍ਹਾਂ 'ਚੋਂ ਪਹਿਲੇ ਟਿਊਬਵੈਲ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਟਿਊਬਵੈਲਾਂ ਦਾ ਕੰਮ ਵੀ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਟਿਊਬਵੈੱਲ 'ਤੇ ਲਗਪਗ 28 ਲੱਖ ਰੁਪਏ ਖ਼ਰਚ ਆਉਣਗੇ। ਸ਼ਰਮਾ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਇਲਾਕਾ ਵਾਸੀਆਂ ਦੀ ਮੰਗ ਸੀ ਕਿ ਪਾਣੀ ਦੀ ਕਮੀ ਨੂੰ ਮੁੱਖ ਰੱਖਦਿਆਂ ਇਕ ਨਵਾਂ ਟਿਊਬਵੈੱਲ ਸ਼ੁਰੂ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਲਾਕਾ ਵਾਸੀਆਂ ਦੀ ਮੰਗ ਨੂੰ ਧਿਆਨ 'ਚ ਰੱਖਦੇ ਅਤੇ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਲੋਹਗੜ੍ਹ ਪਿੰਡ 'ਚ ਦਸੰਬਰ 2019 'ਚ ਇਹ ਟਿਊਬਵੈੱਲ ਪਾਸ ਕਰਵਾਏ ਗਏ ਸਨ।