ਉਦੈਵੀਰ ਸਿੰਘ ਢਿੱਲੋਂ ਨੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ ਉਦੈਵੀਰ ਸਿੰਘ ਢਿੱਲੋਂ ਨੇ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ, ਦਿੱਤੀਆਂ ਵਧਾਈਆਂ
Publish Date: Tue, 06 Oct 2026 05:33 PM (IST)
Updated Date: Tue, 06 Oct 2026 05:35 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਹਲਕਾ ਡੇਰਾਬੱਸੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਨਗਰ ਕੌਂਸਲ ਜ਼ੀਰਕਪੁਰ ਦੇ ਸਾਬਕਾ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਦੈਵੀਰ ਢਿੱਲੋਂ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੇ ਗੁਲਦਸਤਾ ਭੇਟ ਕਰਕੇ ਹਾਰਦਿਕ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੁਲਾਕਾਤ ਦੌਰਾਨ ਹਲਕਾ ਡੇਰਾਬੱਸੀ ਅਤੇ ਜ਼ੀਰਕਪੁਰ ਖੇਤਰ ’ਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਖੇਤਰ ਦੇ ਭਲਾਈ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਦੈਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪਰਗਟ ਸਿੰਘ ਇਕ ਇਮਾਨਦਾਰ, ਸੂਝਵਾਨ ਅਤੇ ਜ਼ਮੀਨੀ ਪੱਧਰ ਤੇ ਜੁੜੇ ਹੋਏ ਨੇਤਾ ਹਨ। ਭਾਰਤੀ ਹਾਕੀ ਟੀਮ ਦੇ ਕਪਤਾਨ ਵਜੋਂ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਇਕ ਨਵੀਂ ਊਰਜਾ ਨਾਲ ਅੱਗੇ ਵਧੇਗੀ। ਉਦੈਵੀਰ ਢਿੱਲੋਂ ਨੇ ਭਰੋਸਾ ਦਿਵਾਇਆ ਕਿ ਹਲਕਾ ਡੇਰਾਬੱਸੀ ਦੇ ਕਾਂਗਰਸੀ ਵਰਕਰ ਅਤੇ ਆਗੂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਨਵੇਂ ਬਣੇ ਪ੍ਰਧਾਨ ਪਰਗਟ ਸਿੰਘ ਨੇ ਉਦੈਵੀਰ ਸਿੰਘ ਢਿੱਲੋਂ ਅਤੇ ਉਨ੍ਹਾਂ ਨਾਲ ਆਏ ਸਮਰਥਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ’ਚ ਹਰ ਵਰਕਰ ਦਾ ਬੂਟਾ ਵਧਾਉਣ ਲਈ ਯੋਗਦਾਨ ਅਹਿਮ ਹੈ ਅਤੇ ਸਾਰੇ ਆਗੂਆਂ ਨਾਲ ਮਿਲ ਕੇ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਬੁਲੰਦੀਆਂ ਤੇ ਪਹੁੰਚਾਇਆ ਜਾਵੇਗਾ। ਇਸ ਮੁਲਾਕਾਤ ਤੋਂ ਬਾਅਦ ਹਲਕਾ ਡੇਰਾਬੱਸੀ ਦੇ ਕਾਂਗਰਸੀ ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।