3ਸੀਐਚਡੀ12ਪੀ

ਫ਼ੋਟੋ ਕੈਪਸ਼ਨ : ਗਿਆਨ ਸਾਗਰ ਵਿਚੋਂ ਸਿਹਤਯਾਬ ਹੋਏ ਮਰੀਜ਼

* ਦੋਵੇਂ ਮਰੀਜ਼ ਪਿੰਡ ਜਵਾਹਰਪੁਰ ਨਾਲ ਸਬੰਧਤ, ਜ਼ਿਲ੍ਹੇ 'ਚ ਹੁਣ ਤਕ 36 ਮਰੀਜ਼ ਠੀਕ ਹੋਏ

ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਕੋਰੋਨਾ ਵਾਇਰਸ ਦੀ ਲਾਗ ਨਾਲ ਜੂਝ ਰਹੇ ਦੋ ਹੋਰ ਮਰੀਜ਼ਾਂ ਨੇ ਇਸ ਬੀਮਾਰੀ ਨੂੰ ਮਾਤ ਦੇ ਦਿਤੀ ਹੈ। ਇਸ ਮਾਰੂ ਬੀਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁਲ ਗਿਣਤੀ ਹੁਣ 36 ਹੋ ਗਈ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਠੀਕ ਹੋਣ ਵਾਲੇ ਮਰੀਜ਼ਾਂ 'ਚ 52 ਸਾਲਾ ਨਰਿੰਦਰ ਕੌਰ ਤੇ 56 ਸਾਲਾ ਨੈਬ ਸਿੰਘ ਸ਼ਾਮਲ ਹਨ ਤੇ ਦੋਵੇਂ ਪਿੰਡ ਜਵਾਹਰਪੁਰ ਦੇ ਰਹਿਣ ਵਾਲੇ ਹਨ ਡੇਰਾਬੱਸੀ ਲਾਗਲੇ ਪਿੰਡ ਜਵਾਹਰਪੁਰ ਨਾਲ ਸਬੰਧਤ ਕੁਲ 22 ਮਰੀਜ਼ ਹੁਣ ਤਕ ਤੰਦਰੁਸਤ ਹੋ ਗਏ ਹਨ ਸਿਵਲ ਸਰਜਨ ਨੇ ਦਸਿਆ ਕਿ ਇਹ ਦੋਵੇਂ 14 ਦਿਨਾਂ ਤੋਂ ਬਨੂੜ ਲਾਗਲੇ ਗਿਆਨ ਸਾਗਰ ਹਸਪਤਾਲ ਦੇ 'ਕੋਵਿਡ ਕੇਅਰ ਸੈਂਟਰ' ਵਿਚ ਇਲਾਜ ਅਧੀਨ ਸਨ ਜਿਥੋਂ ਦੋਹਾਂ ਨੂੰ ਐਤਵਾਰ ਨੂੰ ਛੁੱਟੀ ਦੇ ਦਿੱਤੀ ਗਈ ਉਨ•ਾਂ ਸਪੱਸ਼ਟ ਕੀਤਾ ਕਿ ਦੋਹਾਂ ਨੂੰ ਿਫ਼ਲਹਾਲ ਘਰ ਨਹੀਂ ਭੇਜਿਆ ਜਾਵੇਗਾ ਅਹਿਤਿਆਤ ਵਜੋਂ 14 ਦਿਨਾਂ ਲਈ ਡੇਰਾਬੱਸੀ ਦੇ ਨਿਰੰਕਾਰੀ ਭਵਨ ਵਿਚ ਬਣਾਏ ਗਏ 'ਇਕਾਂਤਵਾਸ ਕੇਂਦਰ' ਵਿਚ ਰਖਿਆ ਜਾਵੇਗਾ।

ਡਾ. ਮਨਜੀਤ ਸਿੰਘ ਮੁਤਾਬਕ ਦੋਹਾਂ ਮਰੀਜ਼ਾਂ ਦੇ 14 ਦਿਨਾਂ ਮਗਰੋਂ ਕੀਤੇ ਗਏ ਲਗਾਤਾਰ ਦੋ ਟੈਸਟਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ, ਜਿਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ। ਉਨ੍ਹਾਂ ਦਸਿਆ ਕਿ ਬਾਕੀ ਸਾਰੇ ਮਰੀਜ਼ਾਂ ਦਾ ਵਧੀਆ ਢੰਗ ਨਾਲ ਚੱਲ ਰਿਹਾ ਹੈ ਅਤੇ ਸਾਰਿਆਂ ਦੀ ਹਾਲਤ ਸਥਿਰ ਹੈ ਠੀਕ ਹੋਏ ਮਰੀਜ਼ਾਂ ਨੇ ਉਨ•ਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਤੇ ਹੋਰ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਸਪਤਾਲ ਵਿਚ ਉਨ•ਾਂ ਦੀਆਂ ਜ਼ਰੂਰੀ ਲੋੜਾਂ ਦਾ ਪੂਰਾ ਖ਼ਿਆਲ ਰਖਿਆ ਗਿਆ ਤੇ ਉਨ੍ਹਾਂ ਨੂੰ ਚੰਗਾ ਤੇ ਮਿਆਰੀ ਇਲਾਜ ਮਿਲਿਆ।

ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ, ਨਰਸਾਂ ਅਤੇ ਹੋਰ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਾਰੇ ਦਿਨ ਰਾਤ ਅਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ•੍ਹਾ ਸਿਹਤ ਵਿਭਾਗ ਇਸ ਬੀਮਾਰੀ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ ਤੇ ਸਾਰਿਆਂ ਦੇ ਸਹਿਯੋਗ ਨਾਲ ਛੇਤੀ ਇਸ ਮਹਾਮਾਰੀ 'ਤੇ ਕਾਬੂ ਪਾ ਲਿਆ ਜਾਵੇਗਾ। ਡਾ. ਮਨਜੀਤ ਸਿੰਘ ਨੇ ਲੋਕਾਂ ਨੂੰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਵੀ ਆਖਿਆ। ਉਨ੍ਹਾਂ ਲੋਕਾਂ ਨੂੰ ਵਾਰ-ਵਾਰ ਹੱਥ ਧੋਣ, ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਣ ਅਤੇ ਘਰਾਂ ਅੰਦਰ ਰਹਿਣ ਲਈ ਪ੍ਰਰੇਰਿਆ।