- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦੌਰਾਨ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦਾ ਜਲਦ ਨਿਪਟਾਰਾ, ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡਿਆਂ ਰਾਹੀਂ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਮਜ਼ਬੂਤ ਕਰਨਾ, ਹਵਾਈ ਮਾਲ ਢੋਆ-ਢੁਆਈ ਅਤੇ ਵਪਾਰਕ ਸੇਵਾਵਾਂ ਦਾ ਵਿਸਥਾਰ, ਕਾਰੋਬਾਰੀਆਂ ਅਤੇ ਖੇਡ ਪ੍ਰਮੋਟਰਾਂ ਨੂੰ ਮਿਲ ਰਹੀਆਂ ਧਮਕੀਆਂ ਤੇ ਫਿਰੌਤੀ ਦੀਆਂ ਮੰਗਾਂ ਨਾਲ ਨਜਿੱਠਣਾ ਅਤੇ ਖੇਤਰੀ ਅਮਨ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਵੱਧ ਤੋਂ ਵੱਧ ਵਰਤੋਂ ਕਰਨ ਸਮੇਤ ਕਈ ਮੁੱਦੇ ਵਿਚਾਰੇ ਗਏ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਯੂ.ਕੇ. ਦੇ ਸੰਸਦ ਮੈਂਬਰ ਅਤੇ ਬਰਤਾਨਵੀ ਸੰਸਦ ਦੀ ਰੱਖਿਆ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਚੰਡੀਗੜ੍ਹ ਵਿਖੇ ਪੰਜਾਬ ਅਤੇ ਪ੍ਰਵਾਸੀ ਪੰਜਾਬੀ ਭਾਈਚਾਰੇ ਨਾਲ ਸਬੰਧਤ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦਾ ਜਲਦ ਨਿਪਟਾਰਾ, ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡਿਆਂ ਰਾਹੀਂ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਮਜ਼ਬੂਤ ਕਰਨਾ, ਹਵਾਈ ਮਾਲ ਢੋਆ-ਢੁਆਈ ਅਤੇ ਵਪਾਰਕ ਸੇਵਾਵਾਂ ਦਾ ਵਿਸਥਾਰ, ਕਾਰੋਬਾਰੀਆਂ ਅਤੇ ਖੇਡ ਪ੍ਰਮੋਟਰਾਂ ਨੂੰ ਮਿਲ ਰਹੀਆਂ ਧਮਕੀਆਂ ਤੇ ਫਿਰੌਤੀ ਦੀਆਂ ਮੰਗਾਂ ਨਾਲ ਨਜਿੱਠਣਾ ਅਤੇ ਖੇਤਰੀ ਅਮਨ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਵੱਧ ਤੋਂ ਵੱਧ ਵਰਤੋਂ ਕਰਨ ਸਮੇਤ ਕਈ ਮੁੱਦੇ ਵਿਚਾਰੇ ਗਏ।
ਇਹ ਮੁਲਾਕਾਤ ਪੰਜਾਬ ਵਿਧਾਨ ਸਭਾ ਦੇ ਕੰਪਲੈਕਸ ਸਥਿਤ ਮੁੱਖ ਮੰਤਰੀ ਦਫ਼ਤਰ ਵਿਖੇ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਹੋਈ। ਤਨਮਨਜੀਤ ਸਿੰਘ ਢੇਸੀ ਨੂੰ ਵਿਸ਼ੇਸ਼ ਤੌਰ ’ਤੇ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਸੱਦਾ ਦਿੱਤਾ ਗਿਆ ਸੀ।
ਮੁਲਾਕਾਤ ਦੌਰਾਨ ਪ੍ਰਵਾਸੀ ਭਾਰਤੀਆਂ, ਖਾਸ ਕਰਕੇ ਪੰਜਾਬੀ ਭਾਈਚਾਰੇ ਨਾਲ ਸਬੰਧਤ ਮਸਲਿਆਂ, ਪੰਜਾਬ ਦੇ ਵਿਕਾਸ, ਅੰਤਰਰਾਸ਼ਟਰੀ ਹਵਾਈ ਸੰਪਰਕ, ਪ੍ਰਵਾਸੀ ਪੰਜਾਬੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਖੇਤਰੀ ਅਮਨ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਸਮੇਤ ਖਿੱਤੇ ਵਿੱਚ ਅਮਨ ਤੇ ਸਥਿਰਤਾ ਕਾਇਮ ਰੱਖਣ ਦੀ ਮਹੱਤਤਾ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਤਨਮਨਜੀਤ ਸਿੰਘ ਢੇਸੀ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਏਪੁਰ ਵੀ ਮੌਜੂਦ ਸਨ।