- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਬਾਲਾ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਅਤੇ ਪਟਿਆਲਾ ਦੇ ਰਹਿਣ ਵਾਲੇ ਮਨਜੀਤ ਸਿੰਘ ਵਜੋਂ ਹੋਈ ਹੈ। ਜਾਂਚ ਏਜੰਸੀਆਂ ਅਨੁਸਾਰ ਇਹ ਦੋਵੇਂ ਮਲੇਸ਼ੀਆ ਵਿੱਚ ਬੈਠ ਕੇ ਕੇਜੇਡੀਐੱਫ ਸਮਰਥਿਤ ਅੱਤਵਾਦੀ ਮਾਡਿਊਲ ਦੇ ਮੁੱਖ ਨੈੱਟਵਰਕ ਦਾ ਹਿੱਸਾ ਸਨ। ਇਹ ਮਾਡਿਊਲ ਪੰਜਾਬ ਵਿੱਚ ਮਹੱਤਵਪੂਰਨ ਰੇਲਵੇ ਇੰਫਰਾਸਟਰਕਚਰ, ਖ਼ਾਸ ਕਰਕੇ ਡੈਡੀਕੇਟਿਡ ਫਰੇਟ ਕੋਰੀਡੋਰ ਲਾਈਨ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਵਿੱਚ ਸ਼ਾਮਲ ਸੀ।

ਰੋਹਿਤ ਕੁਮਾਰ, ਚੰਡੀਗੜ੍ਹ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਰਾਇਲ ਮਲੇਸ਼ੀਆ ਪੁਲਿਸ ਦੇ ਸਹਿਯੋਗ ਨਾਲ ਇੱਕ ਵੱਡੇ ਖੁਫ਼ੀਆ ਆਪਰੇਸ਼ਨ ਵਿੱਚ ਪਾਬੰਦੀਸ਼ੁਦਾ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਲੋੜੀਂਦੇ ਆਪਰੇਟਿਵਾਂ ਨੂੰ ਮਲੇਸ਼ੀਆ ਤੋਂ ਭਾਰਤ ਡਿਪੋਰਟ ਕਰਵਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਮੁਲਜ਼ਮਾਂ ਨੂੰ ਨਵੀਂ ਦਿੱਲੀ ਸਥਿਤ ਆਈਜੀਆਈ ਐੇਅਰਪੋਰਟ 'ਤੇ ਪਹੁੰਚਦੇ ਹੀ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਅਤੇ ਅਗਲੀ ਪੁੱਛਗਿੱਛ ਲਈ ਪੰਜਾਬ ਲਿਆਂਦਾ ਗਿਆ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਬਾਲਾ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਅਤੇ ਪਟਿਆਲਾ ਦੇ ਰਹਿਣ ਵਾਲੇ ਮਨਜੀਤ ਸਿੰਘ ਵਜੋਂ ਹੋਈ ਹੈ। ਜਾਂਚ ਏਜੰਸੀਆਂ ਅਨੁਸਾਰ ਇਹ ਦੋਵੇਂ ਮਲੇਸ਼ੀਆ ਵਿੱਚ ਬੈਠ ਕੇ ਕੇਜੇਡੀਐੱਫ ਸਮਰਥਿਤ ਅੱਤਵਾਦੀ ਮਾਡਿਊਲ ਦੇ ਮੁੱਖ ਨੈੱਟਵਰਕ ਦਾ ਹਿੱਸਾ ਸਨ। ਇਹ ਮਾਡਿਊਲ ਪੰਜਾਬ ਵਿੱਚ ਮਹੱਤਵਪੂਰਨ ਰੇਲਵੇ ਇੰਫਰਾਸਟਰਕਚਰ, ਖ਼ਾਸ ਕਰਕੇ ਡੈਡੀਕੇਟਿਡ ਫਰੇਟ ਕੋਰੀਡੋਰ ਲਾਈਨ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਵਿੱਚ ਸ਼ਾਮਲ ਸੀ।
