ਨਾਕਾਬੰਦੀ ਦੌਰਾਨ 60 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ
ਨਾਕਾਬੰਦੀ ਦੌਰਾਨ 60 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ
Publish Date: Thu, 22 Jan 2026 08:37 PM (IST)
Updated Date: Thu, 22 Jan 2026 08:39 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਆਬਕਾਰੀ ਵਿਭਾਗ ਨੇ ਬੱਸ ਅੱਡਾ ਸੈਦਪੁਰਾ ਨੇੜੇ ਨਾਕਾਬੰਦੀ ਦੌਰਾਨ 60 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਜਣਿਆਂ ਨੂੰ ਕਾਬੂ ਕੀਤਾ ਹੈ। ਦੋਵੇਂ ਮੁਲਜ਼ਮ ਇਕ ਕਾਰ ਵਿਚ ਸਵਾਰ ਸਨ। ਪੁਲਿਸ ਨੇ ਕਾਰ ਨੂੰ ਕਬਜ਼ੇ ਵਿਚ ਲੈ ਲਿਆ ਹੈ। ਸਹਾਇਕ ਕਮਿਸ਼ਨਰ (ਆਬਕਾਰੀ) ਅਸ਼ੋਕ ਚਲੋਤਰਾ ਦੀ ਅਗਵਾਈ ਹੇਠ ਆਬਕਾਰੀ ਇੰਸਪੈਕਟਰ ਕੁਲਵਿੰਦਰ ਰਾਏ ਦੀ ਟੀਮ ਨੇ ਨਾਕਾਬੰਦੀ ਦੌਰਾਨ ਕਾਰ ਨੂੰ ਰੋਕਿਆ। ਇਸ ਦੌਰਾਨ ਕਾਰ ਚਾਲਕ ਵੱਲੋਂ ਕਾਰ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਨ੍ਹਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਗਿਆ। ਗ੍ਰਿਫ਼ਤਾਰੀ ਵਿਚ ਅਨੁਜ ਕੁਮਾਰ ਹੱਲੋਮਾਜਰਾ ਅਤੇ ਸੰਜੇ ਹੱਲੋਮਾਜਰਾ ਚੰਡੀਗੜ੍ਹ ਸ਼ਾਮਲ ਹਨ। ਤਲਾਸ਼ੀ ਲੈਣ ’ਤੇ ਕਾਰ ਵਿਚੋਂ 60 ਬੋਤਲਾਂ ਬਰਾਮਦ ਹੋਈਆਂ, ਜਿਸ ’ਤੇ ਚੰਡੀਗੜ੍ਹ ਵਿਚ ਵਿਕਰੀ ਲਈ ਲਿਖਿਆ ਹੋਇਆ ਸੀ। ਮੁਲਜ਼ਮਾਂ ਨੇ ਸਰਕਾਰੀ ਡਿਊਟੀ ਵਿਚ ਵਿਘਨ ਪਾਇਆ ਅਤੇ ਸਰਕਾਰੀ ਗੱਡੀ ਬਲੈਰੋ ਨੂੰ ਨੁਕਸਾਨ ਪਹੁੰਚਾਇਆ। ਇੰਸਪੈਕਟਰ ਕੁਲਵਿੰਦਰ ਰਾਏ ਵੱਲੋਂ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।