ਪੱਤਰ ਪ੍ਰਰੇਰਕ, ਡੇਰਾਬੱਸੀ : ਡੇਰਾਬੱਸੀ ਬਰਵਾਲਾ ਮਾਰਗ 'ਤੇ ਪੈਂਦੇ ਪਿੰਡ ਸੈਦਪੁਰਾ ਨੇੜੇ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਜਣਿਆਂ ਨੂੰ 40 ਬੋਤਲਾਂ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੋਨੂੰ ਕੁਮਾਰ ਪੁੱਤਰ ਅਸ਼ੋਕ ਕੁਮਾਰ ਤੇ ਦਸਰਥ ਰੱਜਕ ਪੁੱਤਰ ਮਹਿੰਦਰ ਰੱਜਕ ਵਾਸੀ ਪਿੰਡ ਭਗਵਾਸੀ ਡੇਰਾਬੱਸੀ ਵਜੋਂ ਹੋਈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਕਸਾਇਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ। ਜਿਨ੍ਹਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਦੋਵਾਂ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਲਈ ਪੁਲਿਸ ਨੂੰ ਸੌਂਪ ਦਿੱਤਾ।

ਮਾਮਲੇ ਦੀ ਜਾਣਕਾਰੀ ਦਿੰਦਿਆ ਤਫ਼ਤੀਸੀ ਅਫ਼ਸਰ ਸਬ ਇੰਸਪੈਕਟਰ ਨਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਦੋਸ਼ੀ ਹਰਿਆਣੇ ਤੋਂ ਸਸਤੀ ਸ਼ਰਾਬ ਲਿਆ ਕਿ ਮਹਿੰਗੇ ਭਾਅ ਵਿਚ ਵੇਚਦੇ ਆ ਰਹੇ ਸਨ ਜੋ ਅੱਜ ਵੀ ਸ਼ਰਾਬ ਲੈ ਕੇ ਡੇਰਾਬੱਸੀ ਵੱਲ ਨੂੰ ਆ ਰਹੇ ਸਨ। ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਉਕਤ ਦੋਸ਼ੀ ਮੋਟਰਸਾਈਕਲ 'ਤੇ ਦੇਸੀ ਸ਼ਰਾਬ ਮਾਰਕਾ ਸੰਤਰਾ ਲੈ ਕੇ ਆ ਰਹੇ ਹਨ, ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ ਫਾਰ ਸੇਲ ਹਰਿਆਣਾ ਸ਼ਰਾਬ ਬਰਾਮਦ ਹੋਈ। ਜਿਨ੍ਹਾਂ ਨੂੰ ਗਿ੍ਫ਼ਤਾਰ ਕਰਨ ਮਗਰੋਂ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ।