ਸਿਆਸੀ ਗਲਿਆਰਿਆਂ 'ਚ ਹਲਚਲ : ਜਸਵੀਰ ਗੜੀ ਦੀ ਨਿਯੁਕਤੀ ਮਗਰੋਂ ਚੇਅਰਮੈਨੀ ਛੱਡਣ ਦੀ ਚਰਚਾ ਤੇਜ਼, ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ
ਆਮ ਆਦਮੀ ਪਾਰਟੀ (AAP) ਨੇ ਪੰਜਾਬ ਦੀ ਸਿਆਸਤ 'ਚ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੂੰ ਹਲਕਾ ਸ੍ਰੀ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਇਸ ਨਿਯੁਕਤੀ ਤੋਂ ਬਾਅਦ ਸਿਆਸੀ ਗਲਿਆਰਿਆਂ 'ਚ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ।
Publish Date: Thu, 27 Aug 2026 01:55 PM (IST)
Updated Date: Thu, 27 Aug 2026 01:59 PM (IST)
ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਨੇ ਪੰਜਾਬ ਦੀ ਸਿਆਸਤ 'ਚ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੂੰ ਹਲਕਾ ਸ੍ਰੀ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਇਸ ਨਿਯੁਕਤੀ ਤੋਂ ਬਾਅਦ ਸਿਆਸੀ ਗਲਿਆਰਿਆਂ 'ਚ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ।
ਸੂਤਰਾਂ ਦਾ ਮੰਨਣਾ ਹੈ ਕਿ ਗੜੀ ਦੀ ਇਸ ਨਿਯੁਕਤੀ ਨਾਲ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਉਨ੍ਹਾਂ ਦਾ ਅਹੁਦਾ ਛੁੱਟਣਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸਿਆਸੀ ਮਾਹਿਰ ਇਹ ਵੀ ਕਿਆਸਅਰਾਈਆਂ ਲਗਾ ਰਹੇ ਹਨ ਕਿ ‘ਆਪ’ ਹਾਈਕਮਾਨ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ 'ਚ ਇਸ ਹਲਕੇ ਤੋਂ ਆਪਣਾ ਮੁੱਖ ਉਮੀਦਵਾਰ ਬਣਾ ਸਕਦੀ ਹੈ। ਇਸ ਨਵੇਂ ਫੇਰਬਦਲ ਨਾਲ ਸ੍ਰੀ ਚਮਕੌਰ ਸਾਹਿਬ ਦੇ ਇਲਾਕੇ 'ਚ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।