- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਆਈਡੀਏਆਈ ਅਨੁਸਾਰ, ਬੱਚਿਆਂ ਦੇ ਵੱਡੇ ਹੋਣ ਦੇ ਨਾਲ ਉਨ੍ਹਾਂ ਦੇ ਫਿੰਗਰਪ੍ਰਿੰਟ, ਅੱਖਾਂ ਦੀਆਂ ਪੁਤਲੀਆਂ ਦੀ ਪਛਾਣ ਅਤੇ ਚਿਹਰੇ ਦੀ ਬਣਾਵਟ 'ਚ ਬਦਲਾਅ ਹੁੰਦਾ ਹੈ। ਇਸ ਲਈ ਪੰਜ ਸਾਲ ਅਤੇ 15 ਸਾਲ ਦੀ ਉਮਰ ਪੂਰੀ ਹੋਣ 'ਤੇ ਆਧਾਰ 'ਚ ਬਾਇਓਮੈਟ੍ਰਿਕ ਅਪਡੇਟ ਕਰਵਾਉਣਾ ਲਾਜ਼ਮੀ ਹੈ।

ਡਾ. ਸੁਮਿਤ ਸਿੰਘ ਸ਼ਿਓਰਾਣ, ਜਾਗਰਣ, ਚੰਡੀਗੜ੍ਹ : ਬੱਚਿਆਂ ਦੇ ਆਧਾਰ ਕਾਰਡ 'ਚ ਬਾਇਓਮੈਟ੍ਰਿਕ ਅਪਡੇਟ ਕਰਵਾਉਣ ਲਈ ਮਾਪਿਆਂ ਨੂੰ ਰਾਹਤ ਦਿੱਤੀ ਗਈ ਹੈ। ਭਾਰਤੀ ਵਿਲੱਖਣ ਪਛਾਣ ਅਥਾਰਟੀ (UIDAI) ਨੇ 5 ਤੋਂ 17 ਸਾਲ ਤੱਕ ਦੇ ਬੱਚਿਆਂ ਦੇ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ (ਐਮਬੀਯੂ) ਦੀ ਸਹੂਲਤ 30 ਸਤੰਬਰ 2027 ਤੱਕ ਮੁਫ਼ਤ ਕਰ ਦਿੱਤੀ ਹੈ। ਇਸ ਲਈ ਸਕੂਲਾਂ 'ਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਮਾਪੇ ਬਿਨਾਂ ਫ਼ੀਸ ਬੱਚਿਆਂ ਦਾ ਬਾਇਓਮੈਟ੍ਰਿਕ ਅਪਡੇਟ ਕਰਵਾ ਸਕਦੇ ਹਨ।
ਯੂਆਈਡੀਏਆਈ ਅਨੁਸਾਰ, ਬੱਚਿਆਂ ਦੇ ਵੱਡੇ ਹੋਣ ਦੇ ਨਾਲ ਉਨ੍ਹਾਂ ਦੇ ਫਿੰਗਰਪ੍ਰਿੰਟ, ਅੱਖਾਂ ਦੀਆਂ ਪੁਤਲੀਆਂ ਦੀ ਪਛਾਣ ਅਤੇ ਚਿਹਰੇ ਦੀ ਬਣਾਵਟ 'ਚ ਬਦਲਾਅ ਹੁੰਦਾ ਹੈ। ਇਸ ਲਈ ਪੰਜ ਸਾਲ ਅਤੇ 15 ਸਾਲ ਦੀ ਉਮਰ ਪੂਰੀ ਹੋਣ 'ਤੇ ਆਧਾਰ 'ਚ ਬਾਇਓਮੈਟ੍ਰਿਕ ਅਪਡੇਟ ਕਰਵਾਉਣਾ ਲਾਜ਼ਮੀ ਹੈ। ਸਮੇਂ ਸਿਰ ਅਪਡੇਟ ਨਾ ਹੋਣ ਨਾਲ ਭਵਿੱਖ 'ਚ ਆਧਾਰ ਪ੍ਰਮਾਣੀਕਰਨ 'ਚ ਪਰੇਸ਼ਾਨੀ ਹੋ ਸਕਦੀ ਹੈ।