ਪੰਜਾਬ ਪੁਲਿਸ ਇਸ ਤੋਂ ਪਹਿਲਾਂ 23 ਜਨਵਰੀ 2026 ਨੂੰ ਫ਼ਤਹਿਗੜ੍ਹ ਸਾਹਿਬ ਦੇ ਸਰਹਿੰਦ ਨੇੜੇ ਰੇਲਵੇ ਫਰੇਟ ਕੋਰੀਡੋਰ ਲਾਈਨ 'ਤੇ ਹੋਏ ਆਈਈਡੀ ਧਮਾਕੇ ਅਤੇ 27 ਅਪ੍ਰੈਲ 2026 ਨੂੰ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਨੇੜੇ ਉਸੇ ਕੋਰੀਡੋਰ 'ਤੇ ਧਮਾਕੇ ਦੀ ਕੋਸ਼ਿਸ਼ ਦੇ ਮਾਮਲੇ ਦਾ ਪਰਦਾਫਾਸ਼ ਕਰ ਚੁੱਕੀ ਹੈ। ਇਨ੍ਹਾਂ ਮਾਮਲਿਆਂ ਵਿੱਚ ਪੁਲਿਸ ਨੇ ਪਹਿਲਾਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਜਾਂਚ ਦੌਰਾਨ ਪੁਲਿਸ ਨੇ ਵੱਡੀ ਮਾਤਰਾ ਵਿੱਚ ਅੱਤਵਾਦੀ ਸਮੱਗਰੀ ਵੀ ਬਰਾਮਦ ਕੀਤੀ ਸੀ। ਇਸ ਵਿੱਚ ਆਰਪੀਜੀ ਲਾਂਚਰ, ਆਈਈਡੀ , ਆਰਡੀਐਕਸ , ਹੈਂਡ ਗ੍ਰਨੇਡ ਅਤੇ ਆਧੁਨਿਕ ਪਿਸਤੌਲਾਂ ਦੇ ਨਾਲ ਭਾਰੀ ਮਾਤਰਾ ਵਿੱਚ ਅਸਲਾ-ਬਾਰੂਦ ਸ਼ਾਮਲ ਹੈ।
ਅਗਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਇਸ ਪੂਰੇ ਟ੍ਰਾਂਸਨੈਸ਼ਨਲ ਨੈੱਟਵਰਕ ਦੇ ਪਿੱਛੇ ਮਲੇਸ਼ੀਆ ਵਿੱਚ ਸਰਗਰਮ ਕੇਜੇਡੀਐੱਫ ਹੈਂਡਲਰ ਅਤੇ ਫਾਈਨੈਂਸ਼ੀਅਲ ਫੈਸਿਲੀਟੇਟਰ ਕੰਮ ਕਰ ਰਹੇ ਸਨ। ਡਿਪੋਰਟ ਕੀਤੇ ਗਏ ਦੋਵੇਂ ਮੁਲਜ਼ਮ ਆਫ਼ਸ਼ੋਰ ਖਾਤਿਆਂ ਰਾਹੀਂ ਪੰਜਾਬ ਵਿੱਚ ਸਰਗਰਮ ਕੇਜੇਡੀਐੱਫ ਆਪਰੇਟਿਵਾਂ ਤੱਕ ਅੱਤਵਾਦੀ ਫੰਡ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਸਨ। ਇਸ ਪੈਸੇ ਦੀ ਵਰਤੋਂ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਉਣ ਅਤੇ ਪੰਜਾਬ ਵਿੱਚ ਸ਼ਾਂਤੀ ਤੇ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਲਈ ਕੀਤੀ ਜਾਣੀ ਸੀ।
ਦੋਵਾਂ ਮੁਲਜ਼ਮਾਂ ਨੂੰ 18 ਜੂਨ 2026 ਨੂੰ ਪਟਿਆਲਾ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਅਗਲੀ ਪੁੱਛਗਿੱਛ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੂਰੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ।