ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ
ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ,
Publish Date: Tue, 27 Oct 2026 08:35 PM (IST)
Updated Date: Tue, 27 Oct 2026 08:37 PM (IST)
-ਮੁਲਜ਼ਮਾਂ ਕੋਲੋਂ ਚੋਰੀ ਦੇ ਗਹਿਣੇ ਬਰਾਮਦ, ਤੀਜੇ ਮੁਲਜ਼ਮ ਦੀ ਭਾਲ ਜਾਰੀ ਰੋਹਿਤ ਗੁਪਤਾ, ਪੰਜਾਬੀ ਜਾਗਰਣ ਮਾਜਰੀ : ਜ਼ਿਲ੍ਹਾ ਐੱਸਏਐੱਸ ਨਗਰ ਦੀ ਪੁਲਿਸ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮਾਜਰੀ ਇਲਾਕੇ ’ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਚੋਰੀ ਕੀਤੇ ਗਹਿਣੇ ਵੀ ਬਰਾਮਦ ਕੀਤੇ ਹਨ, ਜਦਕਿ ਮਾਮਲੇ ਵਿਚ ਸ਼ਾਮਲ ਇਕ ਹੋਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਮਾਜਰੀ ਥਾਣੇ ਦੀ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ। ਇਸ ਸਬੰਧੀ ਨਵਦੀਪ ਸ਼ਰਮਾ ਮੁੱਖ ਅਫ਼ਸਰ ਥਾਣਾ ਮਾਜਰੀ ਵੱਲੋਂ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਸੀ। ਪੁਲਿਸ ਅਨੁਸਾਰ ਬੀਤੀ ਰਾਤ ਐੱਸਆਈ ਪਵਨ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਦੋ ਮੁਲਜ਼ਮਾਂ ਵਿਕਰਮ ਸਿੰਘ ਅਤੇ ਰਵਿੰਦਰ ਸਿੰਘ ਵਾਸੀ ਪਿੰਡ ਰਸੂਲਪੁਰ, ਥਾਣਾ ਮੱਲਾਂਪੁਰ, ਜ਼ਿਲ੍ਹਾ ਗੁਰਦਾਸਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਚੋਰੀ ਦੇ ਗਹਿਣੇ ਬਰਾਮਦ ਹੋਏ। ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਬੀਐੱਨਐੱਸ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।