ਸਟਾਫ਼ ਰਿਪੋਰਟਰ, ਚੰਡੀਗੜ੍ਹ : ਸ਼ੁੱਕਰਵਾਰ ਨੂੰ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਜੋ ਬੁਲੇਟ 'ਤੇ ਨੌਜਵਾਨ ਤੋਂ ਮੋਬਾਈਲ ਖੋਹ ਕੇ ਭੱਜ ਗਏ ਸਨ। ਮੁਲਜ਼ਮਾਂ ਦੀ ਪਛਾਣ 20 ਸਾਲਾ ਰਣਬੀਰ ਸਿੰਘ ਉਰਫ ਗੱਗੀ ਅਤੇ ਰਾਜਿੰਦਰ ਸਿੰਘ ਉਰਫ ਪ੍ਰਰੀਤ ਵਾਸੀ ਮਾਤਾ ਗੁਜਰੀ ਕਾਲੋਨੀ, ਸ੍ਰੀ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ।

ਡੀਐੱਸਪੀ ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਸਐੱਚਓ-31 ਬਲਦੇਵ ਸਿੰਘ ਦੀ ਨਿਗਰਾਨੀ ਹੇਠ ਬਣਾਈ ਟੀਮ ਨੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿਚ ਜ਼ੀਰਕਪੁਰ ਦੇ ਰਹਿਣ ਵਾਲੇ ਸ਼ਿਵਾ ਚੌਧਰੀ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਦੋਸਤ ਨੂੰ ਮਿਲਣ ਤੋਂ ਬਾਅਦ ਘਰ ਵੱਲ ਪਰਤ ਰਿਹਾ ਸੀ। ਜਦੋਂ ਵਿਸ਼ਵਕਰਮਾ ਮੰਦਿਰ ਰਾਮਦਰਬਾਰ ਨੇੜੇ ਪਹੁੰਚਿਆ ਤਾਂ ਦੋਵੇਂ ਬੁਲੇਟ ਸਵਾਰ ਨੌਜਵਾਨਾਂ ਨੇ ਉਸ ਦੇ ਹੱਥੋਂ ਮੋਬਾਈਲ ਖੋਹ ਲਿਆ।