ਜੇਐੱਸ ਕਲੇਰ, ਜ਼ੀਰਕਪੁਰ : ਜ਼ੀਰਕਪੁਰ ਪੰਚਕੂਲਾ ਸੜਕ 'ਤੇ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਮਾਂ-ਧੀ ਦੀ ਮੌਤ ਹੋ ਗਈ, ਜਦਕਿ ਪਿਤਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ 'ਤੇ ਟਰੱਕ ਛੱਡ ਕੇ ਫ਼ਰਾਰ ਹੋ ਗਿਆ।

ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਰੀਸ਼ ਕੁਮਾਰ ਵਾਸੀ ਮਕਾਨ ਨੰਬਰ 215, ਮਾਇਆ ਗ੍ਰੀਨ, ਭਬਾਤ, ਜ਼ੀਰਕਪੁਰ ਆਪਣੀ ਪਤਨੀ ਅੰਸ਼ੂਲਤਾ ਅਤੇ 3 ਸਾਲਾ ਧੀ ਅਨੰਨਿਆ ਨਾਲ ਮੋਟਰਸਾਈਕਲ 'ਤੇ ਜ਼ੀਰਕਪੁਰ ਤੋਂ ਪੰਚਕੂਲਾ ਵੱਲ ਜਾ ਰਿਹਾ ਸੀ ਕਿ ਜ਼ੀਰਕਪੁਰ ਤੋਂ ਪੰਚਕੂਲਾ ਵੱਲ ਮੁੜਦੇ ਸਾਰ ਉਨ੍ਹਾਂ ਦੇ ਮੋਟਰਸਾਈਕਲ ਨੂੰ ਇਕ ਟਰੱਕ ਨੇ ਲਪੇਟ ਵਿਚ ਲੈ ਲਿਆ, ਜਿਸ ਕਾਰਨ ਤਿੰਨੋ ਗੰਭੀਰ ਜ਼ਖ਼ਮੀ ਹੋ ਗਏ।

ਉੁਨ੍ਹਾਂ ਨੂੰ ਇਲਾਜ ਲਈ ਚੰਡੀਗੜ੍ਹ ਸੈਕਟਰ 32 ਦੇ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਅੰਸ਼ੂਲਤਾ ਅਤੇ ਅਨੰਨਿਆ ਨੂੰ ਮਿ੍ਤਕ ਕਰਾਰ ਦੇ ਦਿੱਤਾ। ਹਰੀਸ਼ ਕੁਮਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿਚ ਲੈ ਕੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।