ਨਸ਼ਾ ਕਰਨ ਦੇ ਆਦੀ ਦੋ ਵਿਅਕਤੀ ਕਾਬੂ
ਨਸ਼ਾ ਕਰਨ ਦੇ ਆਦੀ ਦੋ ਵਿਅਕਤੀਆਂ ਨੂੰ ਕੀਤਾ ਕਾਬੂ
Publish Date: Mon, 16 Mar 2026 08:22 PM (IST)
Updated Date: Mon, 16 Mar 2026 08:25 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਨਸ਼ਾ ਕਰਨ ਦੇ ਆਦੀ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਤਫਤੀਸ਼ ਕਰ ਰਹੇ ਏਐੱਸਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਬੱਸ ਸਟੈਂਡ ਡੇਰਾਬੱਸੀ ਵਿਖੇ ਮੌਜੂਦ ਸੀ। ਇਸ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਦੋ ਵਿਅਕਤੀ ਨਸ਼ਾ ਕਰਨ ਦੇ ਆਦੀ ਹਨ ਅਤੇ ਉਹ ਹੋਰ ਨੌਜਵਾਨਾਂ ਨੂੰ ਵੀ ਨਸ਼ੇ ਦੀ ਲਤ ਲੱਗਾ ਰਹੇ ਹਨ। ਜਿਨ੍ਹਾਂ ਨੇ ਅੱਜ ਵੀ ਨਸ਼ੇ ਦਾ ਸੇਵਨ ਕੀਤਾ ਹੋਇਆ ਹੈ ਤੇ ਉਹ ਨੇੜੇ ਟਰੱਕ ਯੂਨੀਅਨ ਡੇਰਾਬੱਸੀ ਵਿਖੇ ਘੁੰਮ ਰਹੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕਰ ਕੇ ਉਨ੍ਹਾਂ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕਰ ਲਿਆ। ਜਿਨ੍ਹਾਂ ਦੀ ਮੌਕੇ ’ਤੇ ਤਲਾਸ਼ੀ ਲਈ ਗਈ ਤੇ ਉਨ੍ਹਾਂ ਪਾਸੋਂ ਕੋਈ ਵੀ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ ਹੋਈ। ਜਿਨ੍ਹਾਂ ਦੀ ਪਛਾਣ ਅਨੁਜ ਯਾਦਵ ਉਰਫ਼ ਅਨੂ ਪੁੱਤਰ ਵਿਕਾਊ ਯਾਦਵ ਹਾਲ ਵਾਸੀ ਵਿਸ਼ਾਲ ਇਨਕਲੇਵ ਪਿੰਡ ਮੀਰਪੁਰ, ਮੁਬਾਰਕਪੁਰ ਡੇਰਾਬੱਸੀ ਅਤੇ ਪ੍ਰਭਜੀਤ ਸਿੰਘ ਉਰਫ਼ ਨਿੰਜਾ ਪੁੱਤਰ ਰਾਣਾ ਪ੍ਰਤਾਪ ਹਾਲ ਵਾਸੀ ਨੇੜੇ ਗੁੱਗਾ ਮਾੜੀ ਪਿੰਡ ਸਨੋਲੀ ਜ਼ੀਰਕਪੁਰ ਵਜੋਂ ਹੋਈ। ਪੁਲਿਸ ਨੇ ਉਕਤ ਮੁਲਜ਼ਮਾਂ ਦਾ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਡੋਪ ਟੈਸਟ ਕਰਵਾਇਆ ਗਿਆ, ਜਿਨ੍ਹਾਂ ਦਾ ਡੋਪ ਟੈਸਟ ਪਾਜ਼ੇਟਿਵ ਆਇਆ। ਜਿਸ ਤੋਂ ਬਾਅਦ ਉਕਤ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ।