ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪੰਜਾਬ ਵਿਧਾਨ ਸਭਾ 'ਚ ਚੁੱਕੇ ਬੁਢਲਾਡਾ ਦੇ ਦੋ ਅਹਿਮ ਲੋਕ-ਮੁੱਦੇ ਪ੍ਰਿੰਸੀਪਲ ਬੁੱਧ ਰਾਮ ਵਿਧਾਇਕ ਹਲਕਾ ਬੁਢਲਾਡਾ ਨੇ ਪੰਜਾਬ ਵਿਧਾਨ ਸਭਾ ਵਿੱਚ ਹਲਕਾ ਬੁਢਲਾਡਾ ਨਾਲ ਸਬੰਧਤ ਲੋਕਾਂ ਦੀਆਂ ਦੋ ਅਹਿਮ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ। ਪਹਿਲੇ ਮੁੱਦੇ ਤਹਿਤ ਉਨ੍ਹਾਂ ਦੱਸਿਆ ਕਿ ਪਿੰਡ ਗੋਰਖਨਾਥ ਵਿੱਚ ਅੱਜ ਤੱਕ ਮੁਰੱਬਾਬੰਦੀ ਨਹੀਂ ਹੋਈ। ਇਸ ਕਾਰਨ ਪਿੰਡ ਦੇ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਨੂੰ ਜ਼ਮੀਨ ਦੀ ਖਰੀਦ-ਫ਼ਰੋਖ਼ਤ, ਤਕਸੀਮ ਅਤੇ ਹੋਰ ਮਾਲਕੀ ਸਬੰਧੀ ਕੰਮਾਂ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਪਿੰਡ ਗੋਰਖਨਾਥ ਦੀ ਮੁਰੱਬਾਬੰਦੀ ਜਲਦ ਤੋਂ ਜਲਦ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ
Publish Date: Thu, 06 Aug 2026 02:55 PM (IST)
Updated Date: Thu, 06 Aug 2026 02:57 PM (IST)
ਚੰਡੀਗੜ੍ਹ - ਪ੍ਰਿੰਸੀਪਲ ਬੁੱਧ ਰਾਮ ਵਿਧਾਇਕ ਹਲਕਾ ਬੁਢਲਾਡਾ ਨੇ ਪੰਜਾਬ ਵਿਧਾਨ ਸਭਾ ਵਿੱਚ ਹਲਕਾ ਬੁਢਲਾਡਾ ਨਾਲ ਸਬੰਧਤ ਲੋਕਾਂ ਦੀਆਂ ਦੋ ਅਹਿਮ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ। ਪਹਿਲੇ ਮੁੱਦੇ ਤਹਿਤ ਉਨ੍ਹਾਂ ਦੱਸਿਆ ਕਿ ਪਿੰਡ ਗੋਰਖਨਾਥ ਵਿੱਚ ਅੱਜ ਤੱਕ ਮੁਰੱਬਾਬੰਦੀ ਨਹੀਂ ਹੋਈ। ਇਸ ਕਾਰਨ ਪਿੰਡ ਦੇ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਨੂੰ ਜ਼ਮੀਨ ਦੀ ਖਰੀਦ-ਫ਼ਰੋਖ਼ਤ, ਤਕਸੀਮ ਅਤੇ ਹੋਰ ਮਾਲਕੀ ਸਬੰਧੀ ਕੰਮਾਂ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਪਿੰਡ ਗੋਰਖਨਾਥ ਦੀ ਮੁਰੱਬਾਬੰਦੀ ਜਲਦ ਤੋਂ ਜਲਦ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਤੋਂ ਰਾਹਤ ਮਿਲ ਸਕੇ।
ਦੂਜੇ ਮੁੱਦੇ ਤਹਿਤ ਪ੍ਰਿੰਸੀਪਲ ਬੁੱਧ ਰਾਮ ਵਿਧਾਇਕ ਨੇ ਬੁਢਲਾਡਾ ਤੋਂ ਰਤੀਆ ਤੱਕ ਜਾਂਦੇ ਸਟੇਟ ਹਾਈਵੇ ਦੀ ਖ਼ਰਾਬ ਹਾਲਤ ਦਾ ਮਾਮਲਾ ਉਠਾਇਆ। ਉਨ੍ਹਾਂ ਦੱਸਿਆ ਕਿ ਬੋਹਾ ਨੇੜੇ ਨਹਿਰ ਕੋਲ ਅਤੇ ਪਿੰਡ ਗਾਮੀਵਾਲਾ ਨੇੜੇ ਸੜਕ ਕਾਫ਼ੀ ਨੀਵੀਂ ਹੋ ਚੁੱਕੀ ਹੈ, ਜਿਸ ਕਾਰਨ ਮੀਂਹ ਦਾ ਪਾਣੀ ਲੰਬੇ ਸਮੇਂ ਤੱਕ ਖੜ੍ਹਾ ਰਹਿੰਦਾ ਹੈ। ਇਸ ਨਾਲ ਸੜਕ ਬੁਰੀ ਤਰ੍ਹਾਂ ਖ਼ਰਾਬ ਹੋ ਗਈ ਹੈ ਅਤੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮਾਣਯੋਗ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੂੰ ਅਪੀਲ ਕੀਤੀ ਕਿ ਇਸ ਸੜਕ ਦੀ ਮੁਰੰਮਤ ਆਮ ਸੜਕ ਦੀ ਬਜਾਏ ਇੰਟਰਲਾਕਿੰਗ ਬਲਾਕਾਂ ਨਾਲ ਕਰਵਾਈ ਜਾਵੇ, ਤਾਂ ਜੋ ਭਵਿੱਖ ਵਿੱਚ ਪਾਣੀ ਖੜ੍ਹਨ ਕਾਰਨ ਸੜਕ ਮੁੜ ਖ਼ਰਾਬ ਨਾ ਹੋਵੇ ਅਤੇ ਲੋਕਾਂ ਨੂੰ ਪੱਕੀ ਰਾਹਤ ਮਿਲ ਸਕੇ। ਪ੍ਰਿੰਸੀਪਲ ਬੁੱਧ ਰਾਮ ਬਡਾਇਕ ਨੇ ਉਮੀਦ ਜਤਾਈ ਕਿ ਪੰਜਾਬ ਸਰਕਾਰ ਲੋਕ ਹਿੱਤ ਨਾਲ ਜੁੜੇ ਇਨ੍ਹਾਂ ਦੋਵਾਂ ਅਹਿਮ ਮੁੱਦਿਆਂ ਦਾ ਜਲਦੀ ਹੱਲ ਕਰੇਗੀ।